15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪਿੰਡ ਪਠਲਾਵਾ, ਭੂੰਗਾ ਵਿਖੇ ਅੱਖਾਂ ਦਾ ਮੁਫ਼ਤ ਕੈਂਪ 18 ਨੂੰ

ਜਲੰਧਰ, 14 ਨਵੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 15-11-2026
ਜਲੰਧਰ, 14 ਨਵੰਬਰ (ਐੱਮ. ਐੱਸ. ਲੋਹੀਆ)-ਗੁਰੂ ਨਾਨਕ ਮਿਸ਼ਨ ਹਸਪਤਾਲ ਟਰੱਸਟ, ਗੁਰੂ ਨਾਨਕ ਚੌਕ, ਜਲੰਧਰ ਵਲੋਂ ਬਾਬਾ ਘਨ੍ਹਈਆ ਸਿੰਘ, ਬਾਬਾ ਕਰਤਾਰ ਸਿੰਘ, ਬਾਬਾ ਸੇਵਾ ਸਿੰਘ ਤੇ ਬਾਬਾ ਉਂਕਾਰ ਸਿੰਘ ਦੀ ਯਾਦ ’ਚ ਪ੍ਰਬੰਧਕ ਕਮੇਟੀ ਗੁਰਦੁਆਰਾ ਪਠਲਾਵਾਂ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਕੈਂਪ 18 ਨਵੰਬਰ ਨੂੰ ਗੁਰਦੁਆਰਾ 108 ਸੰਤ ਬਾਬਾ ਘਨ੍ਹਈਆ ਸਿੰਘ ਜੀ, ਪਿੰਡ ਪਠਲਾਵਾਂ, ਬਲਾਕ ਭੂੰਗਾ (ਨਵਾਂਸ਼ਹਿਰ) ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾ ਰਿਹਾ ਹੈ। ਹਸਪਤਾਲ ਦੇ ਜਨਰਲ ਮੈਨੇਜਰ ਪਰਮਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ. ਕਪਲਮੀਤ ਸਿੰਘ ਤੇ ਡਾ. ਨਵਨੀਤ ਗਰਗ ਦੀ ਟੀਮ ਮਰੀਜ਼ਾਂ ਦੀ ਜਾਂਚ ਕਰੇਗੀ, ਜਿਹੜੇ ਮਰੀਜ਼ਾਂ ਦੀਆਂ ਅੱਖਾਂ ਆਪ੍ਰੇਸ਼ਨ ਯੋਗ ਹੋਣਗੀਆਂ, ਉਨ੍ਹਾਂ ਦੇ ਗੁਰੂ ਨਾਨਕ ਮਿਸ਼ਨ ਹਸਪਤਾਲ, ਜਲੰਧਰ ਵਿਖੇ ਆਪ੍ਰੇਸ਼ਨ ਮੁਫ਼ਤ ਕੀਤੇ ਜਾਣਗੇ ਤੇ ਲੈਂਜ਼ ਵੀ ਮੁਫ਼ਤ ਪਾਏ ਜਾਣਗੇ। ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ ਤੇ ਲੰਗਰ ਦਾ ਵੀ ਪ੍ਰਬੰਧ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਜਲੰਧਰ ਜਿਮਖਾਨਾ ਕਲੱਬ ’ਚ ਬਾਲ ਦਿਵਸ ਮੌਕੇ ਬੱਚਿਆਂ ਨੇ ਕੀਤੀ ਖੂਬ ਮਸਤੀ ਅਗਲੀ ਖ਼ਬਰ ‘ ਆਪ ’ ਸਰਕਾਰ ਨੇ ਲੋਕਾਂ ਨੂੰ ਕੁੱਟਣ ਤੇ ਲੁੱਟਣ ਤੋਂ ਇਲਾਵਾ ...
Ad Position 24