ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
ਅੱਪਰਾ/ਲਸਾੜਾ, 16 ਨਵੰਬਰ (ਦਲਵਿੰਦਰ ਸਿੰਘ ਅੱਪਰਾ/ਲਖਵੀਰ ਸਿੰਘ ਖੁਰਦ)- ਗੁਰਦੁਆਰਾ ਬਾਬਾ ਹਰਦਿਆਲ ਸਿੰਘ ਝੰਡਾ ਜੀ ਪਿੰਡ ਥਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਗੁਰੁਦੁਆਰਾ ਬਾਬਾ ਹਰਦਿਆਲ ਸਿੰਘ ਪਿੰਡ ਥਲਾ ਵਿਖੇ ਹਰ ਮਹੀਨੇ ਸੰਗਰਾਂਦ ਵਾਲੇ ਦਿਨ ਗੁਰਮਤਿ ਸਮਾਗਮ ਕਰਵਾਇਆ ਜਾਂਦਾ ਹੈ।
ਅੱਪਰਾ/ਲਸਾੜਾ, 16 ਨਵੰਬਰ (ਦਲਵਿੰਦਰ ਸਿੰਘ ਅੱਪਰਾ/ਲਖਵੀਰ ਸਿੰਘ ਖੁਰਦ)- ਗੁਰਦੁਆਰਾ ਬਾਬਾ ਹਰਦਿਆਲ ਸਿੰਘ ਝੰਡਾ ਜੀ ਪਿੰਡ ਥਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਗੁਰੁਦੁਆਰਾ ਬਾਬਾ ਹਰਦਿਆਲ ਸਿੰਘ ਪਿੰਡ ਥਲਾ ਵਿਖੇ ਹਰ ਮਹੀਨੇ ਸੰਗਰਾਂਦ ਵਾਲੇ ਦਿਨ ਗੁਰਮਤਿ ਸਮਾਗਮ ਕਰਵਾਇਆ ਜਾਂਦਾ ਹੈ। ਇਸ ਵਾਰ ਮੱਘਰ ਮਹੀਨੇ ਦਾ ਮਹੀਨਾਵਾਰੀ ਗੁਰਮਤਿ ਸਮਾਗਮ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਇਆ ਗਿਆ। ਇਸ ਸਬੰਧੀ ਪਹਿਲੀ ਨਵੰਬਰ ਤੋਂ ਪ੍ਰਭਾਤ 13 ਨਵੰਬਰ ਤੱਕ ਫੇਰੀਆਂ ਸਜਾਈਆਂ ਗਈਆਂ। ਅਖੰਡ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ। ਇਸ ਮੌਕੇ ਭਾਈ ਦਲਵਿੰਦਰ ਸਿੰਘ ਅੱਪਰਾ ਨੇ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਬਾਣੀ ਸਬੰਧੀ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਭਾਈ ਇੰਦਰਜੀਤ ਸਿੰਘ ਸੋਹਾਣੇ ਵਲਿਆਂ ਦੇ ਕੀਰਤਨੀ ਜਥੇ ਨੇ ਰਸਭਿੰਨ੍ਹਾਂ ਕੀਰਤਨ ਕੀਤਾ।