ਮਹਿਤਪੁਰ ਮੰਡਲ ਦਾ ਨਵਾਂ ਹੋਇਆ ਗਠਨ, ਬਲਜੀਤ ਸਿੰਘ ਬਣੇ ਮਹਿਤਪੁਰ ਮੰਡਲ ਦੇ ਪ੍ਰਧਾਨ
ਮਹਿਤਪੁਰ, 14 ਨਵੰਬਰ (ਲਖਵਿੰਦਰ ਸਿੰਘ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਭਰ ਵਿਚ ਸੰਗਠਨਾਤਮਕ ਗਤੀਵਿਧੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਜਲੰਧਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਸ.
ਮਹਿਤਪੁਰ, 14 ਨਵੰਬਰ (ਲਖਵਿੰਦਰ ਸਿੰਘ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਭਰ ਵਿਚ ਸੰਗਠਨਾਤਮਕ ਗਤੀਵਿਧੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਜਲੰਧਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਸ. ਜਗਦੀਸ਼ ਸਿੰਘ ਬਰਾੜ ਵਲੋਂ ਬਲਜੀਤ ਸਿੰਘ ਬੱਲੀ ਥਿੰਦ ਨੂੰ ਮਹਿਤਪੁਰ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਆਪਣੀ ਨਵੀਂ ਜ਼ਿੰਮੇਵਾਰੀ ਸੰਭਾਲਦਿਆਂ ਬਲਜੀਤ ਸਿੰਘ ਬੱਲੀ ਥਿੰਦ ਵਲੋਂ ਮੰਡਲ ਦੀ ਟੀਮ ਦਾ ਵਿਸਥਾਰ ਕਰਦਿਆਂ ਵੱਖ-ਵੱਖ ਅਹੁਦਿਆਂ ’ਤੇ ਨਿਯੁਕਤੀਆਂ ਕੀਤੀਆਂ ਗਈਆਂ। ਇਸ ਤਹਿਤ ਮਨਜੀਤ ਸਿੰਘ ਮਨਕੂ ਤੇ ਸਤੀਸ਼ ਕੁਮਾਰ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ। ਵਿਸ਼ਾਲ ਸੋਮਾ, ਗੁਰਮੇਲ ਸਿੰਘ, ਅਸ਼ਵਨੀ ਖੁਰਸ਼ੈਦਪੁਰ, ਅਸ਼ੋਕ ਸੂਦ, ਸਤਨਾਮ ਸਿੰਘ ਮਹਿਤਾ ਅਤੇ ਸੁਸ਼ੀਲ ਬਾਵਾ ਨੂੰ ਮੰਡਲ ਦਾ ਵਾਈਸ ਪ੍ਰਧਾਨ ਬਣਾਇਆ। ਇਸੇ ਤਰ੍ਹਾਂ ਕਪਿਲ ਰਾਜਦੇਵ, ਵਿਨੋਦ ਵਰਮਾ ਤੇ ਬਰਜੇਸ਼ ਕੁਮਾਰ ਨੂੰ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਤੋਂ ਇਲਾਵਾ ਟੀਮ ਵਿਚ ਹੋਰ ਵੀ ਸਾਥੀਆਂ ਨੂੰ ਸ਼ਾਮਲ ਕੀਤਾ। ਇਸ ਮੌਕੇ ਨਵ-ਨਿਯੁਕਤ ਮੰਡਲ ਪ੍ਰਧਾਨ ਬਲਜੀਤ ਸਿੰਘ ਬੱਲੀ ਥਿੰਦ ਨੇ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਅੰਤ ਵਿਚ ਬਲਜੀਤ ਸਿੰਘ ਨੇ ਪਾਰਟੀ ਦੀ ਹਾਈਕਮਾਨ, ਜਲੰਧਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਜਗਦੀਸ਼ ਸਿੰਘ ਬਰਾੜ ਤੇ ਡਾ. ਅਮਰਜੀਤ ਸਿੰਘ ਥਿੰਦ, ਹਲਕਾ ਇੰਚਾਰਜ ਸ਼ਾਹਕੋਟ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।