ਮੱਘਰ ਮਹੀਨੇ ਦੀ ਸੰਗਰਾਂਦ ਮੌਕੇ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਕਰਵਾਏ ਵਿਸ਼ੇਸ਼ ਸਮਾਗਮ
ਜਲੰਧਰ, 17 ਨਵੰਬਰ (ਐੱਮ. ਐੱਸ.
ਜਲੰਧਰ, 17 ਨਵੰਬਰ (ਐੱਮ. ਐੱਸ. ਲੋਹੀਆ)— ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ, ਜਲੰਧਰ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਮੌਕੇ ਗੁਰਮਤਿ ਸਮਾਗਮ ਕਰਵਾਏ ਗਏ। ਇਸ ਮੌਕੇ ਸਵੇਰੇ ਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਦੌਰਾਨ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰ ਕੇ ਕਥਾ ਤੇ ਕੀਰਤਨ ਦਾ ਅਨੰਦ ਮਾਣਿਆ। ਸ਼ਾਮ ਦੇ ਦੀਵਾਨ ਅੰਦਰ ਭਾਈ ਜਗਤਾਰ ਸਿੰਘ ‘ਲਾਡੀ’ (ਖਰੜ ਵਾਲਿਆਂ) ਨੇ ਸੰਗਤ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਤੋਂ ਇਲਾਵਾ ਭਾਈ ਸ਼ਨਬੀਰ ਸਿੰਘ ਦੇ ਜਥੇ ਨੇ ਕੀਰਤਨ ਦੀ ਹਾਜ਼ਰੀ ਭਰੀ ਅਤੇ ਗਿਆਨੀ ਮਨਜੀਤ ਸਿੰਘ ‘ਸੇਵਕ’ ਨੇ ਮੱਘਰ ਮਹੀਨੇ ਦੀ ਵਿਚਾਰ ਸੰਗਤ ਨਾਲ ਸਾਂਝੀ ਕੀਤੀ। ਸਮਾਪਤੀ ਮੌਕੇ ਹੈੱਡ ਗ੍ਰੰਥੀ ਗਿਆਨੀ ਜਗਜੀਤ ਸਿੰਘ ਨੇ ਅਰਦਾਸ ਕੀਤੀ, ਉਪਰੰਤ ਹੁਕਮਨਾਮਾ ਲਿਆ। ਸਟੇਜ ਸਕੱਤਰ ਦੀ ਸੇਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਨਿਭਾਈ। ਪ੍ਰਧਾਨ ਚਰਨਜੀਤ ਸਿੰਘ ਨੇ ਆਈ ਸੰਗਤ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਜਤਿੰਦਰ ਸਿੰਘ ਖ਼ਾਲਸਾ, ਬਲਜੀਤ ਸਿੰਘ ਸੇਠੀ, ਰਜਿੰਦਰ ਸਿੰਘ ਬੇਦੀ, ਗੁਰਮਿੰਦਰ ਸਿੰਘ, ਰਵਿੰਦਰ ਸਿੰਘ, ਬਲਬੀਰ ਸਿੰਘ, ਗੁਰਜੀਤ ਸਿੰਘ, ਦਵਿੰਦਰ ਸਿੰਘ, ਪਰਮਜੀਤ ਸਿੰਘ, ਮਨਵਿੰਦਰ ਸਿੰਘ ਸਹਿਗਲ, ਸਰਦੂਲ ਸਿੰਘ ਕਾਨ੍ਹਪੁਰੀ, ਅਮਰਜੀਤ ਸਿੰਘ ਬੰਟੀ ਅਤੇ ਹੋਰ ਹਾਜ਼ਰ ਸਨ।