17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਮੌਕੇ ਕਰਵਾਏ ਗੁਰਮਤਿ ਸਮਾਗਮ

ਜਲੰਧਰ, 16 ਨਵੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 17-11-2026
ਜਲੰਧਰ, 16 ਨਵੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ, ਜਲੰਧਰ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ। ਇਸ ਸੰਬੰਧੀ ਸਜਾਏ ਗਏ ਸ਼ਾਮ ਦੇ ਵਿਸ਼ੇਸ਼ ਦੀਵਾਨਾਂ ਅੰਦਰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ‘ਰੂਪ’ ਦੇ ਜਥੇ ਨੇ ਗੁਰਬਾਣੀ ਕੀਰਤਨ ਦੀ ਛਹਿਬਰ ਲਗਾ ਕੇ ਸੰਗਤ ਨੂੰ ਨਿਹਾਲ ਕੀਤਾ। ਸਮਾਗਮਾਂ ਦੌਰਾਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪਿੰਦਰ ਸਿੰਘ ਨੇ ਕੀਰਤਨ ਦੀ ਹਾਜ਼ਰੀ ਭਰੀ ਅਤੇ ਕਥਾਵਾਚਕ ਭਾਈ ਬਲਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨਾਲ ਸਾਂਝ ਪਾਈ। ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੰਵਲਜੀਤ ਸਿੰਘ ਉਬਰਾਏ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਠੁੱਕਰਾਲ, ਸਕੱਤਰ ਕੰਵਲਜੀਤ ਸਿੰਘ ਤੇ ਹੋਰ ਪ੍ਰਬੰਧਕਾਂ ਨੇ ਸਮਾਗਮ ਦੌਰਾਨ ਹਾਜ਼ਰੀ ਭਰਨ ਵਾਲੇ ਜਥਿਆਂ ਦਾ ਸਨਮਾਨ ਕੀਤਾ ਤੇ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਜਸਵਿੰਦਰ ਸਿੰਘ ਮੱਕੜ, ਪਰਮਜੀਤ ਸਿੰਘ ਕਾਨ੍ਹਪੁਰੀ, ਪਰਮਜੀਤ ਸਿੰਘ ਭਲਵਾਨ, ਮਲਕੀਅਤ ਸਿੰਘ ਮੁਲਤਾਨੀ, ਭੁਪਿੰਦਰ ਸਿੰਘ ਭਿੰਦਾ, ਸੁਰਜੀਤ ਸਿੰਘ ਸੇਤੀਆ, ਹਰਜਿੰਦਰ ਸਿੰਘ (ਲੈਂਡ ਲਾਰਡ), ਹਰਜੀਤ ਸਿੰਘ ਕਾਹਲੋਂ, ਹਰਦੀਪ ਸਿੰਘ ਲਾਡੀ, ਰਵਿੰਦਰਜੀਤ ਸਿੰਘ ਖੁਰਾਣਾ, ਕੁਲਵਿੰਦਰ ਸਿੰਘ ਮੱਲ੍ਹੀ, ਜੀ.ਐੱਸ. ਚੋਪੜਾ, ਹਰਪ੍ਰੀਤ ਸਿੰਘ ਮਝੈਲ, ਜਗਜੀਤ ਸਿੰਘ ਵਰਾਇਟੀ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੇਲ੍ਹ ਤੋਂ ਬਾਹਰ ਆ ਕੇ ਨਸ਼ਾ ਤਸਕਰੀ ਕਰਨ ਵਾਲਾ ਤਸਕਰ ਹੈਰੋਇਨ ਸਮੇਤ ਗ੍ਰਿਫ਼ਤਾਰ ਅਗਲੀ ਖ਼ਬਰ ਪਿੰਡ ਬੰਬੀਆਂਵਾਲ ਵਿਖੇ ਬਾਲ ਦਿਵਸ ਮਨਾਇਆ
Ad Position 24