ਕਿਸਾਨ ਆਗੂ ਬੂਟਾ ਸਿੰਘ ਮੁਰੀਦਵਾਲ ਦਾ ਦਿਹਾਂਤ - ਸਸਕਾਰ ਕੱਲ੍ਹ
ਜਲੰਧਰ, 17 ਨਵੰਬਰ (ਜਸਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਜਲੰਧਰ ਦੇ ਜਨਰਲ ਸਕੱਤਰ ਤੇ ਹਲਕਾ ਸ਼ਾਹਕੋਟ ਦੇ ਪ੍ਰਧਾਨ ਬੂਟਾ ਸਿੰਘ ਮੁਰੀਦਵਾਲ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ। ਉਹ ਪਿਛਲੇ ਕੁੱਝ ਸਮੇਂ ਤੋਂ ਦਿਲ ਦੀ ਬਿਮਾਰੀ ਤੋਂ ਪੀੜਤ ਸਨ।
ਜਲੰਧਰ, 17 ਨਵੰਬਰ (ਜਸਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਜਲੰਧਰ ਦੇ ਜਨਰਲ ਸਕੱਤਰ ਤੇ ਹਲਕਾ ਸ਼ਾਹਕੋਟ ਦੇ ਪ੍ਰਧਾਨ ਬੂਟਾ ਸਿੰਘ ਮੁਰੀਦਵਾਲ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ। ਉਹ ਪਿਛਲੇ ਕੁੱਝ ਸਮੇਂ ਤੋਂ ਦਿਲ ਦੀ ਬਿਮਾਰੀ ਤੋਂ ਪੀੜਤ ਸਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਪ੍ਰੈੱਸ ਸਕੱਤਰ ਪਰਮਿੰਦਰ ਸਿੰਘ ਭਿੰਦਾ ਫੋਲੜੀਵਾਲ ਨੇ ਦੱਸਿਆ ਕਿ ਬੂਟਾ ਸਿੰਘ ਮੁਰੀਦਵਾਲ ਦਾ ਅੰਤਿਮ ਸੰਸਕਾਰ 19 ਨਵੰਬਰ ਦਿਨ ਵੀਰਵਾਰ ਨੂੰ ਦੁਪਹਿਰ 12 ਵਜੇ ਪਿੰਡ ਮੁਰੀਦਵਾਲ ਵਿਖੇ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾ ਤੇ ਹੋਰਨਾਂ ਕਿਸਾਨ ਆਗੂਆਂ ਨੇ ਬੂਟਾ ਸਿੰਘ ਮੁਰੀਦਵਾਲ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ ਹੈ।