14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸ੍ਰੀ ਗੁਰੂ ਰਵਿਦਾਸ ਸਮਾਜਿਕ ਸਮਰਸਤਾ ਸੰਕਲਪ ਯਾਤਰਾ ਦਾ ਜਲੰਧਰ ’ਚ 18 ਨੂੰ ਨਿਤਿਨ ਨਬੀਨ ਕਰਨਗੇ ਉਦਘਾਟਨ

ਜਲੰਧਰ, 13 ਨਵੰਬਰ (ਸ਼ਿਵ)-ਭਾਜਪਾ ਜਲੰਧਰ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਵਿਚ ਭਾਜਪਾ ਆਗੂਆਂ ਤੇ ਵਰਕਰਾਂ ਨੇ ਭਾਜਪਾ ਦੇ ਰਾਸ਼ਟਰੀ ਮੀਤ ਪ੍ਰਧਾਨ ਲਾਲ ਸਿੰਘ ਆਰੀਆ ਦਾ ਸ਼ਾਨਦਾਰ ਸਵਾਗਤ ਕੀਤਾ, ਜੋ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਗੁਰਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਮਾਜਿਕ ਸਮਰਸਤਾ ਸੰਕਲਪ ਯਾਤਰਾ ਦੀਆਂ ਤਿਆਰੀਆਂ ਤੇ ਪ੍ਰੋਗਰਾਮਾਂ ਬਾਰੇ ਚਰਚਾ ਕਰਨ ਲਈ ਜਲੰਧਰ ਪਹੁੰਚੇ ਸਨ। ਯਾਤਰਾ ਦਾ ਉਦਘਾਟਨ 18 ਨਵੰਬਰ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਜਲੰਧਰ ਤੋਂ ਕਰਨਗੇ।

Ad Position 21
No active advertisement
ਅਜੀਤ ਡੈਸਕ 14-11-2026
ਜਲੰਧਰ, 13 ਨਵੰਬਰ (ਸ਼ਿਵ)-ਭਾਜਪਾ ਜਲੰਧਰ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਵਿਚ ਭਾਜਪਾ ਆਗੂਆਂ ਤੇ ਵਰਕਰਾਂ ਨੇ ਭਾਜਪਾ ਦੇ ਰਾਸ਼ਟਰੀ ਮੀਤ ਪ੍ਰਧਾਨ ਲਾਲ ਸਿੰਘ ਆਰੀਆ ਦਾ ਸ਼ਾਨਦਾਰ ਸਵਾਗਤ ਕੀਤਾ, ਜੋ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਗੁਰਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਮਾਜਿਕ ਸਮਰਸਤਾ ਸੰਕਲਪ ਯਾਤਰਾ ਦੀਆਂ ਤਿਆਰੀਆਂ ਤੇ ਪ੍ਰੋਗਰਾਮਾਂ ਬਾਰੇ ਚਰਚਾ ਕਰਨ ਲਈ ਜਲੰਧਰ ਪਹੁੰਚੇ ਸਨ। ਯਾਤਰਾ ਦਾ ਉਦਘਾਟਨ 18 ਨਵੰਬਰ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਜਲੰਧਰ ਤੋਂ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ 3 ਦਸੰਬਰ ਨੂੰ ਵਾਰਾਣਸੀ ਵਿਚ ਸਮਾਪਤੀ ਸਮਾਰੋਹ ਵਿਚ ਸ਼ਾਮਲ ਹੋਣਗੇ। ਇਸ ਬਾਰੇ ਤਿਆਰੀਆਂ ਬਾਰੇ ਕੀਤੀ ਮੀਟਿੰਗ ਵਿਚ ਪੰਜਾਬ ਭਾਜਪਾ ਐਸ. ਸੀ. ਮੋਰਚਾ ਦੀ ਪ੍ਰਧਾਨ ਸ਼ੀਤਲ ਅੰਗੁਰਾਲ, ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਸੁਸ਼ੀਲ ਰਿੰਕੂ, ਸਾਬਕਾ ਵਿਧਾਇਕ ਕੇ. ਡੀ. ਭੰਡਾਰੀ, ਸਰਬਜੀਤ ਸਿੰਘ ਮੱਕੜ, ਸੂਬਾ ਸਕੱਤਰ ਅਮਰਜੀਤ ਅਮਰੀ, ਪੰਜਾਬ ਭਾਜਪਾ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਦਿਨੇਸ਼ ਢੱਲ ਤੇ ਜ਼ਿਲ੍ਹਾ ਜਨਰਲ ਸਕੱਤਰ ਦੀਪਕ ਤੇਲੂ ਸਮੇਤ ਕਈ ਹੋਰ ਸੀਨੀਅਰ ਆਗੂ ਤੇ ਵਰਕਰ ਮੌਜੂਦ ਸਨ। ਗੁਰੂ ਰਵਿਦਾਸ ਜੀ ਦੇ 650ਵੇਂ ਗੁਰਪੁਰਬ ਨੂੰ ਸਮਰਪਿਤ ਸ਼੍ਰੀ ਗੁਰੂ ਰਵਿਦਾਸ ਸਮਾਜਿਕ ਸਦਭਾਵਨਾ ਸੰਕਲਪ ਯਾਤਰਾ 18 ਨਵੰਬਰ ਨੂੰ ਜਲੰਧਰ ਦੇ ਰਾਏਪੁਰ ਰਸੂਲਪੁਰ-ਧੋਗੜੀ ਖੇਤਰ ਤੋਂ ਸ਼ੁਰੂ ਹੋਵੇਗੀ। ਪੰਜ ਦਿਨਾਂ ਤੱਕ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚੋਂ ਲੰਘਣ ਤੋਂ ਬਾਅਦ, ਯਾਤਰਾ ਦੇਸ਼ ਦੇ ਵੱਖ-ਵੱਖ ਰਾਜਾਂ ਵਿਚੋਂ ਲੰਘਦੀ ਹੋਈ 3 ਦਸੰਬਰ ਨੂੰ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿਚ ਸਮਾਪਤ ਹੋਵੇਗੀ। ਭਾਜਪਾ ਦੇ ਰਾਸ਼ਟਰੀ ਮੀਤ ਪ੍ਰਧਾਨ ਲਾਲ ਸਿੰਘ ਆਰੀਆ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਜੀਵਨ ਤੇ ਸ਼ਬਦ ਸਮਾਜਿਕ ਸਦਭਾਵਨਾ, ਸਮਾਨਤਾ ਅਤੇ ਮਨੁੱਖੀ ਭਲਾਈ ਦਾ ਮਹਾਨ ਸੰਦੇਸ਼ ਦਿੰਦੇ ਹਨ। ਇਸ ਮੌਕੇ ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਾਰੀ ਮਨੁੱਖ ਤਾ ਲਈ ਪ੍ਰੇਰਨਾ ਸਰੋਤ ਹਨ। ਪੰਜਾਬ ਭਾਜਪਾ ਐਸ.ਸੀ. ਮੋਰਚਾ ਦੇ ਪ੍ਰਧਾਨ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਗੁਰੂ ਰਵਿਦਾ ਸ ਜੀ ਨੇ ਆਪਣੇ ਜੀਵਨ ਅਤੇ ਸਿੱਖਿਆਵਾਂ ਰਾਹੀਂ ਇਕ ਅਜਿਹੇ ਸਮਾਜ ਦੀ ਕਲਪਨਾ ਕੀਤੀ ਜਿਥੇ ਜਾਤ, ਧਰਮ ਜਾਂ ਆਰਥਿਕ ਸਥਿਤੀ ਦੇ ਆਧਾਰ ‘ਤੇ ਕਿਸੇ ਨਾਲ ਵੀ ਵਿਤਕਰਾ ਨਾ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸਮੇਂ ਸਿਰ ਸ਼ੂਗਰ ਦਾ ਇਲਾਜ ਦਿਲ, ਗੁਰਦਿਆਂ ਤੇ ਅੱਖਾਂ ਨੂੰ ਸੁਰੱਖਿਅਤ ਰੱਖਦਾ-ਡਾ. ਈਸ਼ਾ ਅਰੋੜਾ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਭਲਕੇ
Ad Position 24