12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

21 ਨਵੰਬਰ ਦੇ ਮੁੱਖ ਨਗਰ ਕੀਰਤਨ ਦੇ ਪ੍ਰਬੰਧਾਂ ਸੰਬੰਧੀ ਪ੍ਰਸਾਸ਼ਨ ਅਤੇ ਪ੍ਰਬੰਧਕਾਂ ਦੀ ਮੀਟਿੰਗ

ਜਲੰਧਰ, 12 ਨਵੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 13-11-2026
ਜਲੰਧਰ, 12 ਨਵੰਬਰ (ਐੱਮ. ਐੱਸ. ਲੋਹੀਆ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 21 ਨਵੰਬਰ, ਦਿਨ ਸਨਿਚਰਵਾਰ ਨੂੰ ਸਜਾਏ ਜਾ ਰਹੇ ਸ਼ਹਿਰ ਦੇ ਮੁੱਖ ਨਗਰ ਕੀਰਤਨ ਦੇ ਪ੍ਰਬੰਧਾਂ ਸੰਬੰਧੀ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ, ਜਲੰਧਰ, ਸਿੰਘ ਸਭਾਵਾਂ ਦੇ ਨੁਮਾਇੰਦਿਆਂ ਅਤੇ ਪ੍ਰਸਾਸ਼ਨਿਕ ਅਧਿਕਾਰੀਆਂ ਦੀ ਮੀਟਿੰਗ ਹੋਈ, ਜਿਸ ’ਚ ਐਡੀਸ਼ਨਲ ਡਿਪਟੀ ਕਮਿਸ਼ਨਰ ਅਮਨਿੰਦਰ ਕੌਰ ਬਰਾੜ ਅਤੇ ਹੋਰ ਪ੍ਰਸਾਸ਼ਨਿਕ ਅਧਿਕਾਰੀ ਸ਼ਾਮਲ ਹੋਏ। ਐਡੀਸ਼ਨਲ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਸਾਰੇ ਪੁਖ਼ਤਾ ਪ੍ਰਬੰਧ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਜਥੇਦਾਰ ਜਗਜੀਤ ਸਿੰਘ ਗਾਬਾ, ਪਰਮਿੰਦਰ ਸਿੰਘ (ਦਸਮੇਸ਼ ਨਗਰ), ਇਕਬਾਲ ਸਿੰਘ ਢੀਂਡਸਾ (ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਪੁਲਿਸ ਵਿਭਾਗ ਨੂੰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ, ਆਵਾਜਾਈ ਦੀ ਵਿਵਸਥਾ ਨੂੰ ਸੁਚਾਰੂ ਬਣਾਉਣ, ਨਗਰ ਨਿਗਮ ਅਧਿਕਾਰੀਆਂ ਨੂੰ ਨਗਰ ਕੀਰਤਨ ਦੇ ਪੂਰੇ ਰੂਟ ‘ਤੇ ਸਫ਼ਾਈ, ਸੜਕ ਮੁਰੰਮਤ, ਸਟਰੀਟ ਲਾਈਟਾਂ ਦੀ ਜਾਂਚ, ਨੀਵੀਆਂ ਬਿਜਲੀ ਦੀਆਂ ਤਾਰਾਂ ਨੂੰ ਉੱਚਾ ਕਰਨ ਅਤੇ ਸਜਾਵਟ ਦੇ ਕੰਮ ਸਮੇਂ ‘ਤੇ ਪੂਰਾ ਕਰਨ ਸੰਬੰਧੀ, ਅਸਥਾਈ ਪਖਾਨੇ, ਮੈਡੀਕਲ ਟੀਮਾਂ, ਫਾਇਰ ਬ੍ਰਿਗੇਡ ਅਤੇ ਬਿਜਲੀ ਸਪਲਾਈ ਦੀ ਵਿਵਸਥਾ ਵੀ ਪਹਿਲਾਂ ਤੋਂ ਹੀ ਯਕੀਨੀ ਬਣਾਉਣ ਲਈ ਵਿਸਥਾਰ ਪੂਰਵਕ ਦੱਸਿਆ। ਮੇਅਰ ਵਿਨੀਤ ਧੀਰ, ਨਿਤਿਨ ਕੋਹਲੀ (ਹਲਕਾ ਇੰਚਾਰਜ ਸੈਂਟਰਲ) ਅਤੇ ਚੰਦਨ ਗਰੇਵਾਲ (ਚੇਅਰਮੈਨ ਪੰਜਾਬ ਸਰਕਾਰ) ਨੇ ਸਪੱਸ਼ਟ ਕੀਤਾ ਕਿ ਪ੍ਰਸ਼ਾਸਨ ਵਲੋਂ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪ੍ਰਬੰਧਕਾਂ ਨੇ ਦੱਸਿਆ ਕਿ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਸਵੇਰੇ 10 ਵਜੇ ਆਰੰਭ ਹੋਵੇਗਾ ਅਤੇ ਐੱਸ. ਡੀ. ਕਾਲਜ ਰੋਡ, ਮੰਡੀ ਫ਼ੈਟਨਗੰਜ, ਮਿਲਾਪ ਚੌਂਕ, ਫਗਵਾੜਾ ਗੇਟ, ਭਗਤ ਸਿੰਘ ਚੌਂਕ, ਪੰਜਪੀਰ, ਖਿੰਗਰਾ ਗੇਟ, ਅੱਡਾ ਹੁਸ਼ਿਆਰਪੁਰ, ਮਾਈ ਹੀਰਾਂ ਗੇਟ, ਪਟੇਲ ਚੌਂਕ, ਬਸਤੀ ਅੱਡਾ ਜੀ. ਟੀ. ਰੋਡ, ਭਗਵਾਨ ਵਾਲਮੀਕਿ ਚੌਕ ਅਤੇ ਰੈਣਕ ਬਾਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਦੀਵਾਨ ਅਸਥਾਨ, ਸੈਂਟਰਲ ਟਾਊਨ, ਜਲੰਧਰ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ। ਇਸ ਮੌਕੇ ਸੀ.ਐੱਮ.ਐੱਫ਼.ਓ. ਰਜਮਨਦੀਪ ਕੌਰ, ਜੁਆਇੰਟ ਕਮਿਸ਼ਨਰ ਨਗਰ ਨਿਗਮ ਸੁਮਨਦੀਪ ਕੌਰ, ਏ.ਸੀ.ਪੀ. ਸਥਾਨਕ ਗੁਰਪ੍ਰੀਤ ਸਿੰਘ, ਗੁਰਕ੍ਰਿਪਾਲ ਸਿੰਘ, ਕੰਵਲਜੀਤ ਸਿੰਘ ਓਬਰਾਏ, ਦਵਿੰਦਰ ਸਿੰਘ ਰਿਆਤ, ਸੁਰਿੰਦਰ ਸਿੰਘ ਵਿਰਦੀ, ਜਸਵਿੰਦਰ ਸਿੰਘ ਸਚਦੇਵਾ, ਗੁਰਪ੍ਰੀਤ ਸਿੰਘ ਸਚਦੇਵਾ, ਹਰਜੀਤ ਸਿੰਘ ਬਾਬਾ, ਸੁਖਵਿੰਦਰ ਸਿੰਘ ਮੱਕੜ, ਤੇਜਬੀਰ ਸਿੰਘ ਬਾਂਸਲ, ਚਰਨਜੀਤ ਸਿੰਘ ਮਿੰਟਾ, ਰਣਜੀਤ ਸਿੰਘ ਰਾਣਾ, ਹਰਜੋਤ ਸਿੰਘ ਲੱਕੀ, ਟਿੰਕੂ ਬਾਬਾ (ਨੀਲਾ ਮਹਿਲ ), ਦਵਿੰਦਰ ਸਿੰਘ (ਸੈਂਟਰਲ ਟਾਊਨ), ਗੁਰਜੀਤ ਸਿੰਘ ਪੋਪਲੀ, ਕੁਲਵਿੰਦਰ ਸਿੰਘ ਚੀਮਾ, ਅੰਮ੍ਰਿਤਬੀਰ ਸਿੰਘ (ਪ੍ਰਧਾਨ ਯੂਥ ਅਕਾਲੀ ਦਲ ਸ਼ਹਿਰੀ), ਮਨਿੰਦਰਪਾਲ ਸਿੰਘ ਗੁੰਬਰ, ਸੁਰਜੀਤ ਸਿੰਘ (ਨੀਲਾ ਮਹਿਲ), ਸਾਹਿਬ ਸਿੰਘ ਢਿੱਲੋਂ, ਦਲਵਿੰਦਰ ਸਿੰਘ ਬੜਿੰਗ, ਗੁਰਜੀਤ ਸਿੰਘ ਟੱਕਰ, ਕੰਵਲਜੀਤ ਸਿੰਘ, ਚਮਕੌਰ ਸਿੰਘ, ਨਿਰਮਲ ਸਿੰਘ ਬੇਦੀ, ਰਾਜਬੀਰ ਸਿੰਘ ਸ਼ੰਟੀ, ਮਨਬੀਰ ਸਿੰਘ ਅਕਾਲੀ, ਅੰਮ੍ਰਿਤਪਾਲ ਸਿੰਘ, ਦਲਜੀਤ ਸਿੰਘ (ਲੰਮਾ ਪਿੰਡ), ਸੁਰਿੰਦਰ ਸਿੰਘ, ਫੁੰਮਣ ਸਿੰਘ, ਸੰਤੋਖ ਸਿੰਘ, ਮਹਿੰਦਰ ਸਿੰਘ (ਲੰਮਾ ਪਿੰਡ), ਗੁਰਪ੍ਰੀਤ ਸਿੰਘ, ਜੀਵਨਜੋਤ ਸਿੰਘ, ਪਰਵਿੰਦਰ ਸਿੰਘ ਠੁਕਰਾਲ, ਬਲਜੀਤ ਸਿੰਘ ਨਿਹੰਗ, ਰਾਜਾ ਪਰਵਿੰਦਰ ਸਿੰਘ, ਸ਼ਰਨਜੀਤ ਸਿੰਘ ਖੁਰਾਣਾ, ਸਿ ਮਰਜੀਤ ਸਿੰਘ ਖੁਰਾਣਾ, ਗਗਨ ਰੇਣੂ, ਗਰਜਾ ਸਿੰਘ, ਜਸਬੀਰ ਸਿੰਘ ਵਾਲੀਆ, ਜਸਬੀਰ ਸਿੰਘ ਲਾਡੀ, ਮਹਿੰਦਰ ਸਿੰਘ, ਗੁਰਨੀਤ ਸਿੰਘ, ਅਨਮੋਲ ਸਿੰਘ, ਪਰਮਿੰਦਰ ਸਿੰਘ, ਹਰਪ੍ਰੀਤ ਸਿੰਘ, ਭਵਜੋਤ ਸਿੰਘ, ਅਜਮੇਰ ਸਿੰਘ, ਜਸਕੀਰਤ ਸਿੰਘ ਜੱਸੀ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਲੰਧਰ ਸਿਟੀ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਲਈ ਪੁਰਾਣੀਆਂ ਇਮਾਰਤਾਂ ਦੀ ਢਾਹ ਢੁਆਈ ਜਾਰੀ ਅਗਲੀ ਖ਼ਬਰ ਜਥੇਬੰਦੀਆਂ ਦੇ ਦਬਾਅ ਕਰਕੇ ਮੇਰੇ ’ਤੇ ਦਰਜ ਹੋਇਆ ਝੂਠਾ ਮੁਕੱਦਮਾ- ਸਮਰਾਟ ਕਿਹਾ , ਇਨਸਾਫ਼ ਲਈ ਲੈ ਰਿਹਾ ਹਾਂ ਅਦਾਲਤ ਦਾ...
Ad Position 24