ਦੀਪਕ ਬਾਲੀ ਨੂੰ ਜਲੰਧਰ ਛਾਉਣੀ ਤੋਂ ‘ਆਪ’ ਦੀ ਟਿਕਟ ਮਿਲਣ ’ਤੇ ਵਰਕਰਾਂ ਚ ਖ਼ੁਸ਼ੀ ਦੀ ਲਹਿਰ
ਜਲੰਧਰ, 12 ਨਵੰਬਰ (ਜਸਪਾਲ ਸਿੰਘ)- ‘ਆਪ’ ਵਲੋਂ ਜਲੰਧਰ ਕੈਂਟ ਵਿਧਾਨ ਸਭਾ ਹਲਕੇ ਤੋਂ ਦੀਪਕ ਬਾਲੀ ਨੂੰ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ’ਤੇ ਪਾਰਟੀ ਵਰਕਰਾਂ ਅਤੇ ਸਮਰਥਕਾਂ ’ਚ ਖੁਸ਼ੀ ਦੀ ਲਹਿਰ ਦੌੜ ਗਈ। ਉਮੀਦਵਾਰੀ ਦੇ ਐਲਾਨ ਤੋਂ ਬਾਅਦ ਵੱਖ-ਵੱਖ ਥਾਵਾਂ ’ਤੇ ਪਟਾਕੇ ਚਲਾ ਕੇ ਅਤੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ।
ਜਲੰਧਰ, 12 ਨਵੰਬਰ (ਜਸਪਾਲ ਸਿੰਘ)- ‘ਆਪ’ ਵਲੋਂ ਜਲੰਧਰ ਕੈਂਟ ਵਿਧਾਨ ਸਭਾ ਹਲਕੇ ਤੋਂ ਦੀਪਕ ਬਾਲੀ ਨੂੰ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ’ਤੇ ਪਾਰਟੀ ਵਰਕਰਾਂ ਅਤੇ ਸਮਰਥਕਾਂ ’ਚ ਖੁਸ਼ੀ ਦੀ ਲਹਿਰ ਦੌੜ ਗਈ। ਉਮੀਦਵਾਰੀ ਦੇ ਐਲਾਨ ਤੋਂ ਬਾਅਦ ਵੱਖ-ਵੱਖ ਥਾਵਾਂ ’ਤੇ ਪਟਾਕੇ ਚਲਾ ਕੇ ਅਤੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਸ ਮੌਕੇ ਜਲੰਧਰ ਕੈਂਟ ਦੀ ਸਮੁੱਚੀ ਆਮ ਆਦਮੀ ਪਾਰਟੀ ਟੀਮ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਦੀਪਕ ਬਾਲੀ ਦੇ ਨਿਵਾਸ ਸਥਾਨ ’ਤੇ ਪਹੁੰਚ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਦੀਪਕ ਬਾਲੀ ਨੂੰ ਜਲੰਧਰ ਕੈਂਟ ਤੋਂ ਉਮੀਦਵਾਰ ਬਣਾਉਣਾ ਸਮੁੱਚੀ ਕੈਂਟ ਟੀਮ ਲਈ ਮਾਣ ਵਾਲੀ ਗੱਲ ਹੈ। ਪਾਰਟੀ ਲੀਡਰਸ਼ਿਪ ਵਲੋਂ ਉਨ੍ਹਾਂ ’ਤੇ ਜਤਾਏ ਗਏ ਭਰੋਸੇ ਨਾਲ ਵਰਕਰਾਂ ’ਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜਲੰਧਰ ਕੈਂਟ ’ਚ ਪਾਰਟੀ ਦਾ ਸੰਗਠਨ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਸਾਰੇ ਵਿੰਗਾਂ ਦੇ ਅਹੁਦੇਦਾਰ ਤੇ ਵਰਕਰ ਆਪਸੀ ਤਾਲਮੇਲ ਨਾਲ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਲਈ ਕੰਮ ਕਰ ਰਹੇ ਹਨ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ, ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬਾਸੀ, ਦੋਆਬਾ ਮੀਡੀਆ ਇੰਚਾਰਜ ਆਤਮ ਪ੍ਰਕਾਸ਼ ਸਿੰਘ ਬੱਬਲੂ, ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ, ਟਰੇਡ ਵਿੰਗ ਜਲੰਧਰ ਕੈਂਟ ਦੇ ਚੇਅਰਮੈਨ ਬਿੰਨੀ ਜੁਨੇਜਾ, ਦੋਆਬਾ ਸਨਾਤਨ ਸੇਵਾ ਇੰਚਾਰਜ ਗੁਰਦੀਪ ਸਿੰਘ, ਕੌਂਸਲਰ ਮਿੰਟੂ ਜੁਨੇਜਾ, ਕੌਂਸਲਰ ਮੋਂਟੂ ਸਭਰਵਾਲ, ਰਾਜੇਸ਼ ਭੱਟੀ, ਸੁਰਿੰਦਰ ਸੰਪਲਾ, ਪਰਣੀਤ ਸਿੰਘ, ਅਰਸ਼ ਮਹਲ, ਸਾਗਰ ਜੌਰਜ, ਬਚਿੱਤਰ ਕੁਲਾਰ, ਕੌਂਸਲਰ ਕਿਰਪਾਲ ਪਾਲੀ, ਇੰਦਰਜੀਤ ਸਿੰਘ ਸੋਨੂੰ, ਅਮਨਦੀਪ ਸਿੰਘ ਸ਼ੇਰਾ, ਇੰਦਰਜੀਤ ਸਿੰਘ ਭੱਲਾ, ਰਵਿੰਦਰ ਕੌਰ ਰੇਹਲ, ਮੋਨਿਕਾ ਵਸ਼ਿਸ਼ਟ ਅਤੇ ਅਜੇ ਪਾਲ ਵਾਲਮੀਕਿ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।