18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਬਸਤੀ ਬਾਵਾ ਖੇਲ ਨਹਿਰ ਨੇੜੇ ਨਾਜਾਇਜ਼ ...

ਆਉਣਾ-ਜਾਣਾ ਵੀ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਾਰ-ਵਾਰ ਮਾਮਲਾ ਧਿਆਨ ਵਿਚ ਲਿਆਉਣ ਦੇ ਬਾਵਜੂਦ ਨਗਰ ਨਿਗਮ ਵਲੋਂ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ।

Ad Position 21
No active advertisement
ਅਜੀਤ ਡੈਸਕ 18-11-2026
ਆਉਣਾ-ਜਾਣਾ ਵੀ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਾਰ-ਵਾਰ ਮਾਮਲਾ ਧਿਆਨ ਵਿਚ ਲਿਆਉਣ ਦੇ ਬਾਵਜੂਦ ਨਗਰ ਨਿਗਮ ਵਲੋਂ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਉਨ੍ਹਾਂ ਨਹਿਰ ਦੇ ਕਿਨਾਰਿਆਂ ‘ਤੇ ਲੱਗੀਆਂ ਲੋਹੇ ਦੀਆਂ ਗਰਿੱਲਾਂ ਤੋੜੇ ਜਾਣ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਮੇਅਰ ਵਨੀਤ ਧੀਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਨਹਿਰ ’ਚ ਕੂੜਾ ਤੇ ਗੰਦਗੀ ਸੁੱਟਣ ਤੋਂ ਰੋਕਣ ਲਈ ਇਹ ਗਰਿੱਲਾਂ ਲਗਵਾਈਆਂ ਗਈਆਂ ਸਨ। ਪਰ ਹੁਣ ਤੱਕ ਕਰੀਬ 18 ਥਾਵਾਂ ਤੋਂ ਇਨ੍ਹਾਂ ਗਰਿੱਲਾਂ ਨੂੰ ਤੋੜ ਦਿੱਤਾ ਗਿਆ ਹੈ। ਇਸ ਕਾਰਨ ਲੋਕ ਮੁੜ ਨਹਿਰ ਵਿਚ ਕੂੜਾ ਤੇ ਗੰਦਗੀ ਸੁੱਟਣ ਲੱਗ ਪਏ ਹਨ, ਜਿਸ ਨਾਲ ਨਹਿਰ ਦੀ ਸਫ਼ਾਈ ਤੇ ਵਾਤਾਵਰਨ ਨੂੰ ਲੈ ਕੇ ਕੀਤੇ ਜਾ ਰਹੇ ਯਤਨਾਂ ‘ਤੇ ਸਵਾਲ ਖੜ੍ਹੇ ਹੋ ਰਹੇ ਹਨ। ਪ੍ਰੋ. ਐੱਮ.ਪੀ. ਸਿੰਘ ਨੇ ਕਿਹਾ ਕਿ ਉਹ ਕਿਸੇ ਵੀ ਧਾਰਮਿਕ ਤਿਉਹਾਰਾਂ ਦਾ ਵਿਰੋਧ ਨਹੀਂ ਕਰਦੇ ਪਰ ਨਹਿਰ ਦੀ ਸੁਰੱਖਿਆ ਅਤੇ ਸਫ਼ਾਈ ਲਈ ਲਗਾਈਆਂ ਗਈਆਂ ਗਰਿੱਲਾਂ ਨੂੰ ਤੋੜਨ ਦੀ ਕੋਈ ਲੋੜ ਨਹੀਂ ਸੀ। ਉਨ੍ਹਾਂ ਕਿਹਾ ਕਿ ਜਨਤਕ ਹਿੱਤ ਵਿਚ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਕਥਿਤ ਤੌਰ ‘ਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇੱਥੋਂ ਤੱਕ ਕਿ ਇਸ ਮਾਮਲੇ ਨੂੰ ਉਜਾਗਰ ਕਰਨ ਵਾਲੇ ਇੱਕ ਇਨਫਲੂਐਂਸਰ ਨੂੰ ਵੀ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਇਸ ਦੌਰਾਨ ਇਲਾਕਾ ਵਾਸੀਆਂ ਨੇ ਵੀ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਨਾਜਾਇਜ਼ ਕਬਜ਼ਿਆਂ ਦੀ ਸਮੱਸਿਆ ਨੂੰ ਹੱਲ ਕਰਵਾਉਣਾ ਨਗਰ ਨਿਗਮ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਮੇਅਰ ਵਨੀਤ ਧੀਰ ਤੇ ਸਬੰਧਤ ਇਲਾਕੇ ਦੇ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇਣ ਅਤੇ ਲੋਕਾਂ ਨੂੰ ਰਾਹਤ ਦਿਵਾਉਣ। ਪ੍ਰਦਰਸ਼ਨ ਦੌਰਾਨ ਲੋਕਾਂ ਵਲੋਂ ਨਹਿਰ ਵਿਚ ਸੁੱਟੀਆਂ ਗਈਆਂ ਧਾਰਮਿਕ ਤਸਵੀਰਾਂ ਵੀ ਦਿਖਾਈਆਂ ਗਈਆਂ। ਉਨ੍ਹਾਂ ਕਿਹਾ ਕਿ ਧਾਰਮਿਕ ਤਸਵੀਰਾਂ ਨੂੰ ਇਸ ਤਰ੍ਹਾਂ ਨਹਿਰ ਵਿਚ ਸੁੱਟਣਾ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ ਅਤੇ ਨਹਿਰ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਇਸ ਮੌਕੇ ਦਰਸ਼ਨ ਸਿੰਘ ਅਹੂਜਾ, ਕੁਲਬੀਰ ਸਿੰਘ, ਕਰਨ, ਅਵਨੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਮੌਜੂਦ ਸਨ। ਪ੍ਰਦਰਸ਼ਨਕਾਰੀਆਂ ਨੇ ਸਪੱਸ਼ਟ ਕੀਤਾ ਕਿ ਨਗਰ ਨਿਗਮ ਵਲੋਂ ਨਾਜਾਇਜ਼ ਕਬਜ਼ੇ ਹਟਾਉਣ ਤੇ ਟੁੱਟੀਆਂ ਗਰਿੱਲਾਂ ਦੀ ਮੁਰੰਮਤ ਸਬੰਧੀ ਕੋਈ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਰਾਏਪੁਰ ਰਸੂਲਪੁਰ ਵਿਚ ਵਿਸ਼ਾਲ ਰੈਲੀ... ਅਗਲੀ ਖ਼ਬਰ ਵਕੀਲ ਦੇ ਪਰਿਵਾਰ ’ ਤੇ ਹੋਏ ਹਮਲੇ ਦੇ ਮਾਮਲੇ ’ ਚ ਵਕੀਲਾਂ ਨੇ ਪੁਲਿਸ ਕਮਿਸ਼ਨਰ ਕੋਲ ਉਠਾਇਆ ਮਸਲਾ ਪੁਲਿਸ ਕਮਿਸ਼ਨਰ ਸਤਿੰਦ...
Ad Position 24