ਡਿਪੂ ਹੋਲਡਰਾਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਲਈ ਮੁੱਖ ਮੰਤਰੀ ਦੇ ਓਐਸਡੀ ਨੂੰ ਦਿੱਤਾ ਮੰਗ ਪੱਤਰ
ਜਲੰਧਰ, 17 ਨਵੰਬਰ (ਸ਼ਿਵ)- ਦੀ ਜਲੰਧਰ ਡੀਪੂ ਹੋਲਡਰ ਐਸੋਸੀਏਸ਼ਨ ਦੇ ਪ੍ਰਧਾਨ ਅਨੂਪ ਸਰੀਨ ਦੀ ਅਗਵਾਈ ਹੇਠ ਡੀਪੂ ਹੋਲਡਰਾਂ ਦੇ ਇੱਕ ਵਫ਼ਦ ਨੇ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਿਤੀਨ ਕੋਹਲੀ ਦੇ ਨਾਲ ਮੁੱਖ ਮੰਤਰੀ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਵਫ਼ਦ ਨੇ ਡੀਪੂ ਹੋਲਡਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਦੇ ਹੱਲ ਕਰਵਾਉਣ ਦੀ ਮੰਗ ਕੀਤੀ।
ਜਲੰਧਰ, 17 ਨਵੰਬਰ (ਸ਼ਿਵ)- ਦੀ ਜਲੰਧਰ ਡੀਪੂ ਹੋਲਡਰ ਐਸੋਸੀਏਸ਼ਨ ਦੇ ਪ੍ਰਧਾਨ ਅਨੂਪ ਸਰੀਨ ਦੀ ਅਗਵਾਈ ਹੇਠ ਡੀਪੂ ਹੋਲਡਰਾਂ ਦੇ ਇੱਕ ਵਫ਼ਦ ਨੇ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਿਤੀਨ ਕੋਹਲੀ ਦੇ ਨਾਲ ਮੁੱਖ ਮੰਤਰੀ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਵਫ਼ਦ ਨੇ ਡੀਪੂ ਹੋਲਡਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਦੇ ਹੱਲ ਕਰਵਾਉਣ ਦੀ ਮੰਗ ਕੀਤੀ। ਵਫ਼ਦ ਨੇ ਕਿਹਾ ਕਿ ਡਿਪੂ ਹੋਲਡਰਾਂ ਨੂੰ ਕਮਿਸ਼ਨ ਦੀ ਅਦਾਇਗੀ ਸਮੇਤ ਕਈ ਹੋਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਸਾਰੀਆਂ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇ, ਤਾਂ ਜੋ ਡਿਪੂ ਹੋਲਡਰਾਂ ਨੂੰ ਰਾਹਤ ਮਿਲ ਸਕੇ। ਇਸ ਮੌਕੇ ਮੁੱਖ ਮੰਤਰੀ ਦੇ ਓ ਐਸ ਡੀ ਰਾਜਵੀਰ ਸਿੰਘ ਘੁੰਮਣ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਡਿਪੂ ਹੋਲਡਰਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਦਾ ਮਾਮਲਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਇਨ੍ਹਾਂ ਦੇ ਹੱਲ ਲਈ ਯੋਗ ਕਦਮ ਚੁੱਕ ਕੇ ਡਿਪੂ ਹੋਲਡਰਾਂ ਨੂੰ ਰਾਹਤ ਦਿਵਾਈ ਜਾਵੇਗੀ। ਇਸ ਮੌਕੇ ਰਾਜੂ ਬਵੇਜਾ, ਪ੍ਰਵੇਸ਼ ਕਪੂਰ, ਆਸ਼ੂ ਘਈ ਤੇ ਹੋਰ ਵੀ ਹਾਜ਼ਰ ਸਨ।