18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਝੋਨੇ ਦੀ ਸਰਕਾਰੀ ਖਰੀਦ ਬੰਦ ਹੋਣ ਕਾਰਨ ਕਿਸਾਨਾਂ ’ ਚ ਭਾਰੀ ਰੋਸ ਜਮਸ਼ੇਰ ਖੇੜਾ ਦੀ ਅਨਾਜ ਮੰਡੀ ’ਚ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਜਮਸ਼ੇਰ ਖ਼ਾਸ,17 ਨਵੰਬਰ (ਹਰਵਿੰਦਰ ਕੁਮਾਰ)-ਅੱਜ ਜਲੰਧਰ ਛਾਉਣੀ ਹਲਕੇ ਦੇ ਪਿੰਡ ਜਮਸ਼ੇਰ ਖੇੜਾ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਸਮੇਂ ਤੋਂ ਪਹਿਲਾਂ ਬੰਦ ਕੀਤੇ ਜਾਣ ਦੇ ਵਿਰੋਧ ’ਚ ਕਿਸਾਨਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਆਉਣ ਵਾਲੇ ਇੱਕ-ਦੋ ਦਿਨਾਂ ਵਿੱਚ ਮੰਡੀਆਂ ਵਿੱਚ ਪਿਆ ਝੋਨਾ ਨਾ ਖਰੀਦਿਆ ਗਿਆ ਅਤੇ ਨਾ ਹੀ ਚੁੱਕਿਆ ਗਿਆ ਤਾਂ ਇਲਾਕੇ ਦੇ ਮੌਜੂਦਾ ਸਰਕਾਰ ਦੇ ਹਲਕਾ ਇੰਚਾਰਜ ਅਤੇ ਵਿਧਾਇਕ ਦੇ ਘਰ ਦੇ ਬਾਹਰ ਝੋਨੇ ਨਾਲ ਭਰੀਆਂ ਟਰਾਲੀਆਂ ਲਗਾ ਕੇ ਪੱਕਾ ਧਰਨਾ ਦਿੱਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।

Ad Position 21
No active advertisement
ਅਜੀਤ ਡੈਸਕ 18-11-2026
ਜਮਸ਼ੇਰ ਖ਼ਾਸ,17 ਨਵੰਬਰ (ਹਰਵਿੰਦਰ ਕੁਮਾਰ)-ਅੱਜ ਜਲੰਧਰ ਛਾਉਣੀ ਹਲਕੇ ਦੇ ਪਿੰਡ ਜਮਸ਼ੇਰ ਖੇੜਾ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਸਮੇਂ ਤੋਂ ਪਹਿਲਾਂ ਬੰਦ ਕੀਤੇ ਜਾਣ ਦੇ ਵਿਰੋਧ ’ਚ ਕਿਸਾਨਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਆਉਣ ਵਾਲੇ ਇੱਕ-ਦੋ ਦਿਨਾਂ ਵਿੱਚ ਮੰਡੀਆਂ ਵਿੱਚ ਪਿਆ ਝੋਨਾ ਨਾ ਖਰੀਦਿਆ ਗਿਆ ਅਤੇ ਨਾ ਹੀ ਚੁੱਕਿਆ ਗਿਆ ਤਾਂ ਇਲਾਕੇ ਦੇ ਮੌਜੂਦਾ ਸਰਕਾਰ ਦੇ ਹਲਕਾ ਇੰਚਾਰਜ ਅਤੇ ਵਿਧਾਇਕ ਦੇ ਘਰ ਦੇ ਬਾਹਰ ਝੋਨੇ ਨਾਲ ਭਰੀਆਂ ਟਰਾਲੀਆਂ ਲਗਾ ਕੇ ਪੱਕਾ ਧਰਨਾ ਦਿੱਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।ਕਿਸਾਨ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵੱਡੇ ਪੱਧਰ ’ਤੇ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਸਰਕਾਰ ਵਲੋਂ ਝੋਨੇ ਦੇ ਦਾਣੇ-ਦਾਣੇ ਦੀ ਖਰੀਦ ਕੀਤੀ ਜਾ ਰਹੀ ਹੈ, ਪਰ ਜ਼ਮੀਨੀ ਹਕੀਕਤ ਸਰਕਾਰੀ ਦਾਅਵਿਆਂ ਤੋਂ ਬਿਲਕੁਲ ਉਲਟ ਹੈ। ਮੰਡੀਆਂ ਵਿੱਚ ਕਿਸਾਨਾਂ ਦਾ ਝੋਨਾ ਰੁਲ ਰਿਹਾ ਹੈ ਤੇ ਕਿਸਾਨ ਆਪਣੀ ਫ਼ਸਲ ਵੇਚਣ ਲਈ ਖੱਜਲ-ਖੁਆਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਖਰੀਦ ਨਾ ਹੋਣ ਕਾਰਨ ਕਿਸਾਨ ਆਪਣੀ ਮਿਹਨਤ ਨਾਲ ਪਾਲੀ ਫ਼ਸਲ ਐਮਐਸਪੀ (ਘੱਟੋ-ਘੱਟ ਸਮਰਥਨ ਮੁੱਲ) ਨਾਲੋਂ ਤਕਰੀਬਨ ਅੱਧੇ ਭਾਅ ’ਤੇ ਵੇਚਣ ਲਈ ਮਜਬੂਰ ਹੋ ਰਹੇ ਹਨ। ਇਹ ਕਿਸਾਨਾਂ ਦੀ ਸਿੱਧੀ ਆਰਥਿਕ ਲੁੱਟ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ਼ਤਿਹਾਰਬਾਜ਼ੀ ਦੀ ਬਜਾਏ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਦੀ ਖਰੀਦ ਯਕੀਨੀ ਬਣਾਵੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਜਲੰਧਰ ਛਾਉਣੀ ਬਲਾਕ ਪ੍ਰਧਾਨ ਸੁਖਬੀਰ ਸਿੰਘ ਬੀਰ ਕੁੱਕੜ ਪਿੰਡ,ਜੈਲਦਾਰ ਅਮਰਦੀਪ ਸਿੰਘ ਬਾਹੀਆ, ਬਿੰਦਾ ਕੁੱਕੜ ਪਿੰਡ, ਆੜ੍ਹਤੀਆ ਐਸੋਸੀਏਸ਼ਨ ਵੱਲੋਂ ਬਿੱਟੂ ਆੜ੍ਹਤੀਆ, ਕਰਮਜੀਤ ਸਿੰਘ, ਗੁਰਸ਼ਰਨ ਸਿੰਘ, ਹਰਪ੍ਰੀਤ ਸਿੰਘ, ਹਰਿੰਦਰ ਸਿੰਘ ਬਿੱਟੂ ਸ਼ਾਹ ਸਾਬਕਾ ਸਰਪੰਚ ਜਮਸ਼ੇਰ, ਸੁਖਬੀਰ ਸਿੰਘ, ਗੁਰਪ੍ਰੀਤ ਸਿੰਘ ਸ਼ੇਰਗਿੱਲ, ਅਮਨਦੀਪ ਸਿੰਘ ਮਾਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਕੀਲ ਦੇ ਪਰਿਵਾਰ ’ ਤੇ ਹੋਏ ਹਮਲੇ ਦੇ ਮਾਮਲੇ ’ ਚ ਵਕੀਲਾਂ ਨੇ ਪੁਲਿਸ ਕਮਿਸ਼ਨਰ ਕੋਲ ਉਠਾਇਆ ਮਸਲਾ ਪੁਲਿਸ ਕਮਿਸ਼ਨਰ ਸਤਿੰਦ... ਅਗਲੀ ਖ਼ਬਰ ਲੱਧੇਵਾਲੀ ਫਲਾਈਓਵਰ ਤੇ ਆਸ - ਪਾਸ ਦੇ ਖੇਤਰ ’ ਚ ਚੋਰਾਂ , ਲੁਟੇਰਿਆਂ ਦੀ ਦਹਿਸ਼ਤ ਲੋਕਾਂ ’ਚ ਪੁਲਿਸ ਮਹਿਕਮੇ ਪ੍ਰਤੀ ਰੋਸ
Ad Position 24