15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਜਲੰਧਰ ਜਿਮਖਾਨਾ ਕਲੱਬ ’ਚ ਬਾਲ ਦਿਵਸ ਮੌਕੇ ਬੱਚਿਆਂ ਨੇ ਕੀਤੀ ਖੂਬ ਮਸਤੀ

ਜਲੰਧਰ, 14 ਨਵੰਬਰ (ਜਸਪਾਲ ਸਿੰਘ)-ਬਾਲ ਦਿਵਸ ਮੌਕੇ ਜਲੰਧਰ ਜਿਮਖਾਨਾ ਕਲੱਬ ਵਿਖੇ ਬੱਚਿਆਂ ਲਈ ਵਿਸ਼ੇਸ਼ ਮਨੋਰੰਜਕ ਸਮਾਗਮ ਕਰਵਾਇਆ ਗਿਆ । ਕਲੱਬ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਬੱਚਿਆਂ ਦੇ ਮਨੋਰੰਜਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ, ਜਿਨ੍ਹਾਂ ਦਾ ਬੱਚਿਆਂ ਨੇ ਖੂਬ ਆਨੰਦ ਮਾਣਿਆ।

Ad Position 21
No active advertisement
ਅਜੀਤ ਡੈਸਕ 15-11-2026
ਜਲੰਧਰ, 14 ਨਵੰਬਰ (ਜਸਪਾਲ ਸਿੰਘ)-ਬਾਲ ਦਿਵਸ ਮੌਕੇ ਜਲੰਧਰ ਜਿਮਖਾਨਾ ਕਲੱਬ ਵਿਖੇ ਬੱਚਿਆਂ ਲਈ ਵਿਸ਼ੇਸ਼ ਮਨੋਰੰਜਕ ਸਮਾਗਮ ਕਰਵਾਇਆ ਗਿਆ । ਕਲੱਬ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਬੱਚਿਆਂ ਦੇ ਮਨੋਰੰਜਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ, ਜਿਨ੍ਹਾਂ ਦਾ ਬੱਚਿਆਂ ਨੇ ਖੂਬ ਆਨੰਦ ਮਾਣਿਆ। ਸਮਾਗਮ ਵਿੱਚ ਬੱਚਿਆਂ ਲਈ ਵੱਖ-ਵੱਖ ਤਰ੍ਹਾਂ ਦੇ ਝੂਲੇ, ਖੇਡਾਂ, ਜਾਦੂ ਦਾ ਸ਼ੋਅ ਅਤੇ ਮਨੋਰੰਜਨ ਦੀਆਂ ਹੋਰ ਗਤੀਵਿਧੀਆਂ ਖਿੱਚ ਦਾ ਕੇਂਦਰ ਰਹੀਆਂ। ਕਲੱਬ ਦੇ ਆਨਰੇਰੀ ਸਕੱਤਰ ਅਮਿਤ ਕੁਕਰੇਜਾ ਅਤੇ ਐਂਟਰਟੇਨਮੈਂਟ ਕਮੇਟੀ ਦੇ ਚੇਅਰਮੈਨ ਪ੍ਰੋ. ਵਿਪਨ ਝਾਂਜੀ ਨੇ ਦੱਸਿਆ ਕਿ ਬੱਚਿਆਂ ਲਈ ਮੁਫ਼ਤ ਬਾਊਂਸੀ, ਜੰਪਿੰਗ ਬਾਊਂਸੀ, ਇਲੈਕਟ੍ਰਿਕ ਟ੍ਰੇਨ, ਗਨ ਸ਼ੂਟਿੰਗ, ਰਿੰਗ ਸਟਾਲ, ਬਾਲ ਗੇਮ ਅਤੇ ਟੈਟੂ ਸਟਾਲ ਲਗਾਏ ਗਏ ਸਨ। ਇਸ ਤੋਂ ਇਲਾਵਾ ਦਿੱਲੀ ਤੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਪ੍ਰਸਿੱਧ ਜਾਦੂਗਰ ਰਫਾਨ ਖਾਨ ਨੇ ਆਪਣੇ ਜਾਦੂ ਦੇ ਹੈਰਾਨੀਜਨਕ ਕਰਤੱਬਾਂ ਨਾਲ ਬੱਚਿਆਂ ਦਾ ਮਨੋਰੰਜਨ ਕੀਤਾ। ਕਾਰਟੂਨ ਕਿਰਦਾਰਾਂ ਨੇ ਵੀ ਬੱਚਿਆਂ ਨੂੰ ਖੂਬ ਆਕਰਸ਼ਿਤ ਕੀਤਾ। ਸਮਾਗਮ ਦੌਰਾਨ ਬੱਚਿਆਂ ਲਈ ਪੌਪਕਾਰਨ, ਕੈਂਡੀ, ਫ੍ਰੈਂਚ ਫ੍ਰਾਈਜ਼ ਅਤੇ ਕੌਫੀ ਦਾ ਮੁਫ਼ਤ ਪ੍ਰਬੰਧ ਕੀਤਾ ਗਿਆ ਸੀ । ਇਸ ਮੌਕੇ ਵਿਸ਼ੇਸ਼ ਸਜਾਵਟ ਦੇ ਨਾਲ ਡੀ. ਜੇ. ਸਿਸਟਮ ਵੀ ਲਗਾਇਆ ਗਿਆ, ਜਿਸ ਦੀਆਂ ਧੁਨਾਂ ‘ਤੇ ਬੱਚਿਆਂ ਨੇ ਨੱਚ ਕੇ ਬਾਲ ਦਿਵਸ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ । ਕਲੱਬ ਪ੍ਰਬੰਧਕਾਂ ਵੱਲੋਂ ਸਾਰੇ ਝੂਲਿਆਂ, ਖੇਡਾਂ ਅਤੇ ਮਨੋਰੰਜਨ ਦੀਆਂ ਗਤੀਵਿਧੀਆਂ ਬੱਚਿਆਂ ਲਈ ਪੂਰੀ ਤਰ੍ਹਾਂ ਮੁਫ਼ਤ ਰੱਖੀਆਂ ਗਈਆਂ ਸਨ । ਇਸ ਉਪਰਾਲੇ ਦਾ ਮਕਸਦ ਬੱਚਿਆਂ ਨੂੰ ਖੁਸ਼ੀਆਂ ਭਰਿਆ ਮਾਹੌਲ ਪ੍ਰਦਾਨ ਕਰਨਾ ਅਤੇ ਬਾਲ ਦਿਵਸ ਨੂੰ ਯਾਦਗਾਰੀ ਬਣਾਉਣਾ ਸੀ ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਮਾਜ ਨੂੰ ਇਕਜੁੱਟ ਕਰਨ ਦਾ ਸੰਦੇਸ਼ ਦਿੰਦੀਆਂ ਹਨ-ਵਰਿੰਦਰ ਸਚਦੇਵਾ ਅਗਲੀ ਖ਼ਬਰ ਪਿੰਡ ਪਠਲਾਵਾ, ਭੂੰਗਾ ਵਿਖੇ ਅੱਖਾਂ ਦਾ ਮੁਫ਼ਤ ਕੈਂਪ 18 ਨੂੰ
Ad Position 24