15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਵਿਸ਼ਵ ਸ਼ੂਗਰ ਦਿਵਸ ਮੌਕੇ ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਿਖੇ ਲੋਕਾਂ ਨੂੰ ਕੀਤਾ ਜਾਗਰੂਕ

ਗੁਰਾਇਆ, 14 ਨਵੰਬਰ (ਬਲਵਿੰਦਰ ਸਿੰਘ)-ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮੁਨੀਸ਼ ਸਾਗਰ ਦੀ ਅਗਵਾਈ ਹੇਠ ਵਿਸ਼ਵ ਸ਼ੂਗਰ ਦਿਵਸ ਮਨਾਇਆ।

Ad Position 21
No active advertisement
ਅਜੀਤ ਡੈਸਕ 15-11-2026
ਗੁਰਾਇਆ, 14 ਨਵੰਬਰ (ਬਲਵਿੰਦਰ ਸਿੰਘ)-ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮੁਨੀਸ਼ ਸਾਗਰ ਦੀ ਅਗਵਾਈ ਹੇਠ ਵਿਸ਼ਵ ਸ਼ੂਗਰ ਦਿਵਸ ਮਨਾਇਆ। ਇਸ ਮੌਕੇ ਲੋਕਾਂ ਨੂੰ ਸ਼ੂਗਰ ਦੀ ਬਿਮਾਰੀ ਦੇ ਕਾਰਨਾਂ, ਲੱਛਣਾਂ, ਬਚਾਅ ਤੇ ਇਲਾਜ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮੈਡੀਕਲ ਅਫ਼ਸਰ ਡੈਂਟਲ ਡਾ. ਅਵਿਨਾਸ਼ ਮੰਗੋਤਰਾ ਨੇ ਸ਼ੂਗਰ ਦੀ ਬਿਮਾਰੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੰਬੇ ਸਮੇਂ ਤੱਕ ਖ਼ੂਨ ਵਿੱਚ ਸ਼ੂਗਰ ਦੀ ਮਾਤਰਾ ਵਧੀ ਰਹਿਣ ਨਾਲ ਅੱਖਾਂ, ਗੁਰਦਿਆਂ, ਦਿਲ, ਦਿਮਾਗ਼, ਨਸਾਂ ਤੇ ਪੈਰਾਂ ’ਤੇ ਮਾੜਾ ਅਸਰ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼ੂਗਰ ਦੇ ਮਰੀਜ਼ਾਂ ਨੂੰ ਆਪਣੇ ਮੂੰਹ ਅਤੇ ਦੰਦਾਂ ਦੀ ਸਫ਼ਾਈ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ, ਕਿਉਂਕਿ ਸ਼ੂਗਰ ਕਾਰਨ ਮਸੂੜ੍ਹਿਆਂ ਦੀਆਂ ਬਿਮਾਰੀਆਂ ਅਤੇ ਮੂੰਹ ਦੀਆਂ ਲਾਗਾਂ ਦਾ ਖ਼ਤਰਾ ਵਧ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮਿੱਠੇ ਪਦਾਰਥਾਂ ਤੇ ਤਲੇ ਹੋਏ ਭੋਜਨ ਦੀ ਵਰਤੋਂ ਘਟਾਉਣ, ਰੋਜ਼ਾਨਾ ਸੈਰ ਅਤੇ ਕਸਰਤ ਕਰਨ, ਸਰੀਰ ਦਾ ਭਾਰ ਕਾਬੂ ਵਿੱਚ ਰੱਖਣ ਅਤੇ ਸ਼ੂਗਰ ਦੀਆਂ ਦਵਾਈਆਂ ਡਾਕਟਰ ਦੀ ਸਲਾਹ ਤੋਂ ਬਿਨਾਂ ਬੰਦ ਨਾ ਕਰਨ। ਮੈਡੀਕਲ ਅਫ਼ਸਰ ਡਾ. ਮਮਤਾ ਗੌਤਮ ਨੇ ਸ਼ੂਗਰ ਦੇ ਮੁੱਖ ਲੱਛਣਾਂ, ਜਾਂਚ ਅਤੇ ਇਲਾਜ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਵਾਰ-ਵਾਰ ਪਿਸ਼ਾਬ ਆਉਣਾ, ਬਹੁਤ ਜ਼ਿਆਦਾ ਪਿਆਸ ਲੱਗਣਾ, ਭੁੱਖ ਵਧਣਾ, ਥਕਾਵਟ ਮਹਿਸੂਸ ਕਰਨਾ ਅਤੇ ਬਿਨਾਂ ਕਾਰਨ ਭਾਰ ਘਟਣਾ ਸ਼ੂਗਰ ਦੇ ਮੁੱਖ ਲੱਛਣ ਹੋ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਸਮੇਂ-ਸਮੇਂ ਸਿਰ ਖ਼ੂਨ ਵਿਚ ਸ਼ੂਗਰ ਦੀ ਜਾਂਚ ਕਰਵਾਉਣ ਅਤੇ ਡਾਕਟਰ ਦੀ ਸਲਾਹ ਅਨੁਸਾਰ ਇਲਾਜ ਕਰਵਾਉਣ ਦੀ ਅਪੀਲ ਕੀਤੀ। ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਬਲਜਿੰਦਰ ਸਿੰਘ ਨੇ ਕਿਹਾ ਕਿ ਸੰਤੁਲਿਤ ਖ਼ੁਰਾਕ, ਨਿਯਮਿਤ ਕਸਰਤ, ਸੈਰ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾ ਕੇ ਸ਼ੂਗਰ ਨੂੰ ਕਾਬੂ ਵਿਚ ਰੱਖਣ ਵਿਚ ਮਦਦ ਮਿਲਦੀ ਹੈ। ਬਲਾਕ ਐਕਸਟੈਂਸ਼ਨ ਐਜੂਕੇਟਰ ਪ੍ਰੀਤਇੰਦਰ ਸਿੰਘ ਨੇ ਕਿਹਾ ਕਿ ਸ਼ੂਗਰ ਤੋਂ ਬਚਾਅ ਲਈ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ ਅਤੇ ਹਰ ਵਿਅਕਤੀ ਨੂੰ ਸਮੇਂ-ਸਮੇਂ ਸਿਰ ਆਪਣੀ ਸਿਹਤ ਦੀ ਜਾਂਚ ਕਰਵਾਉਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਲੋਹੀਆਂ ਦੇ ਫੁਲਵਾੜੀ ਸਕੂਲ ’ਚ ‘ਬਾਲ ਦਿਵਸ’ ਮਨਾਇਆ ਅਗਲੀ ਖ਼ਬਰ ਜੁਗਰਾਜ ਸਿੰਘ ਕਾਹਲੋਂ ਨੇ ਐਸ.ਡੀ.ਐਮ. ਸ਼ਾਹਕੋਟ ਵਜੋਂ ਅਹੁਦਾ ਸੰਭਾਲਿਆ
Ad Position 24