ਮੰਗਾਂ ਪੂਰੀਆਂ ਨਾ ਹੋਣ ’ ਤੇ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਵਲੋਂ ਹੜਤਾਲ ਦੀ ਚਿਤਾਵਨੀ
ਜਲੰਧਰ 17 ਨਵੰਬਰ (ਸ਼ਿਵ)- ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਵਲੋਂ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਸੁਰਿੰਦਰ ਸਿੰਘ ਨੂੰ ਮੰਗ-ਪੱਤਰ ਸੌਂਪ ਕੇ ਸਫ਼ਾਈ ਕਰਮਚਾਰੀਆਂ ਤੇ ਵੱਖ-ਵੱਖ ਯੂਨੀਅਨਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਮੰਗ ਕੀਤੀ ਗਈ। ਫੈਡਰੇਸ਼ਨ ਦੇ ਪ੍ਰਧਾਨ ਸਨੀ ਸਹੋਤਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਯੂਨੀਅਨਾਂ ਵਲੋਂ ਹੜਤਾਲ ਸ਼ੁਰੂ ਕੀਤੀ ਜਾਵੇਗੀ।
ਜਲੰਧਰ 17 ਨਵੰਬਰ (ਸ਼ਿਵ)- ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਵਲੋਂ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਸੁਰਿੰਦਰ ਸਿੰਘ ਨੂੰ ਮੰਗ-ਪੱਤਰ ਸੌਂਪ ਕੇ ਸਫ਼ਾਈ ਕਰਮਚਾਰੀਆਂ ਤੇ ਵੱਖ-ਵੱਖ ਯੂਨੀਅਨਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਮੰਗ ਕੀਤੀ ਗਈ। ਫੈਡਰੇਸ਼ਨ ਦੇ ਪ੍ਰਧਾਨ ਸਨੀ ਸਹੋਤਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਯੂਨੀਅਨਾਂ ਵਲੋਂ ਹੜਤਾਲ ਸ਼ੁਰੂ ਕੀਤੀ ਜਾਵੇਗੀ। ਮੰਗ-ਪੱਤਰ ਵਿੱਚ ਮੁੱਖ ਤੌਰ ’ਤੇ 1196 ਕਰਮਚਾਰੀਆਂ ਦੀ ਪੱਕੀ ਭਰਤੀ ਦੀ ਪ੍ਰਕਿਰਿਆ ਜਲਦ ਪੂਰੀ ਕਰਨ, ਨਗਰ ਨਿਗਮ ਦੀ ਹੱਦ ਵਿਚ ਸ਼ਾਮਲ ਨਵੇਂ ਪਿੰਡਾਂ ਵਿਚ ਸਫ਼ਾਈ ਕਰਮਚਾਰੀ ਤੇ ਸੁਪਰਵਾਈਜ਼ਰ ਤਾਇਨਾਤ ਕਰਨ ਤੇ ਵਰਿਆਣਾ ਡੰਪ ਵਿਚ ਸੁਪਰਵਾਈਜ਼ਰ ਲਗਾਉਣ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਹਰ ਵਾਰਡ ’ਚ ਇੱਕ ਹੀ ਸੈਨੇਟਰੀ ਸੁਪਰਵਾਈਜ਼ਰ ਲਗਾਉਣ ਅਤੇ ਵਾਰਡਾਂ ਵਿਚ ਚਲਾਈ ਜਾ ਰਹੀ ਮਸ਼ੀਨਰੀ ਸਬੰਧੀ ਸਪੱਸ਼ਟ ਜਾਣਕਾਰੀ ਦੇਣ ਦੀ ਮੰਗ ਵੀ ਰੱਖੀ ਗਈ। ਫੈਡਰੇਸ਼ਨ ਨੇ ਕਿਹਾ ਕਿ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਲੰਬੇ ਸਮੇਂ ਤੱਕ ਅਣਗੌਲਿਆ ਨਾ ਕੀਤਾ ਜਾਵੇ ਤੇ ਨਗਰ ਨਿਗਮ ਪ੍ਰਸ਼ਾਸਨ ਇਨ੍ਹਾਂ ਦਾ ਜਲਦ ਹੱਲ ਕਰੇ, ਨਹੀਂ ਤਾਂ ਯੂਨੀਅਨਾਂ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਗੀਆਂ।