15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸੁਰਿੰਦਰ ਕੌਰ ਦੀ ਅਗਵਾਈ ਵਿਚ ਜਵਾਨੀ ਸੰਭਾਲ ਯਾਤਰਾ ਦਾ ਭਰਵਾਂ ਸਵਾਗਤ

ਜਲੰਧਰ, 14 ਨਵੰਬਰ (ਸ਼ਿਵ)-ਪੱਛਮੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੀ ਹਲਕਾ ਇੰਚਾਰਜ ਸ੍ਰੀਮਤੀ ਸੁਰਿੰਦਰ ਕੌਰ ਵਲੋ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ ਸ਼ੁਰੂ ਕੀਤੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਆਪਣੇ ਸਮਰਥਕਾਂ ਸਮੇਤ ਨਕੋਦਰ ਵਿਚ ਪੁੱਜਣ ’ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਹਲਕੇ ਦੇ ਕਈ ਹੋਰ ਸੀਨੀਅਰ ਕਾਂਗਰਸੀ ਆਗੂ ਤੇ ਵਰਕਰ ਵੀ ਮੌਜੂਦ ਸਨ।

Ad Position 21
No active advertisement
ਅਜੀਤ ਡੈਸਕ 15-11-2026
ਜਲੰਧਰ, 14 ਨਵੰਬਰ (ਸ਼ਿਵ)-ਪੱਛਮੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੀ ਹਲਕਾ ਇੰਚਾਰਜ ਸ੍ਰੀਮਤੀ ਸੁਰਿੰਦਰ ਕੌਰ ਵਲੋ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ ਸ਼ੁਰੂ ਕੀਤੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਆਪਣੇ ਸਮਰਥਕਾਂ ਸਮੇਤ ਨਕੋਦਰ ਵਿਚ ਪੁੱਜਣ ’ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਹਲਕੇ ਦੇ ਕਈ ਹੋਰ ਸੀਨੀਅਰ ਕਾਂਗਰਸੀ ਆਗੂ ਤੇ ਵਰਕਰ ਵੀ ਮੌਜੂਦ ਸਨ। ਸ੍ਰੀਮਤੀ ਸੁਰਿੰਦਰ ਕੌਰ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਵਲੋਂ ਸ਼ੁਰੂ ਕੀਤੀ ਗਈ ਇਹ ਸਾਈਕਲ ਯਾਤਰਾ ਲੋਕਾਂ ਵਿਚ ਨੌਜਵਾਨਾਂ ਦੇ ਭਵਿੱਖ ਤੇ ਪੰਜਾਬ ਦੇ ਮੁੱਦਿਆਂ ਪ੍ਰਤੀ ਜਾਗਰੂਕਤਾ ਪੈਦਾ ਕਰ ਰਹੀ ਹੈ। ਇਸ ਯਾਤਰਾ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸਮੇਂ ਪੂਰੇ ਪੰਜਾਬ ਵਿਚ ਕਾਂਗਰਸ ਦੇ ਹੱਕ ਵਿਚ ਲਹਿਰ ਚੱਲ ਰਹੀ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਪੰਜਾਬ ਵਿਚ ਆਪਣੀ ਸਰਕਾਰ ਬਣਾਏਗੀ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਚਿਲਡਰਨ ਸਾਇੰਸ ਕਾਂਗਰਸ ਵਿਚ ਸੁੱਚੀ ਪਿੰਡ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤਾ ਦੂਜਾ ਸਥਾਨ ਅਗਲੀ ਖ਼ਬਰ ਵੇਰਕਾ ਤੋਂ ਸਲੇਮਪੁਰ ਤੱਕ ਸ਼੍ਰੋਮਣੀ ਅਕਾਲੀ ਦਲ (ਬ) ਦੀ ‘ਡੋਰ-ਟੂ-ਡੋਰ’ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਢੀਂਡਸ...
Ad Position 24