ਪਿੰਡ ਬੰਬੀਆਂਵਾਲ ਵਿਖੇ ਬਾਲ ਦਿਵਸ ਮਨਾਇਆ
ਜਲੰਧਰ, 16 ਨਵੰਬਰ (ਜਸਪਾਲ ਸਿੰਘ)-ਪਿੰਡ ਬੰਬੀਆਂਵਾਲ ਵਿਖੇ ਸਥਿਤ ਰਾਇਲ ਗਰੀਨਸ ਕਾਲੋਨੀ ਵਲੋਂ ਬਾਲ ਦਿਵਸ ਸੰਬੰਧੀ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਲਈ ਵੱਖ-ਵੱਖ ਖੇਡ ਗਤੀਵਿਧੀਆਂ ਤੋਂ ਇਲਾਵਾ ਜਾਦੂ ਦਾ ਸ਼ੋਅ ਵੀ ਕਰਵਾਇਆ ਗਿਆ। ਇਸ ਮੌਕੇ ਬੱਚਿਆਂ ਲਈ ਕਈ ਮਨੋਰੰਜਕ ਖੇਡਾਂ ਤੇ ਹੋਰ ਕਈ ਪੇਸ਼ਕਾਰੀਆਂ ਵੀ ਕਰਵਾਈਆਂ ਗਈਆਂ।
ਜਲੰਧਰ, 16 ਨਵੰਬਰ (ਜਸਪਾਲ ਸਿੰਘ)-ਪਿੰਡ ਬੰਬੀਆਂਵਾਲ ਵਿਖੇ ਸਥਿਤ ਰਾਇਲ ਗਰੀਨਸ ਕਾਲੋਨੀ ਵਲੋਂ ਬਾਲ ਦਿਵਸ ਸੰਬੰਧੀ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਲਈ ਵੱਖ-ਵੱਖ ਖੇਡ ਗਤੀਵਿਧੀਆਂ ਤੋਂ ਇਲਾਵਾ ਜਾਦੂ ਦਾ ਸ਼ੋਅ ਵੀ ਕਰਵਾਇਆ ਗਿਆ। ਇਸ ਮੌਕੇ ਬੱਚਿਆਂ ਲਈ ਕਈ ਮਨੋਰੰਜਕ ਖੇਡਾਂ ਤੇ ਹੋਰ ਕਈ ਪੇਸ਼ਕਾਰੀਆਂ ਵੀ ਕਰਵਾਈਆਂ ਗਈਆਂ। ਜਿਨ੍ਹਾਂ ’ਚ ਬੱਚਿਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ ਤੇ ਕਈ ਆਕਰਸ਼ਕ ਇਨਾਮ ਜਿੱਤੇ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਮਾਗਮ ਦੇ ਮੁੱਖ ਪ੍ਰਬੰਧਕ ਦੀਪਕ ਗੋਇਲ ਅਤੇ ਸਰਜੀਵਨ ਸਿੰਘ ਡੋਗਰਾ ਸਾਬਕਾ ਸਰਪੰਚ ਨੇ ਕਿਹਾ ਕਿ ਇਸ ਸਮਾਗਮ ਦਾ ਮਕਸਦ ਬੱਚਿਆਂ ਨੂੰ ਵੱਖ-ਵੱਖ ਖੇਡ ਗਤੀਵਿਧੀਆਂ ਨਾਲ ਜੋੜਨਾ ਤੇ ਉਨ੍ਹਾਂ ਨੂੰ ਅੱਜ ਦੇ ਦਿਨ ਦੀ ਅਹਿਮੀਅਤ ਤੋਂ ਜਾਣੂ ਕਰਵਾਉਣਾ ਸੀ। ਇਸ ਮੌਕੇ ਉਨ੍ਹਾਂ ਸਵਰਗੀ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਬੱਚਿਆਂ ਦੇ ਮਾਪਿਆਂ ਤੋਂ ਇਲਾਵਾ ਹੋਰ ਕਈ ਪ੍ਰਮੁੱਖ ਸ਼ਖਸੀਅਤਾਂ ਵੀ ਹਾਜ਼ਰ ਸਨ।