18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

13 ਸਾਲਾਂ ਬਾਅਦ ਸਾਬਕਾ ਫ਼ੌਜੀ ਨੂੰ ਮਿਲੀ ਰਾਹਤ , ਅਦਾਲਤ ਵਲੋਂ ਸਾਰੇ ਦੋਸ਼ਾਂ ਤੋਂ ਬਰੀ

ਜਲੰਧਰ, 17 ਨਵੰਬਰ (ਜਤਿੰਦਰ ਪੰਮੀ)–13 ਸਾਲਾਂ ਤੋਂ ਚੱਲ ਰਹੇ ਅਪਰਾਧਿਕ ਮਾਮਲੇ ’ਚ ਵਧੀਕ ਸੈਸ਼ਨ ਜੱਜ ਰਜਨੀ ਛੋਕਰਾ ਦੀ ਅਦਾਲਤ ਨੇ ਸਾਬਕਾ ਫ਼ੌਜੀ ਪ੍ਰਕਾਸ਼ ਚੰਦ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ। ਅਦਾਲਤ ਨੇ ਮਾਮਲੇ ’ਚ ਪੇਸ਼ ਕੀਤੇ ਗਏ ਸਬੂਤਾਂ ਤੇ ਗਵਾਹਾਂ ਦੇ ਬਿਆਨਾਂ ਦਾ ਮੁਲਾਂਕਣ ਕਰਨ ਉਪਰੰਤ ਸ਼ਿਕਾਇਤਕਰਤਾ ਵਲੋਂ ਲਗਾਏ ਦੋਸ਼ਾਂ ਨੂੰ ਝੂਠਾ ਤੇ ਬੇਬੁਨਿਆਦ ਕਰਾਰ ਦਿੱਤਾ।

Ad Position 21
No active advertisement
ਐਡਵੋਕੇਟ ਤਰਨਜੋਤ ਸਿੰਘ ਸਿਡਾਨਾ। 18-11-2026
ਜਲੰਧਰ, 17 ਨਵੰਬਰ (ਜਤਿੰਦਰ ਪੰਮੀ)–13 ਸਾਲਾਂ ਤੋਂ ਚੱਲ ਰਹੇ ਅਪਰਾਧਿਕ ਮਾਮਲੇ ’ਚ ਵਧੀਕ ਸੈਸ਼ਨ ਜੱਜ ਰਜਨੀ ਛੋਕਰਾ ਦੀ ਅਦਾਲਤ ਨੇ ਸਾਬਕਾ ਫ਼ੌਜੀ ਪ੍ਰਕਾਸ਼ ਚੰਦ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ। ਅਦਾਲਤ ਨੇ ਮਾਮਲੇ ’ਚ ਪੇਸ਼ ਕੀਤੇ ਗਏ ਸਬੂਤਾਂ ਤੇ ਗਵਾਹਾਂ ਦੇ ਬਿਆਨਾਂ ਦਾ ਮੁਲਾਂਕਣ ਕਰਨ ਉਪਰੰਤ ਸ਼ਿਕਾਇਤਕਰਤਾ ਵਲੋਂ ਲਗਾਏ ਦੋਸ਼ਾਂ ਨੂੰ ਝੂਠਾ ਤੇ ਬੇਬੁਨਿਆਦ ਕਰਾਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਸਾਲ 2013 ਵਿਚ ਸ਼ਿਕਾਇਤਕਰਤਾ ਵਲੋਂ ਆਪਣੇ ਪਤੀ ਸੁਧੀਰ ਕੁਮਾਰ, ਸਹੁਰੇ ਪ੍ਰਕਾਸ਼ ਚੰਦ ਤੇ ਹੋਰ ਰਿਸ਼ਤੇਦਾਰਾਂ ਵਿਰੁੱਧ ਦਾਜ ਲਈ ਤੰਗ-ਪ੍ਰੇਸ਼ਾਨ ਕਰਨ, ਅਮਾਨਤ ’ਚ ਖ਼ਿਆਨਤ ਤੇ ਜਬਰ-ਜਨਾਹ ਸਮੇਤ ਹੋਰ ਦੋਸ਼ ਲਗਾਉਂਦਿਆਂ ਅਦਾਲਤ ’ਚ ਨਿੱਜੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਮੁੱਢਲੀ ਕਾਰਵਾਈ ਤੋਂ ਬਾਅਦ ਅਦਾਲਤ ਵਲੋਂ ਸੁਧੀਰ ਕੁਮਾਰ ਤੇ ਪ੍ਰਕਾਸ਼ ਚੰਦ ਨੂੰ ਤਲਬ ਕੀਤਾ ਗਿਆ ਸੀ। ਸੁਧੀਰ ਕੁਮਾਰ ਨੂੰ ਬਾਅਦ ਵਿਚ ਭਗੌੜਾ ਕਰਾਰ ਦੇ ਦਿੱਤਾ ਗਿਆ, ਜਦਕਿ ਪ੍ਰਕਾਸ਼ ਚੰਦ ਨੇ ਕਾਨੂੰਨੀ ਲੜਾਈ ਜਾਰੀ ਰੱਖੀ। ਮੁਕੱਦਮੇ ਦੌਰਾਨ ਬਚਾਅ ਪੱਖ ਦੇ ਵਕੀਲ ਐਡਵੋਕੇਟ ਤਰਨਜੋਤ ਸਿੰਘ ਸਿਡਾਨਾ ਨੇ ਜਿਰ੍ਹਾ ਦੌਰਾਨ ਸ਼ਿਕਾਇਤਕਰਤਾ ਦੇ ਬਿਆਨਾਂ ਵਿਚ ਕਈ ਵਿਰੋਧਾਭਾਸ ਉਜਾਗਰ ਕੀਤੇ। ਬਚਾਅ ਪੱਖ ਵੱਲੋਂ ਇਹ ਵੀ ਦਲੀਲ ਦਿੱਤੀ ਗਈ ਕਿ ਕਥਿਤ ਘਟਨਾ ਤੋਂ ਦੋ ਦਿਨ ਬਾਅਦ ਡਾਕਟਰੀ ਜਾਂਚ ਕਰਵਾਈ ਗਈ ਸੀ, ਪਰ ਸਬੰਧਤ ਡਾਕਟਰ ਅਦਾਲਤ ਵਿਚ ਗਵਾਹੀ ਦੇਣ ਲਈ ਪੇਸ਼ ਨਹੀਂ ਹੋਇਆ। ਇਸ ਤੋਂ ਇਲਾਵਾ, ਕਥਿਤ ਦਾਜ ਦੇ ਸਾਮਾਨ ਸਬੰਧੀ ਕੋਈ ਬਿੱਲ ਜਾਂ ਰਸੀਦ ਵੀ ਪੇਸ਼ ਨਹੀਂ ਕੀਤੀ ਗਈ। ਸ਼ਿਕਾਇਤਕਰਤਾ ਨੇ ਜਿਰ੍ਹਾ ਦੌਰਾਨ ਪੁਲਿਸ ਦੀ ਪਹਿਲੀ ਜਾਂਚ ਵਿਚ ਮੁਲਜ਼ਮ ਨੂੰ ਬੇਕਸੂਰ ਪਾਏ ਜਾਣ ਦੀ ਗੱਲ ਵੀ ਮੰਨੀ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੇ ਰਿਕਾਰਡ ‘ਤੇ ਮੌਜੂਦ ਸਬੂਤਾਂ ਦਾ ਮੁਲਾਂਕਣ ਕਰਨ ਤੋਂ ਬਾਅਦ ਅਦਾਲਤ ਨੇ ਪ੍ਰਕਾਸ਼ ਚੰਦ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰਨ ਦੇ ਹੁਕਮ ਸੁਣਾਏ।
Ad Position 22
No active advertisement
ਪਿਛਲੀ ਖ਼ਬਰ ਲੈਫਟੀਨੈਂਟ ਜਨਰਲ ਅਮਿਤ ਕਬਥਿਆਲ ਵਲੋਂ ਅਗਨੀਵੀਰ ਭਰਤੀ ਰੈਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਅਗਲੀ ਖ਼ਬਰ ਨਿਰਮਲ ਕੁਟੀਆ ਜੌਹਲਾਂ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ
Ad Position 24