ਨਿਰਮਲ ਕੁਟੀਆ ਜੌਹਲਾਂ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ
ਚੁਗਿੱਟੀ/ਜੰਡੂਸਿੰਘਾ, 17 ਨਵੰਬਰ (ਨਰਿੰਦਰ ਲਾਗੂ)-ਨਿਰਮਲ ਕੁਟੀਆ ਜੋਹਲਾਂ ਵਿਖੇ ਸੋਮਵਾਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮੱਘਰ ਮਹੀਨੇ ਦੀ ਸੰਗਰਾਂਦ ਦੇ ਪਾਵਨ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਹੋਏ ਦੀਵਾਨ ’ਚ ਵੱਖ -ਵੱਖ ਰਾਗੀ ਤੇ ਢਾਡੀ ਜਥਿਆਂ ਵਲੋਂ ਗੁਰਬਾਣੀ ਦਾ ਰਸਭਿੰਨਾ ਗਾਇਨ ਕਰਕੇ ਹਾਜ਼ਰੀਨ ਨੂੰ ਨਿਹਾਲ ਕੀਤਾ ਗਿਆ।
ਚੁਗਿੱਟੀ/ਜੰਡੂਸਿੰਘਾ, 17 ਨਵੰਬਰ (ਨਰਿੰਦਰ ਲਾਗੂ)-ਨਿਰਮਲ ਕੁਟੀਆ ਜੋਹਲਾਂ ਵਿਖੇ ਸੋਮਵਾਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮੱਘਰ ਮਹੀਨੇ ਦੀ ਸੰਗਰਾਂਦ ਦੇ ਪਾਵਨ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਹੋਏ ਦੀਵਾਨ ’ਚ ਵੱਖ -ਵੱਖ ਰਾਗੀ ਤੇ ਢਾਡੀ ਜਥਿਆਂ ਵਲੋਂ ਗੁਰਬਾਣੀ ਦਾ ਰਸਭਿੰਨਾ ਗਾਇਨ ਕਰਕੇ ਹਾਜ਼ਰੀਨ ਨੂੰ ਨਿਹਾਲ ਕੀਤਾ ਗਿਆ। ਇਸ ਦੌਰਾਨ ਸੰਗਤਾਂ ਨਾਲ ਆਪਣੇ ਰੂਹਾਨੀ ਪ੍ਰਵਚਨਾਂ ਦੀ ਸਾਂਝ ਪਾਉਂਦੇ ਹੋਏ ਉਕਤ ਗੁਰੂ ਘਰ ਦੇ ਮੁਖੀ ਸੰਤ ਬਾਬਾ ਜੀਤ ਸਿੰਘ ਨੇ ਆਖਿਆ ਕਿ ਇਸ ਮਨੁੱਖਾ ਜਨਮ ਦਾ ਲਾਹਾ ਲੈਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਬਾਣੀ ਤੇ ਬਾਣੇ ਦਾ ਧਾਰਨੀ ਬਣਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਵਲੋਂ ਰਾਗੀ, ਢਾਡੀ ਜਥਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਤੇ ਸੇਵਾਦਾਰਾਂ ਵਲੋਂ ਹਾਜ਼ਰੀਨ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਮੌਕੇ ਮੰਚ ਸੰਚਾਲਕ ਵਜੋਂ ਸੇਵਾ ਭਾਈ ਡਾਕਟਰ ਸੁਖਬੀਰ ਸਿੰਘ ਤੇ ਭਾਈ ਅਵਤਾਰ ਸਿੰਘ ਸ਼ੇਰਗਿੱਲ ਵਲੋਂ ਨਿਭਾਈ ਗਈ। ਇਸ ਮੌਕੇ ਜਥੇਦਾਰ ਨੰਬਰਦਾਰ ਮੱਖਣ ਸਿੰਘ,ਆਰ.ਪੀ.ਸਿੰਘ, ਪਰਮਜੀਤ ਸਿੰਘ,ਸਤਿਆਪਾਲ ਸਿੰਘ, ਹਾਕਮ ਸਿੰਘ, ਜੋਗਾ ਸਿੰਘ, ਅਮਰੀਕ ਸਿੰਘ, ਗੁਰਚਰਨ ਸਿੰਘ, ਦਲਜੀਤ ਸਿੰਘ ਭੋਜੋਵਾਲ ਆਦਿ ਹਾਜ਼ਰ ਸਨ।