11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਲੋੜਵੰਦ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਦੇਵੇਗੀ ਸਰਬੱਤ ਦਾ ਭਲਾ ਸੰਸਥਾ- ਪ੍ਰਧਾਨ ਮਿਗਲਾਨੀ

ਸ਼ਾਹਕੋਟ, 11 ਨਵੰਬਰ (ਸੁਖਦੀਪ ਸਿੰਘ)-ਸਰਬੱਤ ਦਾ ਭਲਾ ਸੰਸਥਾ ਸ਼ਾਹਕੋਟ ਵਲੋਂ ਮਿਹਨਤੀ ਤੇ ਲੋੜਵੰਦ ਲੜਕੀਆਂ ਦੀ ਭਲਾਈ ਲਈ ਸਿਲਾਈ ਮਸ਼ੀਨਾਂ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਜਸਪਾਲ ਸਿੰਘ ਮਿਗਲਾਨੀ, ਪ੍ਰਵੀਨ ਸਿੰਘ ਖਾਲਸਾ, ਅਮਰਜੀਤ ਸਿੰਘ ਮਿਗਲਾਨੀ, ਕੁਲਦੀਪ ਸਿੰਘ ਮਿਗਲਾਨੀ, ਪਰਵਿੰਦਰ ਸਿੰਘ ਮਿਗਲਾਨੀ, ਬਾਬਾ ਰੇਸ਼ਮ ਸਿੰਘ, ਕੁਲਵੰਤ ਸਿੰਘ ਪੱਡਾ ਆਦਿ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਹਮੇਸ਼ਾ ਹੀ ਸਰਬੱਤ ਦੇ ਭਲੇ ਲਈ ਹਮੇਸ਼ਾ ਹੀ ਯਤਨ ਕਰਦੀ ਆ ਰਹੀ ਹੈ।

Ad Position 21
No active advertisement
ਅਜੀਤ ਡੈਸਕ 12-11-2026
ਸ਼ਾਹਕੋਟ, 11 ਨਵੰਬਰ (ਸੁਖਦੀਪ ਸਿੰਘ)-ਸਰਬੱਤ ਦਾ ਭਲਾ ਸੰਸਥਾ ਸ਼ਾਹਕੋਟ ਵਲੋਂ ਮਿਹਨਤੀ ਤੇ ਲੋੜਵੰਦ ਲੜਕੀਆਂ ਦੀ ਭਲਾਈ ਲਈ ਸਿਲਾਈ ਮਸ਼ੀਨਾਂ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਜਸਪਾਲ ਸਿੰਘ ਮਿਗਲਾਨੀ, ਪ੍ਰਵੀਨ ਸਿੰਘ ਖਾਲਸਾ, ਅਮਰਜੀਤ ਸਿੰਘ ਮਿਗਲਾਨੀ, ਕੁਲਦੀਪ ਸਿੰਘ ਮਿਗਲਾਨੀ, ਪਰਵਿੰਦਰ ਸਿੰਘ ਮਿਗਲਾਨੀ, ਬਾਬਾ ਰੇਸ਼ਮ ਸਿੰਘ, ਕੁਲਵੰਤ ਸਿੰਘ ਪੱਡਾ ਆਦਿ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਹਮੇਸ਼ਾ ਹੀ ਸਰਬੱਤ ਦੇ ਭਲੇ ਲਈ ਹਮੇਸ਼ਾ ਹੀ ਯਤਨ ਕਰਦੀ ਆ ਰਹੀ ਹੈ। ਇਸੇ ਤਹਿਤ ਲੋੜਵੰਦ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਦਿੱਤੀਆਂ ਜਾਣਗੀਆਂ ਤਾਂ ਜੋ ਲੜਕੀਆਂ ਆਪਣੇ ਪੈਰਾਂ ’ਤੇ ਖੜ੍ਹੀਆਂ ਹੋ ਸਕਣ ਅਤੇ ਆਪਣੇ ਪਰਿਵਾਰ ਦਾ ਸਹਾਰਾ ਬਣ ਸਕਣ। ਸਿਲਾਈ ਦਾ ਕੰਮ ਸਿੱਖ ਕੇ ਲੜਕੀਆਂ ਘਰ ਬੈਠੇ ਹੀ ਰੁਜ਼ਗਾਰ ਪ੍ਰਾਪਤ ਕਰ ਸਕਣਗੀਆਂ, ਜਿਸ ਨਾਲ ਉਹ ਆਤਮ-ਨਿਰਭਰ ਬਣਨਗੀਆਂ। ਉਨ੍ਹਾਂ ਦੱਸਿਆ ਕਿ ਚਾਹਵਾਨ ਲੋੜਵੰਦ ਲੜਕੀਆਂ ਸੰਸਥਾ ਦੇ ਅਹੁਦੇਦਾਰਾਂ ਨਾਲ ਸੰਪਰਕ ਕਰ ਸਕਦੀਆਂ ਹਨ। ਲੋੜਵੰਦ ਲੜਕੀਆਂ ਦੀ ਪਛਾਣ ਕਰਕੇ ਜਲਦੀ ਹੀ ਇੱਕ ਸਮਾਗਮ ਦੌਰਾਨ ਉਨ੍ਹਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਮਾਰਕੀਟ ਕਮੇਟੀ ਫਿਲੌਰ ਦੇ ਚੇਅਰਮੈਨ ਸੁਖਦੀਪ ਸਿੰਘ ਅੱਪਰਾ ਦੀ ਅੱਜ ਹੋਵੇਗੀ ਤਾਜਪੋਸ਼ੀ ਅਗਲੀ ਖ਼ਬਰ ਕਮਿਊਨਿਟੀ ਪੁਲਿਸਿੰਗ ਨੂੰ ਉਤਸ਼ਾਹਿਤ ਕਰਨ ਲਈ ਪੀਪੀਏ ਫਿਲੌਰ ਵਿਖੇ ਸਿਖਲਾਈ ਪ੍ਰੋਗਰਾਮ
Ad Position 24