17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪੰਜਾਬ ’ ਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ - ਰਜਿੰਦਰ ਬੇਰੀ

ਜਲੰਧਰ, 17 ਨਵੰਬਰ (ਸ਼ਿਵ)- ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਬੇਰੀ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸੂਬਾ ਸਰਕਾਰ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਰਹਿ ਗਈ ਤੇ ਸੂਬੇ ’ਚ ਜੰਗਲ ਰਾਜ ਵਰਗੇ ਹਾਲਾਤ ਬਣੇ ਹੋਏ ਹਨ।

Ad Position 21
No active advertisement
ਅਜੀਤ ਡੈਸਕ 18-11-2026
ਜਲੰਧਰ, 17 ਨਵੰਬਰ (ਸ਼ਿਵ)- ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਬੇਰੀ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸੂਬਾ ਸਰਕਾਰ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਰਹਿ ਗਈ ਤੇ ਸੂਬੇ ’ਚ ਜੰਗਲ ਰਾਜ ਵਰਗੇ ਹਾਲਾਤ ਬਣੇ ਹੋਏ ਹਨ। ਰਜਿੰਦਰ ਬੇਰੀ ਨੇ ਕਿਹਾ ਕਿ ਪੰਜਾਬ ਦਾ ਵਪਾਰੀ ਤੇ ਕਾਰੋਬਾਰੀ ਵਰਗ ਫਿਰੌਤੀ ਲਈ ਆ ਰਹੀਆਂ ਧਮਕੀ ਭਰੀਆਂ ਫੋਨ ਕਾਲਾਂ ਕਾਰਨ ਪੂਰੀ ਤਰ੍ਹਾਂ ਡਰ ਦੇ ਮਾਹੌਲ ਵਿਚ ਜੀਅ ਰਿਹਾ ਹੈ। ਸੂਬੇ ਦੇ ਕਿਸੇ ਨਾ ਕਿਸੇ ਸ਼ਹਿਰ ’ਚ ਰੋਜ਼ਾਨਾ ਵਪਾਰੀਆਂ ਨੂੰ ਫਿਰੌਤੀ ਦੀਆਂ ਕਾਲਾਂ ਆ ਰਹੀਆਂ ਹਨ। ਇਸ ਤੋਂ ਇਲਾਵਾ ਚੋਰੀਆਂ ਤੇ ਸਨੈਚਿੰਗ ਦੀਆਂ ਘਟਨਾਵਾਂ ਵੀ ਆਮ ਹੋ ਗਈਆਂ ਹਨ। ਉਨ੍ਹਾਂ ਜਲੰਧਰ ਸੈਂਟਰਲ ਦੇ ਕਰੋਲ ਬਾਗ ਇਲਾਕੇ ’ਚ ਹਾਲ ਹੀ ਵਿਚ ਖੋਹ ਦੀ ਘਟਨਾ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਪਾਰੀ ਅਤੇ ਕਾਰੋਬਾਰੀ ਧਮਕੀ ਭਰੀਆਂ ਕਾਲਾਂ ਤੋਂ ਬੇਹੱਦ ਪ੍ਰੇਸ਼ਾਨ ਹਨ। ਸਰਕਾਰ ਨੂੰ ਇਸ ਗੰਭੀਰ ਮਾਮਲੇ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ’ਚ ਲੋਕ ਸਰਕਾਰ ਖ਼ਿਲਾਫ ਆਪਣਾ ਰੋਹ ਜ਼ਾਹਿਰ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਡਿਪੂ ਹੋਲਡਰਾਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਲਈ ਮੁੱਖ ਮੰਤਰੀ ਦੇ ਓਐਸਡੀ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਐਨ . ਸੀ . ਸੀ . ਤੇ ਸੀ . ਆਰ . ਸੀ . ਕਾਡਰ ਨਾਲ ਸੰਬੰਧੀ ਏਜੰਡਾ ਪਾਸ ਜਥੇਬੰਦੀ ਨੇ ਸਰਕਾਰ ਦੇ ਫੈਸਲੇ ਦੀ ਕੀਤੀ ਸ਼ਲਾਘਾ
Ad Position 24