17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਹਰਿੰਦਰ ਸਿੰਘ ਢੀਂਡਸਾ ਨੇ ਚੁੱਕਿਆ ਉੱਤਰੀ ਹਲਕੇ ’ਚ ਸੀਵਰੇਜ ਦੀ ਸਮੱਸਿਆ ਦਾ ਮੁੱਦਾ

ਜਲੰਧਰ, 16 ਨਵੰਬਰ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਦੇ ਵੱਖ-ਵੱਖ ਇਲਾਕਿਆਂ ਵਿੱਚ ਸੀਵਰੇਜ ਦੀ ਸਮੱਸਿਆ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਕਈ ਥਾਵਾਂ ‘ਤੇ ਸੀਵਰੇਜ ਦਾ ਗੰਦਾ ਪਾਣੀ ਸੜਕਾਂ ਅਤੇ ਗਲੀਆਂ ਵਿੱਚ ਖੜ੍ਹਾ ਹੋਣ ਕਾਰਨ ਨਾ ਸਿਰਫ਼ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ, ਸਗੋਂ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵਧ ਰਿਹਾ ਹੈ ।

Ad Position 21
No active advertisement
ਅਜੀਤ ਡੈਸਕ 17-11-2026
ਜਲੰਧਰ, 16 ਨਵੰਬਰ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਦੇ ਵੱਖ-ਵੱਖ ਇਲਾਕਿਆਂ ਵਿੱਚ ਸੀਵਰੇਜ ਦੀ ਸਮੱਸਿਆ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਕਈ ਥਾਵਾਂ ‘ਤੇ ਸੀਵਰੇਜ ਦਾ ਗੰਦਾ ਪਾਣੀ ਸੜਕਾਂ ਅਤੇ ਗਲੀਆਂ ਵਿੱਚ ਖੜ੍ਹਾ ਹੋਣ ਕਾਰਨ ਨਾ ਸਿਰਫ਼ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ, ਸਗੋਂ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵਧ ਰਿਹਾ ਹੈ । ਹਲਕੇ ’ਚ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਸੀਵਰੇਜ ਦੀ ਸਮੱਸਿਆ ਦਾ ਮੁੱਦਾ ਚੁੱਕਦੇ ਹੋਏ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਉੱਤਰੀ ਦੇ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੀਵਰੇਜ ਦੀ ਸਮੱਸਿਆ ਕੋਈ ਨਵੀਂ ਨਹੀਂ ਹੈ, ਪਰ ਅਫ਼ਸੋਸ ਦੀ ਗੱਲ ਹੈ ਕਿ ਵਾਰ-ਵਾਰ ਸ਼ਿਕਾਇਤਾਂ ਦੇ ਬਾਵਜੂਦ ਲੋਕਾਂ ਨੂੰ ਸਥਾਈ ਰਾਹਤ ਨਹੀਂ ਮਿਲ ਰਹੀ । ਢੀਂਡਸਾ ਨੇ ਕਿਹਾ ਕਿ ਸੀਵਰੇਜ ਦੀ ਸਮੱਸਿਆ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਵਿਅਕਤੀਆਂ ਨੂੰ ਵਿਸ਼ੇਸ਼ ਤੌਰ ‘ਤੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਲੀਆਂ ਵਿੱਚ ਖੜ੍ਹਾ ਗੰਦਾ ਪਾਣੀ ਮੱਛਰਾਂ ਅਤੇ ਬਦਬੂ ਦਾ ਕਾਰਨ ਬਣਦਾ ਹੈ, ਜਿਸ ਨਾਲ ਲੋਕਾਂ ਦੀ ਸਿਹਤ ’ਤੇ ਵੀ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਲੰਧਰ ਉੱਤਰੀ ਦੇ ਪ੍ਰਭਾਵਿਤ ਇਲਾਕਿਆਂ ਦਾ ਤੁਰੰਤ ਸਰਵੇਖਣ ਕਰਵਾਇਆ ਜਾਵੇ, ਸੀਵਰੇਜ ਦੀਆਂ ਬੰਦ ਪਾਈਪਾਂ ਦੀ ਸਫ਼ਾਈ ਦੇ ਨਾਲ-ਨਾਲ ਪੁਰਾਣੀਆਂ ਅਤੇ ਨੁਕਸਾਨੀਆਂ ਪਾਈਪਾਂ ਦੀ ਮੁਰੰਮਤ ਕੀਤੀ ਜਾਵੇ ਅਤੇ ਜਿੱਥੇ ਲੋੜ ਹੋਵੇ ਉੱਥੇ ਨਵੀਆਂ ਸੀਵਰੇਜ ਲਾਈਨਾਂ ਵਿਛਾਈਆਂ ਜਾਣ।
Ad Position 22
No active advertisement
ਪਿਛਲੀ ਖ਼ਬਰ ਦੋਆਬਾ ਕਾਲਜ ਵਿਖੇ ਨਵੀਨਤਾ ਤੇ ਸਵੈ ਰੋਜ਼ਗਾਰ ਸੰਬੰਧੀ ਸੈਮੀਨਾਰ ਅਗਲੀ ਖ਼ਬਰ ਜੇਲ੍ਹ ਤੋਂ ਬਾਹਰ ਆ ਕੇ ਨਸ਼ਾ ਤਸਕਰੀ ਕਰਨ ਵਾਲਾ ਤਸਕਰ ਹੈਰੋਇਨ ਸਮੇਤ ਗ੍ਰਿਫ਼ਤਾਰ
Ad Position 24