17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਬਸਤੀ ਬਾਵਾ ਖੇਲ ਨਹਿਰ ਨੇੜੇ ਨਾਜਾਇਜ਼ ਕਬਜ਼ਿਆਂ ਤੇ ਲੋਹੇ ਦੀਆਂ ਗਰਿੱਲਾਂ ਤੋੜਨ ਦਾ ਮਾਮਲਾ ਮੁੜ ਭਖਿਆ ਲੋਕਾਂ ਵਲੋਂ ਨਗਰ ਨਿਗਮ ਨੂੰ 10 ਦਿਨਾਂ ਦਾ ਅਲਟੀਮੇਟਮ

ਜਲੰਧਰ, 17 ਨਵੰਬਰ (ਸ਼ਿਵ)- ਬਸਤੀ ਬਾਵਾ ਖੇਲ ਨਹਿਰ ਨੇੜੇ ਹੋਏ ਨਾਜਾਇਜ਼ ਕਬਜ਼ਿਆਂ ਤੇ ਨਹਿਰ ਦੇ ਕਿਨਾਰਿਆਂ ‘ਤੇ ਲਗਾਈਆਂ ਗਈਆਂ ਲੋਹੇ ਦੀਆਂ ਗਰਿੱਲਾਂ ਤੋੜੇ ਜਾਣ ਦਾ ਮਾਮਲਾ ਇੱਕ ਵਾਰ ਫਿਰ ਗਰਮਾ ਗਿਆ ਹੈ। ਇਸ ਸਬੰਧੀ ਸਮਾਜ ਸੇਵੀ ਪ੍ਰੋਫੈਸਰ ਐੱਮ.

Ad Position 21
No active advertisement
ਜਾਣਕਾਰੀ ਦਿੰਦੇ ਹੋਏ ਸਮਾਜ ਸੇਵੀ ਪ੍ਰੋਫੈਸਰ ਐਮ.ਪੀ. ਸਿੰਘ ਅਤੇ ਹੋਰ। ਤਸਵੀਰਾਂ : ਮੁਨੀਸ਼ 18-11-2026

ਜਲੰਧਰ, 17 ਨਵੰਬਰ (ਸ਼ਿਵ)- ਬਸਤੀ ਬਾਵਾ ਖੇਲ ਨਹਿਰ ਨੇੜੇ ਹੋਏ ਨਾਜਾਇਜ਼ ਕਬਜ਼ਿਆਂ ਤੇ ਨਹਿਰ ਦੇ ਕਿਨਾਰਿਆਂ ‘ਤੇ ਲਗਾਈਆਂ ਗਈਆਂ ਲੋਹੇ ਦੀਆਂ ਗਰਿੱਲਾਂ ਤੋੜੇ ਜਾਣ ਦਾ ਮਾਮਲਾ ਇੱਕ ਵਾਰ ਫਿਰ ਗਰਮਾ ਗਿਆ ਹੈ। ਇਸ ਸਬੰਧੀ ਸਮਾਜ ਸੇਵੀ ਪ੍ਰੋਫੈਸਰ ਐੱਮ.ਪੀ. ਸਿੰਘ ਦੀ ਅਗਵਾਈ ਹੇਠ ਇਲਾਕਾ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਨਗਰ ਨਿਗਮ ਪ੍ਰਸ਼ਾਸਨ ਖ਼ਿਲਾਫ਼ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਨਗਰ ਨਿਗਮ ਨੂੰ 10 ਦਿਨਾਂ ਦਾ ਅਲਟੀਮੇਟਮ ਦਿੰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਨਿਰਧਾਰਤ ਸਮੇਂ ਅੰਦਰ ਨਾਜਾਇਜ਼ ਕਬਜ਼ੇ ਨਾ ਹਟਾਏ ਗਏ ਤਾਂ ਵੱਖ-ਵੱਖ ਸਮਾਜਿਕ ਜਥੇਬੰਦੀਆਂ ਨੂੰ ਨਾਲ ਲੈ ਕੇ ਵੱਡੇ ਪੱਧਰ ‘ਤੇ ਧਰਨਾ ਲਗਾਇਆ ਜਾਵੇਗਾ। ਇਸ ਮੌਕੇ ਪ੍ਰੋ. ਐੱਮ.ਪੀ. ਸਿੰਘ ਨੇ ਕਿਹਾ ਕਿ ਬਸਤੀ ਬਾਵਾ ਖੇਲ ਨਹਿਰ ਦੇ ਨੇੜੇ ਸੜਕਾਂ ਅਤੇ ਜਨਤਕ ਥਾਵਾਂ ‘ਤੇ ਨਾਜਾਇਜ਼ ਕਬਜ਼ੇ ਹੋਣ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਬਜ਼ਿਆਂ ਕਾਰਨ ਰਸਤੇ ਤੰਗ ਹੋ ਚੁੱਕੇ ਹਨ ਤੇ ਕਈ ਥਾਵਾਂ ‘ਤੇ ਲੋਕਾਂ ਦਾ ਆਉਣਾ-ਜਾਣਾ ਵੀ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਾਰ-ਵਾਰ ਮਾਮਲਾ ਧਿਆਨ ਵਿਚ ਲਿਆਉਣ ਦੇ ਬਾਵਜੂਦ ਨਗਰ ਨਿਗਮ ਵਲੋਂ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਉਨ੍ਹਾਂ ਨਹਿਰ ਦੇ ਕਿਨਾਰਿਆਂ ‘ਤੇ ਲੱਗੀਆਂ ਲੋਹੇ ਦੀਆਂ ਗਰਿੱਲਾਂ ਤੋੜੇ ਜਾਣ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਮੇਅਰ ਵਨੀਤ ਧੀਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਨਹਿਰ ’ਚ ਕੂੜਾ ਤੇ ਗੰਦਗੀ ਸੁੱਟਣ ਤੋਂ ਰੋਕਣ ਲਈ ਇਹ ਗਰਿੱਲਾਂ ਲਗਵਾਈਆਂ ਗਈਆਂ ਸਨ। ਪਰ ਹੁਣ ਤੱਕ ਕਰੀਬ 18 ਥਾਵਾਂ ਤੋਂ ਇਨ੍ਹਾਂ ਗਰਿੱਲਾਂ ਨੂੰ ਤੋੜ ਦਿੱਤਾ ਗਿਆ ਹੈ। ਇਸ ਕਾਰਨ ਲੋਕ ਮੁੜ ਨਹਿਰ ਵਿਚ ਕੂੜਾ ਤੇ ਗੰਦਗੀ ਸੁੱਟਣ ਲੱਗ ਪਏ ਹਨ, ਜਿਸ ਨਾਲ ਨਹਿਰ ਦੀ ਸਫ਼ਾਈ ਤੇ ਵਾਤਾਵਰਨ ਨੂੰ ਲੈ ਕੇ ਕੀਤੇ ਜਾ ਰਹੇ ਯਤਨਾਂ ‘ਤੇ ਸਵਾਲ ਖੜ੍ਹੇ ਹੋ ਰਹੇ ਹਨ। ਪ੍ਰੋ. ਐੱਮ.ਪੀ. ਸਿੰਘ ਨੇ ਕਿਹਾ ਕਿ ਉਹ ਕਿਸੇ ਵੀ ਧਾਰਮਿਕ ਤਿਉਹਾਰਾਂ ਦਾ ਵਿਰੋਧ ਨਹੀਂ ਕਰਦੇ ਪਰ ਨਹਿਰ ਦੀ ਸੁਰੱਖਿਆ ਅਤੇ ਸਫ਼ਾਈ ਲਈ ਲਗਾਈਆਂ ਗਈਆਂ ਗਰਿੱਲਾਂ ਨੂੰ ਤੋੜਨ ਦੀ ਕੋਈ ਲੋੜ ਨਹੀਂ ਸੀ। ਉਨ੍ਹਾਂ ਕਿਹਾ ਕਿ ਜਨਤਕ ਹਿੱਤ ਵਿਚ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਕਥਿਤ ਤੌਰ ‘ਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇੱਥੋਂ ਤੱਕ ਕਿ ਇਸ ਮਾਮਲੇ ਨੂੰ ਉਜਾਗਰ ਕਰਨ ਵਾਲੇ ਇੱਕ ਇਨਫਲੂਐਂਸਰ ਨੂੰ ਵੀ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਇਸ ਦੌਰਾਨ ਇਲਾਕਾ ਵਾਸੀਆਂ ਨੇ ਵੀ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਨਾਜਾਇਜ਼ ਕਬਜ਼ਿਆਂ ਦੀ ਸਮੱਸਿਆ ਨੂੰ ਹੱਲ ਕਰਵਾਉਣਾ ਨਗਰ ਨਿਗਮ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਮੇਅਰ ਵਨੀਤ ਧੀਰ ਤੇ ਸਬੰਧਤ ਇਲਾਕੇ ਦੇ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇਣ ਅਤੇ ਲੋਕਾਂ ਨੂੰ ਰਾਹਤ ਦਿਵਾਉਣ। ਪ੍ਰਦਰਸ਼ਨ ਦੌਰਾਨ ਲੋਕਾਂ ਵਲੋਂ ਨਹਿਰ ਵਿਚ ਸੁੱਟੀਆਂ ਗਈਆਂ ਧਾਰਮਿਕ ਤਸਵੀਰਾਂ ਵੀ ਦਿਖਾਈਆਂ ਗਈਆਂ। ਉਨ੍ਹਾਂ ਕਿਹਾ ਕਿ ਧਾਰਮਿਕ ਤਸਵੀਰਾਂ ਨੂੰ ਇਸ ਤਰ੍ਹਾਂ ਨਹਿਰ ਵਿਚ ਸੁੱਟਣਾ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ ਅਤੇ ਨਹਿਰ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਇਸ ਮੌਕੇ ਦਰਸ਼ਨ ਸਿੰਘ ਅਹੂਜਾ, ਕੁਲਬੀਰ ਸਿੰਘ, ਕਰਨ, ਅਵਨੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਮੌਜੂਦ ਸਨ। ਪ੍ਰਦਰਸ਼ਨਕਾਰੀਆਂ ਨੇ ਸਪੱਸ਼ਟ ਕੀਤਾ ਕਿ  ਨਗਰ ਨਿਗਮ ਵਲੋਂ ਨਾਜਾਇਜ਼ ਕਬਜ਼ੇ ਹਟਾਉਣ ਤੇ ਟੁੱਟੀਆਂ ਗਰਿੱਲਾਂ ਦੀ ਮੁਰੰਮਤ ਸਬੰਧੀ ਕੋਈ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

 

Ad Position 22
No active advertisement
ਪਿਛਲੀ ਖ਼ਬਰ ਕੀਰਤਨ ਦਰਬਾਰ ਅੱਜ ਅਗਲੀ ਖ਼ਬਰ ਰਾਏਪੁਰ ਰਸੂਲਪੁਰ ਵਿਚ ਵਿਸ਼ਾਲ ਰੈਲੀ ਨੂੰ ਨਿਤਿਨ ਨਬੀਨ ਅੱਜ ਕਰਨਗੇ ਸੰਬੋਧਨ-ਢਿੱਲੋਂ ਹਜ਼ਾਰਾਂ ਲੋਕਾਂ ਦੇ ਬੈਠਣ ਲਈ ਤਿਆਰ...
Ad Position 24