15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਜੁਗਰਾਜ ਸਿੰਘ ਕਾਹਲੋਂ ਨੇ ਐਸ.ਡੀ.ਐਮ. ਸ਼ਾਹਕੋਟ ਵਜੋਂ ਅਹੁਦਾ ਸੰਭਾਲਿਆ

ਸ਼ਾਹਕੋਟ, 14 ਨਵੰਬਰ (ਸੁਖਦੀਪ ਸਿੰਘ, ਦਲਜੀਤ ਸਿੰਘ ਸਚਦੇਵਾ)- ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਕੀਤੇ ਤਬਾਦਲਿਆਂ ਤਹਿਤ ਸ਼ਾਹਕੋਟ ਸਬ-ਡਵੀਜ਼ਨ ਦੇ ਐਸ. ਡੀ.

Ad Position 21
No active advertisement
ਸ਼ਾਹਕੋਟ ਵਿਖੇ ਐਸ.ਡੀ.ਐਮ. ਜੁਗਰਾਜ ਸਿੰਘ ਕਾਹਲੋਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕਰਦੇ ਤਹਿਸੀਲਦਾਰ ਜਸਪਾਲ ਸਿੰਘ ਬਾਜਵਾ। ਤਸਵੀਰ- ਸੁਖਦੀਪ ਸਿੰਘ 15-11-2026
ਸ਼ਾਹਕੋਟ, 14 ਨਵੰਬਰ (ਸੁਖਦੀਪ ਸਿੰਘ, ਦਲਜੀਤ ਸਿੰਘ ਸਚਦੇਵਾ)- ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਕੀਤੇ ਤਬਾਦਲਿਆਂ ਤਹਿਤ ਸ਼ਾਹਕੋਟ ਸਬ-ਡਵੀਜ਼ਨ ਦੇ ਐਸ.ਡੀ.ਐਮ. ਆਦਿੱਤਿਆ ਗੁਪਤਾ ਦੀ ਬਦਲੀ ਸਬ-ਡਵੀਜ਼ਨ ਜਲੰਧਰ-2 ਵਿਖੇ ਹੋਣ ਉਪਰੰਤ ਉਨ੍ਹਾਂ ਦੀ ਜਗ੍ਹਾ ਫਾਜ਼ਿਲਕਾ ਤੋਂ ਬਦਲ ਕੇ ਆਏ ਜੁਗਰਾਜ ਸਿੰਘ ਕਾਹਲੋਂ (ਪੀ.ਸੀ.ਐਸ .) ਨੇ ਸ਼ਾਹਕੋਟ ਵਿਖੇ ਬਤੌਰ ਐਸ.ਡੀ.ਐਮ. ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਤਹਿਸੀਲਦਾਰ ਜਸਪਾਲ ਸਿੰਘ ਬਾਜਵਾ ਦੀ ਅਗਵਾਈ ਹੇਠ ਐਸ.ਡੀ.ਐਮ. ਦਫ਼ਤਰ ਅਤੇ ਤਹਿਸੀਲ ਦਫ਼ਤਰ ਦੇ ਸਮੂਹ ਸਟਾਫ ਵੱਲੋਂ ਐਸ.ਡੀ.ਐਮ. ਜੁਗਰਾਜ ਸਿੰਘ ਕਾਹਲੋਂ ਨੂੰ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ। ਐਸ.ਡੀ.ਐਮ. ਜੁਗਰਾਜ ਸਿੰਘ ਕਾਹਲੋਂ ਨੇ ਕਿਹਾ ਕਿ ਸਬ-ਡਵੀਜ਼ਨ ਦੇ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਸੁਚਾਰੂ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਰਹੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇਗਾ। ਸਰਕਾਰੀ ਦਫ਼ਤਰਾਂ ’ਚ ਲੋਕਾਂ ਨੂੰ ਆਪਣੇ ਕੰਮਾਂ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ ਦੇਣ ਦੇ ਨਾਲ-ਨਾਲ ਸਰਕਾਰੀ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋਕ ਸੇਵਾ ਦੀ ਭਾਵਨਾ ਨਾਲ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਮੁਖਤਿਆਰ ਸਿੰਘ ਕਲਰਕ, ਅੰਕਿਤ ਕੁਮਾਰ ਰੀਡਰ, ਕੁਲਦੀਪ ਸਿੰਘ ਮਿਗਲਾਨੀ, ਅਭਿਸ਼ੇਕ ਕੁਮਾਰ ਆਰ.ਸੀ., ਸੰਦੀਪ ਕੌਰ, ਅਮਨ ਮਹਾਜਨ ਸਮੇਤ ਹੋਰ ਸਟਾਫ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਸ਼ੂਗਰ ਦਿਵਸ ਮੌਕੇ ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਿਖੇ ਲੋਕਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਹਲਕਾ ਆਦਮਪੁਰ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਟਿਕਟ ਲਈ ਸੇਵਾ ਮੁਕਤ ਐਸ.ਡੀ.ਓ. ਨੇ ਪੇਸ਼ ਕੀਤੀ ਦਾਅਵੇਦਾਰੀ
Ad Position 24