11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਵੀਰਵਾਰ, 12 ਨਵੰਬਰ, 2026 ਪਵਨ ਕੁਮਾਰ ਟੀਨੂੰ ਨੇ ਅਫਵਾਹਾਂ ਦਾ ਕੀਤਾ ਖੰਡਨ ਕਿਹਾ- ਮੈਂ ਆਮ ਆਦਮੀ ਪਾਰਟੀ ’ਚ ਹਾਂ ਤੇ ਰਹਾਂਗਾ

ਆਦਮਪੁਰ, 11 ਨਵੰਬਰ (ਰਮਨ ਦਵੇਸਰ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਨੇ ਉਨ੍ਹਾਂ ਵਲੋਂ ਪਾਰਟੀ ਛੱਡਣ ਸਬੰਧੀ ਚੱਲ ਰਹੀਆਂ ਚਰਚਾਵਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਤੇ ਅਫਵਾਹਾਂ ਕਰਾਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਆਮ ਆਦਮੀ ਪਾਰਟੀ ’ਚ ਹਨ ਤੇ ਭਵਿੱਖ ਵਿੱਚ ਵੀ ਪਾਰਟੀ ਨਾਲ ਜੁੜੇ ਰਹਿਣਗੇ।

Ad Position 21
No active advertisement
ਗੱਲਬਾਤ ਸਮੇਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ। ਤਸਵੀਰ: ਰਮਨ ਦਵੇਸਰ 12-11-2026
ਆਦਮਪੁਰ, 11 ਨਵੰਬਰ (ਰਮਨ ਦਵੇਸਰ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਨੇ ਉਨ੍ਹਾਂ ਵਲੋਂ ਪਾਰਟੀ ਛੱਡਣ ਸਬੰਧੀ ਚੱਲ ਰਹੀਆਂ ਚਰਚਾਵਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਤੇ ਅਫਵਾਹਾਂ ਕਰਾਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਆਮ ਆਦਮੀ ਪਾਰਟੀ ’ਚ ਹਨ ਤੇ ਭਵਿੱਖ ਵਿੱਚ ਵੀ ਪਾਰਟੀ ਨਾਲ ਜੁੜੇ ਰਹਿਣਗੇ। ਉਨ੍ਹਾਂ ਕਿਹਾ ਕਿ ਜਦੋਂ ਵੀ ਵਿਧਾਨ ਸਭਾ ਜਾਂ ਲੋਕ ਸਭਾ ਚੋਣਾਂ ਨੇੜੇ ਆਉਂਦੀਆਂ ਹਨ ਤਾਂ ਵਿਰੋਧੀਆਂ ਵਲੋਂ ਅਜਿਹੀਆਂ ਅਫਵਾਹਾਂ ਫੈਲਾਈਆਂ ਜਾਂਦੀਆਂ ਹਨ। ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਉਨ੍ਹਾਂ ਨੇ 16 ਸਾਲ ਸ਼੍ਰੋਮਣੀ ਅਕਾਲੀ ਦਲ ’ਚ ਕੰਮ ਕੀਤਾ ਤੇ ਉਸ ਤੋਂ ਬਾਅਦ ਦੋਸਤਾਂ, ਬੁੱਧੀਜੀਵੀਆਂ ਤੇ ਪਰਿਵਾਰ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਦਾ ਫੈਸਲਾ ਲਿਆ ਸੀ। ਉਨ੍ਹਾਂ ਕਿਹਾ ਕਿ ਉਹ ਆਮ ਲੋਕਾਂ ਦੀ ਸਿਆਸਤ ਤੇ ਵਿਕਾਸ ਦੀ ਰਾਜਨੀਤੀ ਕਰਨ ਦੇ ਉਦੇਸ਼ ਨਾਲ ਪਾਰਟੀ ਵਿੱਚ ਆਏ ਹਨ। ਉਨ੍ਹਾਂ ਨੂੰ ਪਾਰਟੀ ਦੀ ਲੀਡਰਸ਼ਿਪ ਤੇ ਵਿਚਾਰਧਾਰਾ ‘ਤੇ ਪੂਰਾ ਭਰੋਸਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਕਈ ਅਹਿਮ ਕਦਮ ਚੁੱਕੇ ਗਏ ਹਨ। 90 ਫੀਸਦੀ ਦੇ ਕਰੀਬ ਘਰਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਮਿਲ ਰਹੀ ਹੈ। ਸਿੱਖਿਆ ਦੇ ਖੇਤਰ ਵਿੱਚ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਉਪਰਾਲੇ ਕੀਤੇ ਗਏ ਹਨ ਅਤੇ ਸਿਹਤ ਸਹੂਲਤਾਂ ਲਈ 1 0 ਲੱਖ ਰੁਪਏ ਤੱਕ ਦੇ ਸਿਹਤ ਬੀਮਾ ਵਰਗੀ ਯੋਜਨਾ ਲਿਆਂਦੀ ਗਈ ਹੈ। ਆਦਮਪੁਰ-ਜਲੰਧਰ-ਹੁਸ਼ਿਆਰਪੁਰ ਸੜਕ ਦੇ ਮੁੱਦੇ ਬਾਰੇ ਗੱਲ ਕਰਦਿਆਂ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਫਲਾਈਓਵਰ ਦਾ ਪ੍ਰਾਜੈਕਟ ਸਾਲ 2016 ਵਿੱਚ ਸ਼ੁਰੂ ਹੋਇਆ ਸੀ, ਪਰ ਬਾਅਦ ਵਿੱਚ ਵੱਖ-ਵੱਖ ਕਾਰਨਾਂ ਕਰਕੇ ਇਹ ਕੰਮ ਰੁਕਦਾ ਰਿਹਾ। ਕੋਰੋਨਾ ਮਹਾਮਾਰੀ ਅਤੇ ਠੇਕੇਦਾਰ ਵੱਲੋਂ ਕੰਮ ਛੱਡਣ ਕਾਰਨ ਵੀ ਪ੍ਰਾਜੈਕਟ ਵਿੱਚ ਦੇਰੀ ਹੋਈ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਨੂੰ ਮੁੜ ਸ਼ੁਰੂ ਕਰਵਾਉਣ ਲਈ ਉਨ੍ਹਾਂ ਨੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਤੇ ਹੋਰ ਆਗੂਆਂ ਨਾਲ ਮਿਲ ਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਮਾਮਲਾ ਉਠਾਇਆ ਹੈ। ਉਨ੍ਹਾਂ ਉਮੀਦ ਜਤਾਈ ਕਿ ਫਲਾਈਓਵਰ ਦਾ ਕੰਮ ਵੀ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਸ਼ੁਰੂ ਹੋ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਜੰਡੂ ਸਿੰਘਾ ਤੋਂ ਆਦਮਪੁਰ, ਕਠਾਰ ਅਤੇ ਨਸਰਾਲਾ ਤੱਕ ਸੜਕ ਦੇ ਨਿਰਮਾਣ ਲਈ ਲਗਭਗ 4 ਕਰੋੜ 91 ਲੱਖ ਰੁਪਏ ਦੀ ਰਕਮ ਮਨਜ਼ੂਰ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਚੌਥਾ ਪੰਡਿਤ ਗੋਵਰਧਨ ਦਾਸ ਸੰਗੀਤ ਸੰਮੇਲਨ 14 ਨੂੰ ਅਗਲੀ ਖ਼ਬਰ ਬੱਬਰ ਕਰਮ ਸਿੰਘ ਸ਼ਹੀਦ ਕੋ-ਐਜੂਕੇਸ਼ਨਲ ਸੈਕੰਡਰੀ ਸਕੂਲ ਵਿਖੇ ਫੂਡ ਪ੍ਰੋਸੈਸਿੰਗ ਲੈਬ ਦਾ ਉਦਘਾਟਨ
Ad Position 24