ਲੋਹੀਆਂ ਦੇ ਫੁਲਵਾੜੀ ਸਕੂਲ ’ਚ ‘ਬਾਲ ਦਿਵਸ’ ਮਨਾਇਆ
ਲੋਹੀਆਂ ਖਾਸ, 14 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਨੂੰ ਸਮਰਪਿਤ ‘ਬਾਲ ਦਿਵਸ’ ਫੁਲਵਾੜੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਲੋਹੀਆਂ ਖਾਸ ਵਿਖੇ ਬੜੇ ਹੀ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ| ਸਮਾਗਮ ਦੀ ਸ਼ੁਰੂਆਤ ਬੱਚਿਆਂ ਦੀਆਂ ਰੰਗਾਰੰਗ ਪੇਸ਼ਕਾਰੀਆਂ ਨਾਲ ਹੋਈ| ਕਿੰਡਰਗਾਰਟਨ ਦੇ ਨੰਨ੍ਹੇ-ਮੁੰਨੇ ਬੱਚਿਆਂ ਵੱਲੋਂ ਮਨਮੋਹਕ ਡਾਂਸ ਪੇਸ਼ ਕੀਤਾ ਗਿਆ, ਜਿਸ ਨੇ ਸਾਰਿਆਂ ਦਾ ਮਨ ਮੋਹ ਲਿਆ| ਇਸ ਤੋਂ ਇਲਾਵਾ ‘ਸੋਹਣੇ ਫੁੱਲ ਫੁਲਵਾੜੀ ਦੇ’ ਸਿਰਲੇਖ ਹੇਠ ਬੱਚਿਆਂ ਵੱਲੋਂ ਵਿਸ਼ੇਸ਼ ਪੇਸ਼ਕਾਰੀ ਕੀਤੀ ਗਈ| ਵਿਦਿਆਰਥੀਆਂ ਵੱਲੋਂ ਬਾਲ ਦਿਵਸ ਦੀ ਮਹੱਤਤਾ ਬਾਰੇ ਭਾਸ਼ਣ ਵੀ ਪੇਸ਼ ਕੀਤੇ ਗਏ| ਅਧਿਆਪਕ ਸ੍ਰੀ ਰਣਜੀਤ ਸਿੰਘ ਨੇ ਆਪਣੇ ਭਾਸ਼ਣ ਰਾਹੀਂ ਬੱਚਿਆਂ ਨੂੰ ਪੰਡਿਤ ਜਵਾਹਰ ਲਾਲ ਨਹਿਰੂ ਦੇ ਜੀਵਨ ਅਤੇ ਬੱਚਿਆਂ ਪ੍ਰਤੀ ਉਨ੍ਹਾਂ ਦੇ ਪਿਆਰ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਚੰਗੇ ਸੰਸਕਾਰਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ| ਸਕੂਲ ਦੀ ਮੈਨੇਜਮੈਂਟ ਸ੍ਰੀ ਜਗੀਰ ਜੋਸਨ, ਐਮ.
ਲੋਹੀਆਂ ਖਾਸ, 14 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਨੂੰ ਸਮਰਪਿਤ ‘ਬਾਲ ਦਿਵਸ’ ਫੁਲਵਾੜੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਲੋਹੀਆਂ ਖਾਸ ਵਿਖੇ ਬੜੇ ਹੀ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ| ਸਮਾਗਮ ਦੀ ਸ਼ੁਰੂਆਤ ਬੱਚਿਆਂ ਦੀਆਂ ਰੰਗਾਰੰਗ ਪੇਸ਼ਕਾਰੀਆਂ ਨਾਲ ਹੋਈ| ਕਿੰਡਰਗਾਰਟਨ ਦੇ ਨੰਨ੍ਹੇ-ਮੁੰਨੇ ਬੱਚਿਆਂ ਵੱਲੋਂ ਮਨਮੋਹਕ ਡਾਂਸ ਪੇਸ਼ ਕੀਤਾ ਗਿਆ, ਜਿਸ ਨੇ ਸਾਰਿਆਂ ਦਾ ਮਨ ਮੋਹ ਲਿਆ| ਇਸ ਤੋਂ ਇਲਾਵਾ ‘ਸੋਹਣੇ ਫੁੱਲ ਫੁਲਵਾੜੀ ਦੇ’ ਸਿਰਲੇਖ ਹੇਠ ਬੱਚਿਆਂ ਵੱਲੋਂ ਵਿਸ਼ੇਸ਼ ਪੇਸ਼ਕਾਰੀ ਕੀਤੀ ਗਈ| ਵਿਦਿਆਰਥੀਆਂ ਵੱਲੋਂ ਬਾਲ ਦਿਵਸ ਦੀ ਮਹੱਤਤਾ ਬਾਰੇ ਭਾਸ਼ਣ ਵੀ ਪੇਸ਼ ਕੀਤੇ ਗਏ| ਅਧਿਆਪਕ ਸ੍ਰੀ ਰਣਜੀਤ ਸਿੰਘ ਨੇ ਆਪਣੇ ਭਾਸ਼ਣ ਰਾਹੀਂ ਬੱਚਿਆਂ ਨੂੰ ਪੰਡਿਤ ਜਵਾਹਰ ਲਾਲ ਨਹਿਰੂ ਦੇ ਜੀਵਨ ਅਤੇ ਬੱਚਿਆਂ ਪ੍ਰਤੀ ਉਨ੍ਹਾਂ ਦੇ ਪਿਆਰ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਚੰਗੇ ਸੰਸਕਾਰਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ| ਸਕੂਲ ਦੀ ਮੈਨੇਜਮੈਂਟ ਸ੍ਰੀ ਜਗੀਰ ਜੋਸਨ, ਐਮ.ਡੀ. ਮੈਡਮ ਗੁਰਬਖਸ਼ ਕੌਰ, ਮੈਡਮ ਮਨੀਸ਼ਾ ਸਿੰਘ, ਐੱਮ.ਡੀ. ਰਾਜਬੀਰ ਜੋਸਨ ਅਤੇ ਸੀਨੀਅਰ ਪ੍ਰਿੰਸੀਪਲ ਸ੍ਰੀ ਲਖਬੀਰ ਸਿੰਘ ਜੀ ਨੇ ਬੱਚਿਆਂ ਨੂੰ ਬਾਲ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਸਹੀ ਸਿੱਖਿਆ, ਚੰਗੀ ਪਰਵਰਿਸ਼ ਅਤੇ ਸਰਵਪੱਖੀ ਵਿਕਾਸ ਹੀ ਇੱਕ ਮਜ਼ਬੂਤ ਸਮਾਜ ਦੀ ਨੀਂਹ ਹੈ| ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਮਿਹਨਤ ਕਰਨ ਦਾ ਸੰਦੇਸ਼ ਦਿੱਤਾ| ਇਸ ਸਮਾਗਮ ਨੂੰ ਸਫਲ ਬਣਾਉਣ ਵਿੱਚ ਪ੍ਰਿੰਸੀਪਲ ਹਰਪ੍ਰੀਤ ਕੌਰ, ਕੋਆਰਡੀਨੇਟਰ ਰਮਿੰਦਰ ਕੌਰ, ਰਮੇਸ਼ ਸ਼ਰਮਾ, ਰਣਜੀਤ ਸਿੰਘ, ਨਿਸ਼ਾਨ ਸਿੰਘ, ਅਮਰਜੀਤ ਸਿੰਘ, ਰੀਟਾ ਵਿਜ, ਰੀਟਾ ਸ਼ਰਮਾ, ਇੰਦੂ ਬਾਲਾ, ਅਮਨਦੀਪ ਕੌਰ, ਕਵਿਤਾ, ਸਵਿਤਾ, ਜਸਵਿੰਦਰ, ਵਰਤਿਕਾ, ਤਜਿੰਦਰ, ਗੁਰਸ਼ਰਨ ਕੌਰ, ਨਤਾਸ਼ਾ, ਮਾਨਸੀ, ਮੁਕੇਸ਼, ਹਰਮੀਤ ਕੌਰ, ਕਿਰਨ ਬਾਲਾ, ਜਸਪ੍ਰੀਤ, ਨਵਪ੍ਰੀਤ, ਸੰਦੀਪ ਕੌਰ ਅਤੇ ਸਮੂਹ ਅਧਿਆ ਪਕਾਂ ਨੇ ਅਹਿਮ ਭੂਮਿਕਾ ਨਿਭਾਈ|