15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪੰਜਾਬ ਤੇ ਪੰਥ ਦੇ ਹਿੱਤਾਂ ਦੀ ਰਾਖੀ ਲਈ ਸਿਧਾਂਤਕ ਖੇਤਰੀ ਪਾਰਟੀ ਦੀ ਜ਼ਰੂਰਤ-ਜਥੇ. ਵਡਾਲਾ

ਨਕੋਦਰ, 14 ਨਵੰਬਰ (ਤਿਲਕ ਰਾਜ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਹਲਕਾ ਨਕੋਦਰ ਦੀ ਇਕ ਅਹਿਮ ਤੇ ਵਿਸ਼ੇਸ਼ ਮੀਟਿੰਗ ਨਕੋਦਰ ਸਥਿਤ ਪਾਰਟੀ ਦਫ਼ਤਰ ਵਿਖੇ ਸੀਨੀਅਰ ਆਗੂ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਯੋਗ ਅਗਵਾਈ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਪੰਜਾਬ ਦੀ ਮੌਜੂਦਾ ਸਿਆਸੀ ਹਲਚਲ ਤੇ ਸਿੱਖ ਪੰਥ ਨੂੰ ਦਰਪੇਸ਼ ਚੁਣੌਤੀਆਂ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ।

Ad Position 21
No active advertisement
ਅਜੀਤ ਡੈਸਕ 15-11-2026
ਨਕੋਦਰ, 14 ਨਵੰਬਰ (ਤਿਲਕ ਰਾਜ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਹਲਕਾ ਨਕੋਦਰ ਦੀ ਇਕ ਅਹਿਮ ਤੇ ਵਿਸ਼ੇਸ਼ ਮੀਟਿੰਗ ਨਕੋਦਰ ਸਥਿਤ ਪਾਰਟੀ ਦਫ਼ਤਰ ਵਿਖੇ ਸੀਨੀਅਰ ਆਗੂ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਯੋਗ ਅਗਵਾਈ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਪੰਜਾਬ ਦੀ ਮੌਜੂਦਾ ਸਿਆਸੀ ਹਲਚਲ ਤੇ ਸਿੱਖ ਪੰਥ ਨੂੰ ਦਰਪੇਸ਼ ਚੁਣੌਤੀਆਂ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਰਾਖੀ ਲਈ ਇਕ ਮਜ਼ਬੂਤ ਅਤੇ ਸਿਧਾਂਤਕ ਖੇਤਰੀ ਪਾਰਟੀ ਦੀ ਅਤਿਅੰਤ ਲੋੜ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਹਮੇਸ਼ਾ ਪੰਥਕ ਕਦਰਾਂ-ਕੀਮਤਾਂ, ਪੰਜਾਬ ਦੇ ਹੱਕਾਂ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਇਸ ਮੌਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਰਣਨੀਤੀ ਅਤੇ ਨੀਤੀਆਂ ਬਾਰੇ ਹਾਜ਼ਰ ਮੁਹਤਬਰ ਸੱਜਣਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਜਥੇਦਾਰ ਵਡਾਲਾ ਨੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਦਾ ਪ੍ਰਚਾਰ ਕਰਨ। ਅੰਤ ਵਿਚ ਹਲਕਾ ਨਕੋਦਰ ਦੇ ਸਮੂਹ ਮੋਹਤਬਰ ਵਿਅਕਤੀਆਂ ਤੇ ਵਰਕਰਾਂ ਵੱਲੋ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ। ਮੀਟਿੰਗ ਵਿਚ ਅਵਤਾਰ ਸਿੰਘ ਕਲੇਰ, ਸੁਰਤੇਜ ਸਿੰਘ ਬਾਸੀ, ਲਸ਼ਕਰ ਸਿੰਘ ਰਹੀਮਪੁਰ, ਸੁਖਵੰਤ ਸਿੰਘ ਰੌਲੀ, ਨੰਬਰਦਾਰ ਹਰਪਾਲ ਸਿੰਘਮੁੱਧ, ਨੰਬਰਦਾਰ ਸੁਰਜੀਤ ਸਿੰਘ ਹੇਰਾਂ, ਹਰਜੋਤ ਸਿੰਘ ਫਰਵਾਲਾ, ਤਰਸੇਮ ਸਿੰਘ ਲਿਤਰਾਂ, ਰਾਣਾ ਲਿਤਰਾਂ, ਹਰਿੰਦਰ ਸਿੰਘ ਸਰੀਂਹ, ਪਰਮਿੰਦਰ ਸਿੰਘ ਚੱਕ ਕਲਾਂ, ਮਹਿੰਦਰ ਸਿੰਘ ਮੁਹੇਮਾਂ, ਨਿਰਮਲ ਸਿੰਘ ਫੌਜੀ ਚੱਕ ਖੁਰਦ, ਸਰਵਣ ਸਿੰਘ ਬਾਠ, ਗਗਨ ਆਧੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀਬੀ ਸਤਵੰਤ ਕੌਰ ਬਿਨਪਾਲਕੇ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਬਣਾਏ ਜਾਣ ’ਤੇ ਇਲਾਕੇ ਵਿਚ ਖੁਸ਼ੀ ਦੀ ਲ... ਅਗਲੀ ਖ਼ਬਰ ਐੱਨ.ਐੱਸ. ਕਾਨਵੈਂਟ ਹਾਈ ਸਕੂਲ ਵਿਖੇ ਬਾਲ ਦਿਵਸ ਸੰਬੰਧੀ ਸਮਾਗਮ
Ad Position 24