ਸਰਕਾਰੀ ਪੈਨਸ਼ਨਰਾਂ ਦੀ ਸਹੂਲਤ ਲਈ ਜ਼ਿਲ੍ਹਾ ਖਜ਼ਾਨਾ ਦਫ਼ਤਰ ਵਿਖੇ ਵਿਸ਼ੇਸ਼ ਕੈਂਪ 19 ਤੋਂ
ਜਲੰਧਰ, 17 ਨਵੰਬਰ (ਜਤਿੰਦਰ ਪੰਮੀ)-ਜ਼ਿਲ੍ਹੇ ਦੇ ਸਰਕਾਰੀ ਨੌਕਰੀ ਤੋਂ ਸੇਵਾਮੁਕਤ ਲਗਭਗ 29000 ਪੈਨਸ਼ਨਰਾਂ ਤੇ ਫੈਮਲੀ ਪੈਨਸ਼ਨਰਾਂ ਦੀ ਈ-ਕੇ. ਵਾਈ.
ਜਲੰਧਰ, 17 ਨਵੰਬਰ (ਜਤਿੰਦਰ ਪੰਮੀ)-ਜ਼ਿਲ੍ਹੇ ਦੇ ਸਰਕਾਰੀ ਨੌਕਰੀ ਤੋਂ ਸੇਵਾਮੁਕਤ ਲਗਭਗ 29000 ਪੈਨਸ਼ਨਰਾਂ ਤੇ ਫੈਮਲੀ ਪੈਨਸ਼ਨਰਾਂ ਦੀ ਈ-ਕੇ.ਵਾਈ.ਸੀ. ਤੇ ਜੀਵਨ ਪ੍ਰਮਾਣ ਸਰਟੀਫਿਕੇਟ ਦੀ ਸੁਵਿਧਾ ਪ੍ਰਦਾਨ ਕਰਨ ਲਈ 19,20 ਤੇ 21 ਨਵੰਬਰ ਨੂੰ ਜ਼ਿਲ੍ਹਾ ਖ਼ਜਾਨਾ ਦਫ਼ਤਰ ਵਿਖੇ ਪੈਨਸ਼ਨਰ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਡਾ. ਅਮਰਨਾਥ ਨੇ ਦੱਸਿਆ ਕਿ ਕੈਂਪ ਵਿੱਚ ਸ਼ਾਮਲ ਹੋਣ ਵਾਲੇ ਪੈਨਸ਼ਨਰ ਪੀ.ਪੀ.ਓ. ਦੀ ਕਾਪੀ, ਪੈਨ ਕਾਰਡ, ਆਧਾਰ ਕਾਰਡ, ਬੈਂਕ ਖਾਤੇ ਦਾ ਵੇਰਵਾ ਤੇ ਮੋਬਾਈਲ, ਜੋ ਆਧਾਰ ਕਾਰਡ ਨਾਲ ਲਿੰਕ ਹੋਵੇ, ਜ਼ਰੂਰ ਨਾਲ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਪੈਨਸ਼ਨਰਾਂ ਨੂੰ ਸੁਵਿਧਾ ਪ੍ਰਦਾਨ ਕਰਨ ਲਈ ਕੈਂਪ ਵਿੱਚ ਬੈਂਕਾਂ ਵਲੋਂ ਵੀ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਜਲੰਧਰ ਦੇ ਸਮੂਹ ਸਰਕਾਰੀ ਨੌਕਰੀ ਤੋਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਅਤੇ ਫੈਮਲੀ ਪੈਨਸ਼ਨਰਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।