15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਵੇਰਕਾ ਤੋਂ ਸਲੇਮਪੁਰ ਤੱਕ ਸ਼੍ਰੋਮਣੀ ਅਕਾਲੀ ਦਲ (ਬ) ਦੀ ‘ਡੋਰ-ਟੂ-ਡੋਰ’ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਢੀਂਡਸਾ ਦੀ ਅਗਵਾਈ ਹੇਠ ਵਰਕਰਾਂ ਵਲੋਂ ਨਿੱਜੀ ਤੌਰ ’ ਤੇ ਲੋਕਾਂ ਨਾਲ ਕੀਤਾ ਜਾ ਰਿਹੈ ਸੰਪਰਕ

ਜਲੰਧਰ, 14 ਨਵੰਬਰ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ’ਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਤੇਜ਼ ਕਰਦੇ ਹੋਏ ਵੇਰਕਾ ਤੋਂ ਲੈ ਕੇ ਸਲੇਮਪੁਰ ਤੱਕ ਡੋਰ-ਟੂ-ਡੋਰ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਹਲਕਾ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਵੱਖ-ਵੱਖ ਇਲਾਕਿਆਂ ਵਿਚ ਘਰ-ਘਰ ਪਹੁੰਚ ਕਰਕੇ ਲੋਕਾਂ ਨਾਲ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸੁਝਾਅ ਸੁਣੇ ਜਾ ਰਹੇ ਹਨ।

Ad Position 21
No active advertisement
ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ’ਚ ਘਰ-ਘਰ ਸੰਪਰਕ ਮੁਹਿੰਮ ਦੌਰਾਨ ਹਲਕਾ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਦੇ ਨਾਲ ਸੀਨੀਅਰ ਆਗੂ। ਅਜੀਤ ਤਸਵੀਰ 15-11-2026
ਜਲੰਧਰ, 14 ਨਵੰਬਰ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ’ਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਤੇਜ਼ ਕਰਦੇ ਹੋਏ ਵੇਰਕਾ ਤੋਂ ਲੈ ਕੇ ਸਲੇਮਪੁਰ ਤੱਕ ਡੋਰ-ਟੂ-ਡੋਰ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਹਲਕਾ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਵੱਖ-ਵੱਖ ਇਲਾਕਿਆਂ ਵਿਚ ਘਰ-ਘਰ ਪਹੁੰਚ ਕਰਕੇ ਲੋਕਾਂ ਨਾਲ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸੁਝਾਅ ਸੁਣੇ ਜਾ ਰਹੇ ਹਨ। ਮੁਹਿੰਮ ’ਚ ਜਥੇਦਾਰ ਅਵਤਾਰ ਸਿੰਘ ਘੁੰਮਣ ਮੈਂਬਰ ਪੀ. ਏ. ਸੀ., ਜਥੇਦਾਰ ਮੇਜਰ ਸਿੰਘ ਕਾਹਲੋਂ ਸਰਕਲ ਪ੍ਰਧਾਨ ਵੇਰਕਾ, ਜਥੇਦਾਰ ਗੁਰਚਰਨ ਸਿੰਘ ਪ੍ਰਧਾਨ ਵਾਰਡ ਨੰਬਰ-1 ਤੇ ਜਗਦੀਪ ਸਿੰਘ ਵਿਰਦੀ ਮੈਂਬਰ ਜਨਰਲ ਕੌਂਸਲ ਵਲੋਂ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਡੋਰ-ਟੂ-ਡੋਰ ਮੁਹਿੰਮ ਦੌਰਾਨ ਆਗੂਆਂ ਵਲੋਂ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ, ਵਿਚਾਰਧਾਰਾ ਤੇ ਪੰਜਾਬ ਦੇ ਹਿੱਤਾਂ ਲਈ ਪਾਰਟੀ ਵਲੋਂ ਕੀਤੇ ਗਏ ਕੰਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਉਨ੍ਹਾਂ ਦੀਆਂ ਸਥਾਨਕ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੀ ਆਵਾਜ਼ ਪਾਰਟੀ ਪੱਧਰ ਤੱਕ ਪਹੁੰਚਾਉਣ ਦਾ ਯਤਨ ਵੀ ਕੀਤਾ ਜਾ ਰਿਹਾ ਹੈ। ਢੀਂਡਸਾ ਨੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਅਸਲ ਤਾਕਤ ਉਸ ਦੇ ਜ਼ਮੀਨੀ ਪੱਧਰ ਦੇ ਵਰਕਰ ਹੁੰਦੇ ਹਨ। ਇਸ ਮੌਕੇ ਸ਼ੇਰ ਸਿੰਘ ਬਾਜਵਾ, ਪ੍ਰਵੀਨ ਕੁਮਾਰ, ਹਰਪ੍ਰੀਤ ਸਿੰਘ ਸਲੇਮਪੁਰ, ਰਣਜੀਤ ਸਿੰਘ ਲ ੱਲੀਆਂ, ਗੱਜਣ ਸਿੰਘ, ਪਰਮਵੀਰ ਸਿੰਘ ਹੈਰੀ, ਗੁਰਦੀਪ ਸਿੰਘ, ਰਜਿੰਦਰ ਸਿੰਘ, ਜਗਤਾਰ ਸਿੰਘ, ਸਤਨਾਮ ਸਿੰਘ, ਅਵਤਾਰ ਸਿੰਘ ਬੈਂਸ, ਗੁਰਇਕਬਾਲ ਸਿੰਘ ਭੁੱਲਰ, ਚਰਨਜੀਤ ਸਿੰਘ, ਹਰਪ੍ਰੀਤ ਸਿੰਘ, ਦਲੀਪ ਸਿੰਘ, ਸੁਖਬੀਰ ਸਿੰਘ, ਮੰਗਲ ਸਿੰਘ ਤੇ ਸਰਬਜੀਤ ਸਿੰਘ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੁਰਿੰਦਰ ਕੌਰ ਦੀ ਅਗਵਾਈ ਵਿਚ ਜਵਾਨੀ ਸੰਭਾਲ ਯਾਤਰਾ ਦਾ ਭਰਵਾਂ ਸਵਾਗਤ ਅਗਲੀ ਖ਼ਬਰ ਮੋਦੀ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਪਹੁੰਚਾਉਣ ਦਾ ਲਿਆ ਸੰਕਲਪ
Ad Position 24