14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਚੇਅਰਮੈਨ ਅਗਰਵਾਲ ਵਲੋਂ ਉਮੀਦਵਾਰ ਐਲਾਨੇ ਜਾਣ ’ਤੇ ਪਾਲਾ ਜਲਾਲਪੁਰ ਦਾ ਸਨਮਾਨ

ਸ਼ਾਹਕੋਟ, 14 ਨਵੰਬਰ (ਦਲਜੀਤ ਸਿੰਘ ਸਚਦੇਵਾ)- ਆਮ ਆਦਮੀ ਪਾਰਟੀ ਵਲੋਂ ਸ਼ਾਹਕੋਟ ਵਿਧਾਨ ਸਭਾ ਹਲਕੇ ਤੋਂ ਇੰਚਾਰਜ ਪਾਲਾ ਜਲਾਲਪੁਰ ਨੂੰ ਚੋਣਾਂ ਲਈ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ’ਤੇ ਇਲਾਕੇ ਦੇ ਪਾਰਟੀ ਵਰਕਰਾਂ ਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸੇ ਤਹਿਤ ਵਪਾਰੀ ਕਮਿਸ਼ਨ ਹਲਕਾ ਸ਼ਾਹਕੋਟ ਦੇ ਚੇਅਰਮੈਨ ਅਨਿਲ ਨਗਰਵਾਲ ਵਲੋਂ ਪਾਲਾ ਜਲਾਲਪੁਰ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਉਮੀਦਵਾਰ ਐਲਾਨੇ ਜਾਣ ’ਤੇ ਪਾਲਾ ਜਲਾਲਪੁਰ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਚੇਅਰਮੈਨ ਅਨਿਲ ਅਗਰਵਾਲ। ਤਸਵੀਰ : ਦਲਜੀਤ ਸਿੰਘ ਸਚਦੇਵਾ 15-11-2026
ਸ਼ਾਹਕੋਟ, 14 ਨਵੰਬਰ (ਦਲਜੀਤ ਸਿੰਘ ਸਚਦੇਵਾ)- ਆਮ ਆਦਮੀ ਪਾਰਟੀ ਵਲੋਂ ਸ਼ਾਹਕੋਟ ਵਿਧਾਨ ਸਭਾ ਹਲਕੇ ਤੋਂ ਇੰਚਾਰਜ ਪਾਲਾ ਜਲਾਲਪੁਰ ਨੂੰ ਚੋਣਾਂ ਲਈ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ’ਤੇ ਇਲਾਕੇ ਦੇ ਪਾਰਟੀ ਵਰਕਰਾਂ ਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸੇ ਤਹਿਤ ਵਪਾਰੀ ਕਮਿਸ਼ਨ ਹਲਕਾ ਸ਼ਾਹਕੋਟ ਦੇ ਚੇਅਰਮੈਨ ਅਨਿਲ ਨਗਰਵਾਲ ਵਲੋਂ ਪਾਲਾ ਜਲਾਲਪੁਰ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਅਨਿਲ ਨਗਰਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਪਾਲਾ ਜਲਾਲਪੁਰ ਨੂੰ ਸ਼ਾਹਕੋਟ ਹਲਕੇ ਤੋਂ ਉਮੀਦਵਾਰ ਐਲਾਨਣ ਦਾ ਫ਼ੈਸਲਾ ਸ਼ਲਾਘਾਯੋਗ ਹੈ, ਕਿਉਂਕਿ ਜਲਾਲਪੁਰ ਨੇ ਇਲਾਕੇ ਦੇ ਲੋਕਾਂ ਵਿਚ ਆਪਣੀ ਵੱਖਰੀ ਪਛਾਣ ਬਣਾਈ ਹੈ ਤੇ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਦੇ ਹੋਏ ਉਨ੍ਹਾਂ ਦੇ ਹੱਲ ਲਈ ਯਤਨਸ਼ੀਲ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼ਾਹਕੋਟ ਹਲਕੇ ਦੇ ਲੋਕ ਪਾਲਾ ਜਲਾਲਪੁਰ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਣਗੇ। ਉਨ੍ਹਾਂ ਕਿਹਾ ਕਿ ਲੋਕ ਹੁਣ ਰਵਾਇਤੀ ਪਾਰਟੀਆਂ ਦੀਆਂ ਨੀਤੀਆਂ ਤੇ ਕੰਮ-ਕਾਜ ਤੋਂ ਜਾਣੂ ਹੋ ਚੁੱਕੇ ਹਨ ਤੇ ਇਸ ਵਾਰ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਹੱਕ ਵਿਚ ਮੁੜ ਫ਼ਤਵਾ ਦੇਣ ਦਾ ਮਨ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਲਾ ਜਲਾਲਪ ੁਰ ਦੀ ਜਿੱਤ ਨਾਲ ਹਲਕੇ ਦੇ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਮਿਲੇਗੀ ਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਵਿਚ ਮਦਦ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਐੱਮ.ਡੀ. ਦਯਾਨੰਦ ਮਾਡਲ ਸਕੂਲ ਨਕੋਦਰ ਵਿਖੇ ਬਾਲ ਦਿਵਸ ਮੌਕੇ ਖੇਡ ਸਮਾਰੋਹ ਅਗਲੀ ਖ਼ਬਰ ਨਕੋਦਰ ਵਿਚ ਕਾਂਗਰਸ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਸਵਾਗਤ
Ad Position 24