17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਕਾਂਗਰਸ ਦੀਆਂ ਨੀਤੀਆਂ ਘਰ - ਘਰ ਪਹੁੰਚਾਉਣ ਪਾਰਟੀ ਆਗੂ - ਬਲਜੀਤ ਕੌਰ ਮਹਿਲਾ ਕਾਂਗਰਸ ਵਲੋਂ ਕਰਵਾਇਆ ਵਿਸ਼ੇਸ਼ ਸਮਾਗਮ

ਜਲੰਧਰ, 17 ਨਵੰਬਰ (ਸ਼ਿਵ)- ਅੱਜ ਜਲੰਧਰ ਦੀ 66 ਫੁੱਟੀ ਰੋਡ ਵਿਖੇ ਮਹਿਲਾ ਕਾਂਗਰਸ ਵਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਬੀਬੀ ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 18-11-2026
ਜਲੰਧਰ, 17 ਨਵੰਬਰ (ਸ਼ਿਵ)- ਅੱਜ ਜਲੰਧਰ ਦੀ 66 ਫੁੱਟੀ ਰੋਡ ਵਿਖੇ ਮਹਿਲਾ ਕਾਂਗਰਸ ਵਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਬੀਬੀ ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸੀਨੀਅਰ ਮੀਤ ਪ੍ਰਧਾਨ ਪ੍ਰਵੀਨਾ ਮਨੂੰ ਤੇ ਮਹਿਲਾ ਕਾਂਗਰਸ ਜਲੰਧਰ ਸੈਂਟਰਲ ਦੀ ਹਲਕਾ ਇੰਚਾਰਜ ਡੌਲੀ ਸੈਣੀ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਭ ਤੋਂ ਅਹਿਮ ਗੱਲ ਇਹ ਰਹੀ ਕਿ ਬੀਬੀ ਬਲਜੀਤ ਕੌਰ ਵਲੋਂ ਪ੍ਰਵੀਨਾ ਮਨੂੰ ਨੂੰ ਪੰਜਾਬ ਮਹਿਲਾ ਕਾਂਗਰਸ ਦੀ ਸੀਨੀਅਰ ਮੀਤ ਪ੍ਰਧਾਨ ਤੇ ਡੌਲੀ ਸੈਣੀ ਨੂੰ ਜਲੰਧਰ ਕੇਂਦਰੀ ਦੀ ਮਹਿਲਾ ਕਾਂਗਰਸ ਦੀ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ ਸਬੰਧੀ ਨਿਯੁਕਤੀ ਪੱਤਰ ਸੌਂਪੇ ਗਏ। ਦੋਵਾਂ ਆਗੂਆਂ ਨੇ ਇਸ ਨਿਯੁਕਤੀ ਲਈ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਬਲਜੀਤ ਕੌਰ ਦਾ ਧੰਨਵਾਦ ਕੀਤਾ। ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਸਾਬਕਾ ਵਿਧਾਇਕਾ ਸੁਰਿੰਦਰ ਕੌਰ, ਊਮਾ ਬੇਰੀ, ਮਨਦੀਪ ਮਲਤਾਨੀ, ਬਿਮਲਾ ਰਾਣੀ, ਹਰਸ਼ਰਨ ਕੌਰ, ਹੈਪੀ, ਰੀਟਾ ਸ਼ਰਮਾ, ਗੁਰੂ ਨੂਰ ਮੰਗਾ, ਮਨਦੀਪ ਜੱਸਲ, ਕੰਚਨ ਠਾਕੁਰ, ਜ਼ਿਲ੍ਹਾ ਕਾਂਗਰਸ ਪ੍ਰਧਾਨ ਅਨੁਰਾਧਾ ਬੰਗਾ, ਪੱਲਵੀ, ਮੀਨੂ ਬੱਗਾ, ਜਸਲੀਨ ਸੇਠੀ, ਰਣਜੀਤ ਕੌਰ, ਮਧੂ, ਰਤਨਾ, ਰਚਨਾ, ਅੰਜਲੀ ਵਰਦੀ, ਕੌਂਸਲਰ ਪਵਨ ਕੁਮਾਰ ਅਤੇ ਉਨ੍ਹਾਂ ਦੀ ਧਰਮ ਪਤਨੀ ਆਸ਼ਾ ਰਾਣੀ ਸਮੇਤ ਕਈ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਮਹਿਲਾ ਕਾਂਗਰਸ ਦੀ ਏਕਤਾ, ਮਹਿਲਾ ਸਸ਼ਕਤੀਕਰਨ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਪੋਰਟਸ ਕਾਲਜ ਜਲੰਧਰ ਵਿਦਿਆਰਥੀਆਂ ਨੂੰ ਦੇ ਰਿਹਾ ਹੁਨਰ ਆਧਾਰਿਤ ਸਿੱਖਿਆ ਅਗਲੀ ਖ਼ਬਰ ਪੰਜਾਬੀ ਲਿਖਾਰੀ ਸਭਾ ਨੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ
Ad Position 24