ਇੰਪਲਾਈਜ਼ ਫੈਡਰੇਸ਼ਨ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ
ਜਲੰਧਰ, 13 ਨਵੰਬਰ (ਜਸਪਾਲ ਸਿੰਘ)-ਜੁਆਇੰਟ ਐਕਸ਼ਨ ਕਮੇਟੀ ਐਸ. ਸੀ.
ਜਲੰਧਰ, 13 ਨਵੰਬਰ (ਜਸਪਾਲ ਸਿੰਘ)-ਜੁਆਇੰਟ ਐਕਸ਼ਨ ਕਮੇਟੀ ਐਸ. ਸੀ. ਬੀ. ਸੀ., ਮੁਲਾਜ਼ਮ ਤੇ ਸਮਾਜਿਕ ਜਥੇਬੰਦੀਆਂ ਪੰਜਾਬ ਵਲੋਂ 14 ਨਵੰਬਰ ਨੂੰ ਮੁੱਖ ਮੰਤਰੀ ਦੇ ਘਰ ਵੱਲ ਰੋਸ ਮੁਜਾਹਰਾ ਕਰਨ ਸੰਬੰਧੀ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਆਈ. ਪੀ. ਐਸ. ਜਲੰਧਰ ਨਾਲ ਸਮੂਹ ਜਥੇਬੰਦੀਆਂ ਦੇ ਆਗੂਆਂ ਦੀ ਸ.ਜਸਵੀਰ ਸਿੰਘ ਪਾਲ ਚੇਅਰਮੈਨ ਦੀ ਹਾਜ਼ਰੀ ਵਿਚ ਮੀਟਿੰਗ ਕੀਤੀ ਗਈ । ਜਿਸ ਵਿਚ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਹੈ ਕਿ ਜਲਦ ਹੀ ਕੈਬਨਿਟ ਸਬ ਕਮੇਟੀ ਵਲੋਂ ਜਥੇਬੰਦੀ ਨਾਲ ਇਕ ਮੀਟਿੰਗ ਕੀਤੀ ਜਾਵੇਗੀ, ਜਿਸ ਵਿਚ ਸਮੇਤ ਮੁੱਖ ਮੰਤਰੀ ਦਫਤਰੀ ਆਮਲੇ ਤੇ ਹੋਰ ਸਾਰੇ ਵਿਭਾਗਾਂ ਦੇ ਸਕੱਤਰ ਸ਼ਾਮਿਲ ਹੋਣਗੇ ਤੇ ਇਹ ਮੀਟਿੰਗ ਅਗਲੇ ਹਫਤੇ ਕੀਤੀ ਜਾਵੇਗੀ। ਇਸ ਸੰਬੰਧੀ ਜਸਬੀਰ ਸਿੰਘ ਪਾਲ ਨੇ ਦੱਸਿਆ ਕਿ ਸਰਕਾਰ ਦੇ ਭਰੋਸੇ ਤੋਂ ਬਾਅਦ ਜਥੇਬੰਦੀ ਵਲੋਂ 14 ਨਵੰਬਰ ਨੂੰ ਸਮੂਹ ਜੁਆਇੰਟ ਐਕਸ਼ਨ ਕਮੇਟੀ ਵਲੋਂ ਕੀਤਾ ਜਾਣ ਵਾਲਾ ਰੋਸ ਮੁਜ਼ਾਹਰਾ ਅਗਲੀ ਮਿਤੀ ਤੱਕ ਮੁਅੱਤਲ ਕੀਤਾ ਗਿਆ ਹੈ। ਇਸ ਮੌਕੇ ਵੱਖ-ਵੱਖ ਮੁਲਾਜ਼ਮ, ਅਧਿਆਪਕ ਤੇ ਕਰਮਚਾਰੀਆਂ ਦੇ ਸੂਬਾਈ ਆਗੂ ਚੇਅਰਮੈਨ ਅਤੇ ਕੋਆਡੀਨੇਟਰ ਜਸਵੀਰ ਸਿੰਘ ਪਾਲ, ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ, ਪ੍ਰਿੰਸੀਪਲ ਹਰਮੇਸ਼ ਲਾਲ ਘੇੜਾ, ਸਤਵੰਤ ਤੂਰਾ, ਬਲਦੇਵ ਸਿੰਘ ਧੁੱਗਾ, ਮਨਜੀਤ ਗਾਟ, ਅਮਰਜੀਤ ਖਟਕੜ, ਭੁਪਿੰਦਰ ਸਿੰਘ, ਰਾਮ ਲੁਭਾਇਆ ਕਲਸੀ, ਰਾਜ ਸਿੰਘ ਟੋਡਰਵਾਲ, ਹਰਵਿੰਦਰ ਸਿੰਘ, ਬਲਦੇਵ ਭਾਰਤੀ, ਹਾਰਜਸ ਸਿੰਘ, ਡਾ . ਸੁਖਵਿੰਦਰ ਸਿੰਘਭਦੌੜ ਤੇ ਹੋਰ ਆਗੂ ਸ਼ਾਮਿਲ ਸਨ।