ਲੈਫਟੀਨੈਂਟ ਜਨਰਲ ਅਮਿਤ ਕਬਥਿਆਲ ਵਲੋਂ ਅਗਨੀਵੀਰ ਭਰਤੀ ਰੈਲੀ ਦੇ ਪ੍ਰਬੰਧਾਂ ਦਾ ਜਾਇਜ਼ਾ
ਜਲੰਧਰ, 17 ਨਵੰਬਰ (ਜਤਿੰਦਰ ਪੰਮੀ)- ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ 14 ਤੋਂ 22 ਨਵੰਬਰ ਤੱਕ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਵਿਖੇ ਕਰਵਾਈ ਜਾ ਰਹੀ 9 ਰੋਜ਼ਾ ਅਗਨੀਵੀਰ ਭਰਤੀ ਰੈਲੀ-2026 ਦਾ ਲੈਫਟੀਨੈਂਟ ਜਨਰਲ ਅਮਿਤ ਕਬਥਿਆਲ ਵਲੋਂ ਵਿਸ਼ੇਸ਼ ਤੌਰ ‘ਤੇ ਦੌਰਾ ਕੀਤਾ ਗਿਆ। ਇਸ ਮੌਕੇ ਕਰਨਲ ਰਸ਼ਮੀ ਨਰਾਇਣ, ਡਾਇਰੈਕਟਰ (ਭਰਤੀ), ਜਲੰਧਰ ਕੈਂਟ ਵਲੋਂ ਉਨ੍ਹਾਂ ਨੂੰ ਰੈਲੀ ਦੇ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੱਤੀ ਗਈ।
ਜਲੰਧਰ, 17 ਨਵੰਬਰ (ਜਤਿੰਦਰ ਪੰਮੀ)- ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ 14 ਤੋਂ 22 ਨਵੰਬਰ ਤੱਕ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਵਿਖੇ ਕਰਵਾਈ ਜਾ ਰਹੀ 9 ਰੋਜ਼ਾ ਅਗਨੀਵੀਰ ਭਰਤੀ ਰੈਲੀ-2026 ਦਾ ਲੈਫਟੀਨੈਂਟ ਜਨਰਲ ਅਮਿਤ ਕਬਥਿਆਲ ਵਲੋਂ ਵਿਸ਼ੇਸ਼ ਤੌਰ ‘ਤੇ ਦੌਰਾ ਕੀਤਾ ਗਿਆ। ਇਸ ਮੌਕੇ ਕਰਨਲ ਰਸ਼ਮੀ ਨਰਾਇਣ, ਡਾਇਰੈਕਟਰ (ਭਰਤੀ), ਜਲੰਧਰ ਕੈਂਟ ਵਲੋਂ ਉਨ੍ਹਾਂ ਨੂੰ ਰੈਲੀ ਦੇ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਲੈਫਟੀਨੈਂਟ ਜਨਰਲ ਅਮਿਤ ਕਬਥਿਆਲ ਨੇ ਭਰਤੀ ਲਈ ਪਹੁੰਚ ਰਹੇ ਉਮੀਦਵਾਰਾਂ ਦੀ ਸਹੂਲਤ ਵਾਸਤੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਪੀਣ ਵਾਲੇ ਸਾਫ਼ ਪਾਣੀ, ਮੈਡੀਕਲ ਸਹਾਇਤਾ, ਅੱਗ ਬੁਝਾਊ ਯੰਤਰਾਂ, ਦੌੜ ਲਈ ਟਰੈਕ, ਡੋਪ ਟੈਸਟ, ਸੀ.ਸੀ.ਟੀ.ਵੀ. ਕੈਮਰਿਆਂ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਦਾ ਨਿਰੀਖਣ ਕੀਤਾ ਤਾਂ ਜੋ ਉਮੀਦਵਾਰਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਰੈਲੀ ਦੇ ਸੁਚੱਜੇ ਪ੍ਰਬੰਧਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿੱਤੇ ਜਾ ਰਹੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਵਿਸ਼ੇਸ਼ ਧੰਨਵਾਦ ਕੀਤਾ। ਇਹ ਜਾਣਕਾਰੀ ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਦੀ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਸਾਂਝੀ ਕੀਤੀ।