17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਬਸ਼ੀਰਪੁਰਾ ’ ਚ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਬੰਦ , ਲੋਕ ਪ੍ਰੇਸ਼ਾਨ ਕਿਹਾ, ਟੂਟੀਆਂ ਵਿੱਚ ਆ ਰਿਹਾ ਗੰਦਾ ਪਾਣੀ

ਚੁਗਿੱਟੀ/ਜੰਡੂਸਿੰਘਾ, 17 ਨਵੰਬਰ (ਨਰਿੰਦਰ ਲਾਗੂ)- ਸ਼ਹਿਰ ਦੇ ਵਾਰਡ ਨੰਬਰ 23 ਅਧੀਨ ਆਉਂਦੇ ਮੁਹੱਲਾ ਬਸ਼ੀਰਪੁਰਾ ਵਿਖੇ ਪਿਛਲੇ ਕਈ ਦਿਨਾਂ ਤੋਂ ਬੰਦ ਹੋਏ ਸੀਵਰੇਜ਼ ਤੇ ਟੁੱਟੀਆਂ ਵਿੱਚ ਆ ਰਹੇ ਗੰਦੇ ਪਾਣੀ ਕਾਰਨ ਇਲਾਕਾ ਵਸਨੀਕਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਇਸ ਗੱਲ ਨੂੰ ਲੈ ਕੇ ਸਬੰਧਿਤ ਮਹਿਕਮੇ ਦੇ ਅਧਿਕਾਰੀਆਂ ਪ੍ਰਤੀ ਰੋਸ ਜ਼ਾਹਰ ਕਰਦਿਆਂ ਸੁਰਿੰਦਰ ਖੰਨਾ, ਸੁਰਿੰਦਰ ਭਾਟੀਆ, ਸੰਤ ਲਾਲ, ਪੰਮੀ, ਸੈਂਟੀ,ਗੀਤਾ ਰਾਣੀ, ਸੁਸ਼ਮਾ, ਹਰਪਾਲ ਸਿੰਘ, ਗੁਰਦਿਆਲ ਸਿੰਘ, ਰਾਮ ਦਾਸ, ਸੰਨੀ ਤੇ ਮਨੀ ਸਮੇਤ ਕਈ ਹੋਰ ਲੋਕਾਂ ਨੇ ਦੱਸਿਆ ਕਿ ਉਕਤ ਮੁਹੱਲੇ ਦੀ ਚੱਕੀ ਵਾਲੀ ਗਲੀ ਤੇ ਨਾਲ ਲੱਗਦੇ ਇਲਾਕੇ ’ਚ ਸੀਵਰੇਜ ਪਿਛਲੇ ਕਰੀਬ 2 ਮਹੀਨਿਆਂ ਤੋਂ ਬੰਦ ਹੈ, ਜਿਸ ਕਾਰਨ ਗੰਦਾ ਪਾਣੀ ਗਲੀਆਂ ਵਿੱਚ ਖੜ੍ਹਾ ਹੋਣ ਕਾਰਨ ਉਸ ਤੋਂ ਦੂਰ -ਦੂਰ ਤੱਕ ਬਦਬੂ ਫ਼ੈਲਣ ਕਾਰਨ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ।

Ad Position 21
No active advertisement
ਬਸ਼ੀਰਪੁਰਾ ਵਿਖੇ ਟੂਟੀਆਂ ਵਿੱਚ ਆ ਰਹੇ ਗੰਦੇ ਪਾਣੀ ਤੇ ਬੰਦ ਹੋਏ ਸੀਵਰੇਜ਼ ਸੰਬੰਧੀ ਜਾਣਕਾਰੀ ਦਿੰਦੇ ਹੋਏ ਲੋਕ ਤੇ (ਸੱਜੇ) ਇੱਕ ਘਰ ਦੇ ਬਾਹਰ ਖੜ੍ਹਾ ਸੀਵਰੇਜ ਦਾ ਪਾਣੀ। 18-11-2026
ਚੁਗਿੱਟੀ/ਜੰਡੂਸਿੰਘਾ, 17 ਨਵੰਬਰ (ਨਰਿੰਦਰ ਲਾਗੂ)- ਸ਼ਹਿਰ ਦੇ ਵਾਰਡ ਨੰਬਰ 23 ਅਧੀਨ ਆਉਂਦੇ ਮੁਹੱਲਾ ਬਸ਼ੀਰਪੁਰਾ ਵਿਖੇ ਪਿਛਲੇ ਕਈ ਦਿਨਾਂ ਤੋਂ ਬੰਦ ਹੋਏ ਸੀਵਰੇਜ਼ ਤੇ ਟੁੱਟੀਆਂ ਵਿੱਚ ਆ ਰਹੇ ਗੰਦੇ ਪਾਣੀ ਕਾਰਨ ਇਲਾਕਾ ਵਸਨੀਕਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਇਸ ਗੱਲ ਨੂੰ ਲੈ ਕੇ ਸਬੰਧਿਤ ਮਹਿਕਮੇ ਦੇ ਅਧਿਕਾਰੀਆਂ ਪ੍ਰਤੀ ਰੋਸ ਜ਼ਾਹਰ ਕਰਦਿਆਂ ਸੁਰਿੰਦਰ ਖੰਨਾ, ਸੁਰਿੰਦਰ ਭਾਟੀਆ, ਸੰਤ ਲਾਲ, ਪੰਮੀ, ਸੈਂਟੀ,ਗੀਤਾ ਰਾਣੀ, ਸੁਸ਼ਮਾ, ਹਰਪਾਲ ਸਿੰਘ, ਗੁਰਦਿਆਲ ਸਿੰਘ, ਰਾਮ ਦਾਸ, ਸੰਨੀ ਤੇ ਮਨੀ ਸਮੇਤ ਕਈ ਹੋਰ ਲੋਕਾਂ ਨੇ ਦੱਸਿਆ ਕਿ ਉਕਤ ਮੁਹੱਲੇ ਦੀ ਚੱਕੀ ਵਾਲੀ ਗਲੀ ਤੇ ਨਾਲ ਲੱਗਦੇ ਇਲਾਕੇ ’ਚ ਸੀਵਰੇਜ ਪਿਛਲੇ ਕਰੀਬ 2 ਮਹੀਨਿਆਂ ਤੋਂ ਬੰਦ ਹੈ, ਜਿਸ ਕਾਰਨ ਗੰਦਾ ਪਾਣੀ ਗਲੀਆਂ ਵਿੱਚ ਖੜ੍ਹਾ ਹੋਣ ਕਾਰਨ ਉਸ ਤੋਂ ਦੂਰ -ਦੂਰ ਤੱਕ ਬਦਬੂ ਫ਼ੈਲਣ ਕਾਰਨ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਬਦਬੂ ਕਾਰਨ ਗਲੀਆਂ ’ਚ ਲੰਘਣ ਦੌਰਾਨ ਮੂੰਹ ‘ਤੇ ਕੱਪੜਾ ਰੱਖਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਖ਼ਰਾਬ ਹੋਣ ਕਾਰਨ ਉਸ ਦੀ ਲਪੇਟ ’ਚ ਆਉਣ ਕਾਰਨ ਹਰ ਉਮਰ ਵਰਗ ਦੇ ਲੋਕਾਂ ਦੀ ਸਿਹਤ ‘ਤੇ ਮਾੜਾ ਅਸਰ ਪੈ ਰਿਹਾ ਹੈ। ਹੁਣ ਤੱਕ ਕਈ ਲੋਕ ਬੀਮਾਰ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੀਵਰੇਜ ਬੰਦ ਹੋਣ ਕਾਰਨ ਟੂਟੀਆਂ ਵਿੱਚ ਆ ਰਿਹਾ ਪਾਣੀ ਵੀ ਗੰਦਗੀ ਵਾਲਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਪਾਣੀ ਨਾ ਤਾਂ ਪੀਣ ਯੋਗ ਹੈ ਤੇ ਨਾ ਹੀ ਉਸਦੀ ਵਰਤੋਂ ਕੱਪੜੇ ਧੋਣ ਲਈ ਜਾ ਨਹਾਉਣ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਗਲੀਆਂ ’ਚ ਸੀਵਰੇਜ਼ ਦਾ ਪਾਣੀ ਖੜ੍ਹਾ ਹੋਣ ਕਾਰਨ ਬਜ਼ੁਰਗ ਲੋਕਾਂ ਦੇ ਨਾਲ -ਨਾਲ ਬੱਚਿਆਂ ਨੂੰ ਇੱਧਰ ਉੱਧਰ ਆਉਣ ਜਾਣ ਸਮੇਂ ਤੰਗੀ ਸਹਿਣੀ ਪੈਂਦੀ ਹੈ। ਇਲਾਕਾ ਵਸਨੀਕਾਂ ਨੇ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਉਨ੍ਹਾਂ ਵਲੋਂ ਬਹੁਤ ਵਾਰ ਨਗਰ ਨਿਗਮ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ,ਪਰ ਉਨ੍ਹਾਂ ਵਲੋਂ ਸਿਵਾਏ ਲਾਰਿਆਂ ਦੇ ਕੁਝ ਪੱਲੇ ਨਹੀਂ ਪਾਇਆ ਜਾ ਰਿਹਾ ਜਿਸ ਦਾ ਖਮਿਆਜ਼ਾ ਬਸ਼ੀਰਪੁਰਾ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਗੰਭੀਰਤਾ ਵਰਤਦੇ ਹੋਏ ਇਸ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਵਲੋਂ ਇਲਾਕਾ ਕੌਂਸਲਰ ਤੇ ਵਿਧਾਇਕ ਨੂੰ ਇਸ ਪਾਸੇ ਧਿਆਨ ਦੇਣ ਦੀ ਅਪੀਲ ਕੀਤੀ ਗਈ ਹੈ। ਉੱਧਰ ਜਦੋਂ ਇਸ ਸਬੰਧ ‘ਚ ਕੌਂਸਲਰ ਬੀਬੀ ਪਰਮਜੀਤ ਕੌਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਲੋਕਾਂ ਦੇ ਮਸਲੇ ਨੂੰ ਜਲਦ ਹੱਲ ਕਰਵਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸੀ . ਆਈ . ਏ . ਸਟਾਫ ਤੇ ਸਪੈਸ਼ਲ ਸੈੱਲ ਦੀ ਪੁਲਿਸ ਵਲੋਂ ਨਸ਼ੀਲੇ ਪਦਾਰਥ ਤੇ ਅਸਲ੍ਹੇ ਸਮੇਤ 2 ਕਾਬੂ ਔਰਤ ਕੋਲੋਂ 275 ਗ੍ਰਾ... ਅਗਲੀ ਖ਼ਬਰ ਮੱਘਰ ਮਹੀਨੇ ਦੀ ਸੰਗਰਾਂਦ ਮੌਕੇ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਕਰਵਾਏ ਵਿਸ਼ੇਸ਼ ਸਮਾਗਮ
Ad Position 24