ਜ਼ਿਲ੍ਹਾ ਪੱਧਰੀ ਚਿਲਡਰਨ ਸਾਇੰਸ ਕਾਂਗਰਸ ਵਿਚ ਸੁੱਚੀ ਪਿੰਡ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤਾ ਦੂਜਾ ਸਥਾਨ
ਚੁਗਿੱਟੀ/ ਜੰਡੂਸਿੰਘਾ, 14 ਨਵੰਬਰ (ਨਰਿੰਦਰ ਲਾਗੂ)-ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀਪਾਰਟਮੈਂਟ ਆਫ਼ ਸਾਇੰਸ ਐਂਡ ਟੈਕਨਾਲੋਜੀ ਵਲੋਂ 32ਵੀਂ ਜ਼ਿਲ੍ਹਾ ਪੱਧਰੀ ਚਿਲਡਰਨ ਸਾਇੰਸ ਕਾਂਗਰਸ ਸਾਈਂ ਦਾਸ ਸੀਨੀਅਰ ਸੈਕੰਡਰੀ ਸਕੂਲ ਜਲੰਧਰ ਵਿਖੇ ਕਰਵਾਈ ਗਈ। ਇਸ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁੱਚੀ ਪਿੰਡ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਗਈ।
ਚੁਗਿੱਟੀ/ ਜੰਡੂਸਿੰਘਾ, 14 ਨਵੰਬਰ (ਨਰਿੰਦਰ ਲਾਗੂ)-ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀਪਾਰਟਮੈਂਟ ਆਫ਼ ਸਾਇੰਸ ਐਂਡ ਟੈਕਨਾਲੋਜੀ ਵਲੋਂ 32ਵੀਂ ਜ਼ਿਲ੍ਹਾ ਪੱਧਰੀ ਚਿਲਡਰਨ ਸਾਇੰਸ ਕਾਂਗਰਸ ਸਾਈਂ ਦਾਸ ਸੀਨੀਅਰ ਸੈਕੰਡਰੀ ਸਕੂਲ ਜਲੰਧਰ ਵਿਖੇ ਕਰਵਾਈ ਗਈ। ਇਸ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁੱਚੀ ਪਿੰਡ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਗਈ। ਇਸ ਵਿਚ ਜੂਨੀਅਰ ਵਿੰਗ ਵਿਚ ਛੇਵੀਂ ਜਮਾਤ ਦੀ ਸਪਰਸ਼ ਤੇ ਅੱਠਵੀਂ ਜਮਾਤ ਦੀ ਸੋਨਾਕਸੀ ਨੇ ਜ਼ਿਲ੍ਹਾ ਪੱਧਰ ‘ਤੇ ਦੂਜਾ ਸਥਾਨ ਪ੍ਰਾਪਤ ਕੀਤਾ। ਸੀਨੀਅਰ ਵਰਗ ਵਿੱਚ ਦਸਵੀਂ ਜਮਾਤ ਦੀ ਮਹਿਕਦੀਪ ਕੌਰ ਤੇ 11ਵੀਂ ਜਮਾਤ ਦੀ ਅਨੁਸ਼ਕਾ ਨੇ ਵਧੀਆ ਪ੍ਰਦਰਸ਼ਨ ਕੀਤਾ। ਇਸ ਸ਼ਾਨਦਾਰ ਕਾਰਗੁਜ਼ਾਰੀ ਦਾ ਸਿਹਰਾ ਸਕੂਲ ਦੇ ਪ੍ਰਿੰਸੀਪਲ ਸ਼ਸ਼ੀ ਕੁਮਾਰ, ਗਾਈਡ ਅਧਿਆਪਕ ਸ੍ਰੀਮਤੀ ਰੇਣੂ ਬਾਲਾ ਤੇ ਸਮੂਹ ਸਟਾਫ਼ ਦੇ ਸਿਰ ਜਾਂਦਾ ਹੈ।