ਬਾਬਾ ਬਲਬੀਰ ਸਿੰਘ (96 ਕਰੋੜੀ), ਬਾਬਾ ਨਾਗਰ ਸਿੰਘ (ਹਰੀਆਂ ਬੇਲਾਂ) ਤੇ ਬਾਬਾ ਹਰਜੀਤ ਸਿੰਘ ਮਹਿਤਾ ਚੌਕ 21 ਦੇ ਮੁੱਖ ਨਗਰ ’ਚ ਕਰਨਗੇ ਸ਼ਮੂਲੀਅਤ
ਜਲੰਧਰ, 14 ਨਵੰਬਰ (ਐੱਮ. ਐੱਸ.
ਜਲੰਧਰ, 14 ਨਵੰਬਰ (ਐੱਮ. ਐੱਸ. ਲੋਹੀਆ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਸ਼ਹਿਰ ਦਾ ਮੁੱਖ ਨਗਰ ਕੀਰਤਨ 21 ਨਵੰਬਰ ਨੂੰ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ, ਜਲੰਧਰ ਵਲੋਂ ਸਿੰਘ ਸਭਾਵਾਂ, ਧਾਰਮਿਕ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆਂ ਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਸਜਾਇਆ ਜਾ ਰਿਹਾ ਹੈ। ਜੋ ਕਿ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਅਰੰਭ ਹੋ ਕੇ ਪੁਰਾਤਨ ਮਾਰਗ ਤੋਂ ਹੁੰਦੇ ਹੋਏ ਰਾਤ ਨੂੰ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਸਮਾਪਤ ਹੋਵੇਗਾ। ਇਸ ਸੰਬੰਧੀ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਨੇ ਬਾਬਾ ਬਲਬੀਰ ਸਿੰਘ (96 ਕਰੋੜੀ), ਬਾਬਾ ਨਾਗਰ ਸਿੰਘ (ਹਰੀਆਂ ਬੇਲਾਂ) ਤੇ ਬਾਬਾ ਹਰਜੀਤ ਸਿੰਘ (ਮਹਿਤਾ ਚੌਕ ਵਾਲਿਆਂ) ਨੂੰ ਸੱਦਾ ਪੱਤਰ ਦਿੱਤਾ ਅਤੇ ਨਗਰ ਕੀਰਤਨ ’ਚ ਸ਼ਮੂਲੀਅਤ ਕਰਨ ਦੀ ਬੇਨਤੀ ਕੀਤੀ। ਪ੍ਰਬੰਧਕਾਂ ਨੇ ਸੰਗਤ ਨੂੰ ਪਰਿਵਾਰਾਂ ਸਹਿਤ ਹੁੰਮ-ਹੁੰਮਾ ਕੇ ਪੁੱਜਣ, ਗੁਰੂ ਜੱਸ ਸਰਵਣ ਕਰਦਿਆਂ ਪਾਲਕੀ ਸਾਹਿਬ ਨਾਲ ਪੈਦਲ ਚੱਲਣ ਤੇ ਨਗਰ ਕੀਰਤਨ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦੀ ਬੇਨਤੀ ਕੀਤੀ ਹੈ। ਇਸ ਮੌਕੇ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਜਥੇਦਾਰ ਕੁਲਵੰਤ ਸਿੰਘ ਮੰਨਣ, ਗੁਰਦੁਆਰਾ ਦੀਵਾਨ ਅਸਥਾਨ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ, ਪਰਮਿੰਦਰ ਸਿੰਘ (ਦਸਮੇਸ਼ ਨਗਰ), ਜਥੇਦਾਰ ਜਗਜੀਤ ਸਿੰਘ ਗਾਬਾ, ਦਵਿੰਦਰ ਸਿੰਘ ਰਿਆਤ, ਸੁਖਵਿੰਦਰ ਸਿੰਘ ਮੱਕੜ, ਬਾਬਾ ਅਮਰੀਕ ਸਿੰਘ, ਚਰਨਜੀਤ ਸਿੰਘ ਮਿੰਟਾ, ਕੁਲਜੀਤ ਸਿੰਘ ਚਾਵਲਾ, ਤੇਜਬੀਰ ਸਿੰਘ ਬਾਂਸਲ, ਹਰਜੋਤ ਸਿੰਘ ਲੱਕੀ, ਦਿਲਬਾਗ ਸਿੰਘ, ਨਵਦੀਪ ਸਿੰਘ ਗੁਲਾਟੀ, ਹਰਵਿੰਦਰ ਸਿੰਘ ਮੱਖਣ, ਨਿਸ਼ਾਨ ਸਿੰਘ, ਬਾਵਾ ਗਾਬਾ, ਜਸਕੀਰਤ ਸਿੰਘ ਜੱਸੀ ਤੇ ਹੋਰ ਹਾਜ਼ਰ ਸਨ।