14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪੁਲਿਸ ਨੇ ਰੋਕਾਂ ਲਗਾ ਕੇ ਲੰਘਾਇਆ ਚੰਨੀ ਦਾ ਕਾਫ਼ਲਾ

ਸ਼ਾਹਕੋਟ, 14 ਨਵੰਬਰ (ਸੁਖਦੀਪ ਸਿੰਘ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਕਾਫ਼ਲਾ ਪਿੰਡ ਪੰਡੋਰੀ ਖਾਸ ਰਾਹੀਂ ਹਲਕਾ ਸ਼ਾਹਕੋਟ ਵਿਚ ਦਾਖ਼ਲ ਹੋ ਕੇ ਪਿੰਡ ਤਲਵੰਡੀ ਸੰਘੇੜਾ ਵਿਖੇ ਪਹੁੰਚਿਆ, ਜਿਥੇ ਪਹਿਲਾਂ ਤੋਂ ਹੀ ਕਾਲੀਆਂ ਝੰਡੀਆਂ ਲੈ ਕੇ ਮੌਜੂਦ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਯਾਤਰਾ ਦਾ ਵਿਰੋਧ ਕੀਤਾ। ਹਲਕਾ ਸ਼ਾਹਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਹਲਕਾ ਇੰਚਾਰਜ ਬਲਵੀਰ ਸਿੰਘ ਪਾਲਾ ਜਲਾਲਪੁਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਪਾਰਟੀ ਆਗੂ ਤੇ ਵਰਕਰ ਇਸ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 15-11-2026
ਸ਼ਾਹਕੋਟ, 14 ਨਵੰਬਰ (ਸੁਖਦੀਪ ਸਿੰਘ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਕਾਫ਼ਲਾ ਪਿੰਡ ਪੰਡੋਰੀ ਖਾਸ ਰਾਹੀਂ ਹਲਕਾ ਸ਼ਾਹਕੋਟ ਵਿਚ ਦਾਖ਼ਲ ਹੋ ਕੇ ਪਿੰਡ ਤਲਵੰਡੀ ਸੰਘੇੜਾ ਵਿਖੇ ਪਹੁੰਚਿਆ, ਜਿਥੇ ਪਹਿਲਾਂ ਤੋਂ ਹੀ ਕਾਲੀਆਂ ਝੰਡੀਆਂ ਲੈ ਕੇ ਮੌਜੂਦ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਯਾਤਰਾ ਦਾ ਵਿਰੋਧ ਕੀਤਾ। ਹਲਕਾ ਸ਼ਾਹਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਹਲਕਾ ਇੰਚਾਰਜ ਬਲਵੀਰ ਸਿੰਘ ਪਾਲਾ ਜਲਾਲਪੁਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਪਾਰਟੀ ਆਗੂ ਤੇ ਵਰਕਰ ਇਸ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਿਲ ਹੋਏ। ਇਸ ਮੌਕੇ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਤੇ ਜ਼ਿਲ੍ਹਾ ਪ੍ਰੀਸ਼ਦ ਜਲੰਧਰ ਦੇ ਚੇਅਰਮੈਨ ਦਰਸ਼ਨ ਸਿੰਘ ਟਾਹਲੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਅਤੇ ਸਥਿਤੀ ਨੂੰ ਕਾਬੂ ਹੇਠ ਰੱਖਦਿਆਂ ਚਰਨਜੀਤ ਸਿੰਘ ਚੰਨੀ ਦੇ ਕਾਫ਼ਲੇ ਨੂੰ ਉੱਥੋਂ ਲੰਘਾਇਆ ਗਿਆ। ਇਸ ਮੌਕੇ ਹਲਕਾ ਇੰਚਾਰਜ ਪਾਲਾ ਜਲਾਲਪੁਰ, ਵਿਧਾਇਕ ਬਲਕਾਰ ਸਿੰਘ ਤੇ ਚੇਅਰਮੈਨ ਦਰਸ਼ਨ ਸਿੰਘ ਟਾਹਲੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਸਿੱਖ ਵਿਰੋਧੀ ਰਹੀ ਹੈ ਤੇ ਚਰਨਜੀਤ ਸਿੰਘ ਚੰਨੀ ਵਲੋਂ ਲੋਕਾਂ ਨੂੰ ਆਪਣੇ ਵੱਲ ਖਿੱਚਣ ਲਈ ਝੂਠੇ ਡਰਾਮੇ ਕੀਤੇ ਜਾ ਰਹੇ ਹਨ। ਇਸ ਦੌਰਾਨ ਪਿੰਡ ਤਲਵੰਡੀ ਸੰਘੇੜਾ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਕਾਲੀਆਂ ਝੰਡੀਆਂ ਦਿਖਾ ਕੇ ਕੀਤੇ ਗਏ ਵਿਰੋਧ ਕਾਰਨ ਮਾਹੌਲ ਕਾਫ਼ੀ ਤਣਾਅਪੂਰਨ ਰਿਹਾ। ਇਸ ਮੌਕੇ ਹਲਕਾ ਸੰਗਠਨ ਇੰਚਾਰਜ ਹਰਜਿੰਦਰ ਸਿੰਘ ਸੀਚੇਵਾਲ, ਜਸਵੀਰ ਸਿੰਘ ਜਲਾਲਪੁਰੀ ਵਾਈਸ ਪ੍ਰਧਾਨ ਐੱਸ. ਸੀ. ਵਿੰਗ, ਸਵਿੰਦਰ ਸਿੰਘ ਸੋਨੂੰ ਚੇਅਰਮੈਨ ਮਾਰਕੀਟ ਕਮੇਟੀ ਸ਼ਾਹਕੋਟ, ਕੁਲਦੀਪ ਸਿੰਘ ਦੀਦ, ਬਲਵੀਰ ਸਿੰਘ ਢੰਡੋਵਾਲ ਸਾਬਕਾ ਚੇਅਰਮੈਨ, ਮਨੋਜ ਅਰੋੜਾ ਸ਼ਹਿਰੀ ਪ੍ਰਧਾਨ, ਰੂਪ ਲਾਲ ਸ਼ਰਮਾ, ਐਮ.ਸੀ. ਬੂਟਾ ਸਿੰਘ ਕਲਸੀ, ਪਰਮਵੀਰ ਸਿੰਘ ਪੰਮਾ, ਰਵੀ ਪਾਲ ਕਾਲੀ ਪ੍ਰਧਾਨ, ਸਾਹਬੀ ਮੱਟੂ, ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਬੁਲੰਦਪੁਰ ਵਿਖੇ ਨਵੇਂ ਕਲਾਸ ਰੂਮ ਦਾ ਉਦਘਾਟਨ ਅਗਲੀ ਖ਼ਬਰ ਐੱਮ.ਡੀ. ਦਯਾਨੰਦ ਮਾਡਲ ਸਕੂਲ ਨਕੋਦਰ ਵਿਖੇ ਬਾਲ ਦਿਵਸ ਮੌਕੇ ਖੇਡ ਸਮਾਰੋਹ
Ad Position 24