ਇੰਦਰਾ ਪੁਰਮ ਮਾਸਟਰ ਗੁਰਵੰਤਾ ਸਿੰਘ ਇਨਕਲੇਵ ’ਚ ਬੁਨਿਆਦੀ ਸਹੂਲਤਾਂ ਤੋਂ ਬਿਨਾਂ ਫਲੈਟ ਅਲਾਟ ਕਰਨ ਦਾ ਮਾਮਲਾ
ਜਲੰਧਰ, 17 ਨਵੰਬਰ (ਸ਼ਿਵ)- ਜਲੰਧਰ ਇੰਪਰੂਵਮੈਂਟ ਟਰੱਸਟ ਨੂੰ ਇੱਕ ਵਾਰ ਫਿਰ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ ਤੋਂ ਵੱਡਾ ਝਟਕਾ ਲੱਗਾ ਹੈ। ਇੰਦਰਾ ਪੁਰਮ ਮਾਸਟਰ ਗੁਰਵੰਤਾ ਸਿੰਘ ਇਨਕਲੇਵ ’ਚ ਬੁਨਿਆਦੀ ਸਹੂਲਤਾਂ ਤੋਂ ਬਿਨ੍ਹਾਂ ਫਲੈਟ ਅਲਾਟ ਕਰਨ ਦੇ ਮਾਮਲੇ ਵਿਚ ਕਮਿਸ਼ਨ ਨੇ ਚਾਰ ਅਲਾਟੀਆਂ ਦੇ ਹੱਕ ’ਚ ਫੈਸਲਾ ਸੁਣਾਉਂਦਿਆਂ ਇੰਪਰੂਵਮੈਂਟ ਟਰੱਸਟ ਨੂੰ ਕਰੀਬ 61 ਲੱਖ ਰੁਪਏ ਦੀ ਅਦਾਇਗੀ ਕਰਨ ਦੇ ਹੁਕਮ ਦਿੱਤੇ ਹਨ।
ਜਲੰਧਰ, 17 ਨਵੰਬਰ (ਸ਼ਿਵ)- ਜਲੰਧਰ ਇੰਪਰੂਵਮੈਂਟ ਟਰੱਸਟ ਨੂੰ ਇੱਕ ਵਾਰ ਫਿਰ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ ਤੋਂ ਵੱਡਾ ਝਟਕਾ ਲੱਗਾ ਹੈ। ਇੰਦਰਾ ਪੁਰਮ ਮਾਸਟਰ ਗੁਰਵੰਤਾ ਸਿੰਘ ਇਨਕਲੇਵ ’ਚ ਬੁਨਿਆਦੀ ਸਹੂਲਤਾਂ ਤੋਂ ਬਿਨ੍ਹਾਂ ਫਲੈਟ ਅਲਾਟ ਕਰਨ ਦੇ ਮਾਮਲੇ ਵਿਚ ਕਮਿਸ਼ਨ ਨੇ ਚਾਰ ਅਲਾਟੀਆਂ ਦੇ ਹੱਕ ’ਚ ਫੈਸਲਾ ਸੁਣਾਉਂਦਿਆਂ ਇੰਪਰੂਵਮੈਂਟ ਟਰੱਸਟ ਨੂੰ ਕਰੀਬ 61 ਲੱਖ ਰੁਪਏ ਦੀ ਅਦਾਇਗੀ ਕਰਨ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੇ ਟਰੱਸਟ ਨੂੰ ਅਲਾਟੀਆਂ ਵਲੋਂ ਜਮ੍ਹਾਂ ਕਰਵਾਈ ਗਈ ਰਕਮ ‘ਤੇ 9 ਫੀਸਦੀ ਸਾਲਾਨਾ ਵਿਆਜ ਸਮੇਤ ਮੁਆਵਜ਼ਾ ਤੇ ਕਾਨੂੰਨੀ ਖਰਚਾ ਅਦਾ ਕਰਨ ਲਈ ਕਿਹਾ ਹੈ। ਇੰਪਰੂਵਮੈਂਟ ਟਰੱਸਟ ਵਲੋਂ ਇਨ੍ਹਾਂ ਚਾਰ ਅਲਾਟੀਆਂ ਨੂੰ ਫਲੈਟ ਅਲਾਟ ਕੀਤੇ ਗਏ ਸਨ ਪਰ ਜਦੋਂ ਅਲਾਟੀਆਂ ਨੇ ਫਲੈਟਾਂ ਦਾ ਕਬਜ਼ਾ ਲੈਣ ਦੀ ਗੱਲ ਕੀਤੀ ਤਾਂ ਉੱਥੇ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੌਜੂਦ ਨਹੀਂ ਸਨ। ਇਸ ਦੇ ਬਾਵਜੂਦ ਟਰੱਸਟ ਵਲੋਂ ਅਲਾਟੀਆਂ ਨੂੰ ਫਲੈਟਾਂ ਦਾ ਕਬਜ਼ਾ ਲੈਣ ਲਈ ਕਿਹਾ ਜਾ ਰਿਹਾ ਸੀ। ਇੱਥੋਂ ਤੱਕ ਕਿ ਉਨ੍ਹਾਂ ਨੂੰ ਇਹ ਵੀ ਕਿਹਾ ਗਿਆ ਸੀ ਕਿ ਜੇਕਰ ਉਹ ਫਲੈਟਾਂ ਦਾ ਕਬਜ਼ਾ ਨਹੀਂ ਲੈਂਦੇ ਤਾਂ ਉਨ੍ਹਾਂ ਨੂੰ ਚੌਕੀਦਾਰਾ ਫੀਸ ਵਜੋਂ ਹਜ਼ਾਰ ਰੁਪਏ ਅਦਾ ਕਰਨੇ ਪੈਣਗੇ। ਇਸ ਮਾਮਲੇ ਨੂੰ ਲੈ ਕੇ ਅਲਾਟੀਆਂ ਵਲੋਂ ਖਪਤਕਾਰ ਕਮਿਸ਼ਨ ਦਾ ਦਰਵਾਜ਼ਾ (ਬਾਕੀ ਸਫ਼ਾ 8 ’ਤੇ)