14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਨਗਰ ਕੌਂਸਲ ਦੀ ਮੀਟਿੰਗ ਵਿਚ ਸ੍ਰੀ ਗੋਪਾਲ ਗੋਧਾਮ ਗਊਸ਼ਾਲਾ ਦੀ ਚਾਰਦੀਵਾਰੀ ਲਈ 11 ਲੱਖ ਰੁਪਏ ਦਾ ਮਤਾ ਪਾਸ

ਆਦਮਪੁਰ, 14 ਨਵੰਬਰ (ਰਮਨ ਦਵੇਸਰ)-ਨਗਰ ਕੌਂਸਲ ਆਦਮਪੁਰ ਦੀ ਇਕ ਅਹਿਮ ਮੀਟਿੰਗ ਨਗਰ ਕੌਂਸਲ ਦੇ ਪ੍ਰਧਾਨ ਚਰਨਜੀਤ ਸਿੰਘ ਸ਼ੇਰੀ ਦੀ ਪ੍ਰਧਾਨਗੀ ਹੇਠ ਨਗਰ ਕੌਂਸਲ ਦਫ਼ਤਰ ਵਿਖੇ ਹੋਈ। ਮੀਟਿੰਗ ਵਿਚ ਸਮੂਹ ਕੌਂਸਲਰਾਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 15-11-2026
ਆਦਮਪੁਰ, 14 ਨਵੰਬਰ (ਰਮਨ ਦਵੇਸਰ)-ਨਗਰ ਕੌਂਸਲ ਆਦਮਪੁਰ ਦੀ ਇਕ ਅਹਿਮ ਮੀਟਿੰਗ ਨਗਰ ਕੌਂਸਲ ਦੇ ਪ੍ਰਧਾਨ ਚਰਨਜੀਤ ਸਿੰਘ ਸ਼ੇਰੀ ਦੀ ਪ੍ਰਧਾਨਗੀ ਹੇਠ ਨਗਰ ਕੌਂਸਲ ਦਫ਼ਤਰ ਵਿਖੇ ਹੋਈ। ਮੀਟਿੰਗ ਵਿਚ ਸਮੂਹ ਕੌਂਸਲਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਸ਼ਹਿਰ ਦੇ ਵਿਕਾਸ ਤੇ ਹੋਰ ਜ਼ਰੂਰੀ ਕੰਮਾਂ ਸੰਬੰਧੀ ਕਈ ਅਹਿਮ ਮਤੇ ਪਾਸ ਕੀਤੇ ਗਏ। ਇਸ ਮੌਕੇ ਸ੍ਰੀ ਗੋਪਾਲ ਗੋਧਾਮ ਗਊਸ਼ਾਲਾ ਦੀ ਚਾਰਦੀਵਾਰੀ ਕਰਵਾਉਣ ਲਈ ਗਊਸ਼ਾਲਾ ਵੈਲਫੇਅਰ ਸੁਸਾਇਟੀ ਨੂੰ 11 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਮਤਾ ਪਾਸ ਕੀਤਾ। ਇਸ ਤੋਂ ਇਲਾਵਾ ਆਊਟਸੋਰਸ ਕਰਮਚਾਰੀਆਂ ਨੂੰ ਕੰਟਰੈਕਟ ਬੇਸਿਸ ‘ਤੇ ਰੱਖਣ, ਸ਼ਹਿਰ ਵਿਚ ਨਵਾਂ ਟਿਊਬਵੈੱਲ ਲਗਾਉਣ ਲਈ 25 ਲੱਖ ਰੁਪਏ ਤੇ ਟਾਟਾ ਏਸ ਪੈਟਰੋਲ ਵਾਹਨ ਖਰੀਦਣ ਲਈ 8 ਲੱਖ 20 ਹਜ਼ਾਰ ਰੁਪਏ ਖਰਚ ਕਰਨ ਸੰਬੰਧੀ ਮਤਿਆਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਇਸ ਮੌਕੇ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਬਿੰਦਾ ਗਰੇਵਾਲ, ਕੌਂਸਲਰ ਪਵਿੱਤਰ ਸਿੰਘ, ਦਵਿੰਦਰ ਸਿੰਘ ਸੂਰੀ, ਅਮਰੀਕ ਸਿੰਘ, ਜੋਗਿੰਦਰ ਪਾਲ, ਬਿਕਰਮ ਬੱਧਣ, ਸੁਸ਼ਮਾ ਦੇਵੀ, ਕਨੂੰ ਬਾਂਸਲ, ਰੀਨਾ ਅਗਰਵਾਲ, ਸੁਮਿਤਰਾ ਦੇਵੀ, ਵੀਨਾ ਚੋਡਾ, ਆਸ਼ਾ ਰਾਣੀ, ਕਾਰਜ ਸਾਧਕ ਅਫ਼ਸਰ ਰਾਜੀਵ ਉਬਰਾਏ, ਅਕਾਊਂਟੈਂਟ ਹਰਸ਼ ਕੁਮਾਰ, ਰਾਹੁਲ, ਰਾਜ ਕੁਮਾਰ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਸਾੜਨ ਨੂੰ ਲੈ ਕੇ 18 ਕਿਸਾਨਾਂ ਨੂੰ 5-5 ਹਜ਼ਾਰ ਰੁਪਏ ਜੁਰਮਾਨਾ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਬੁਲੰਦਪੁਰ ਵਿਖੇ ਨਵੇਂ ਕਲਾਸ ਰੂਮ ਦਾ ਉਦਘਾਟਨ
Ad Position 24