ਜਲੰਧਰ ਸੈਂਟਰਲ ਹਲਕੇ ਤੋਂ ‘ ਆਪ ’ ਉਮੀਦਵਾਰ ਨਿਤਿਨ ਕੋਹਲੀ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਪਾਰਟੀ ਵਲੋਂ ਭਰੋਸਾ ਪ੍ਰਗਟਾਉਣ ਲਈ ਕੀਤਾ ਧੰਨਵਾਦ
ਜਲੰਧਰ, 17 ਨਵੰਬਰ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਐਲਾਨੇ ਗਏ ਉਮੀਦਵਾਰ ਨਿਤਿਨ ਕੋਹਲੀ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਜਲੰਧਰ ਸੈਂਟਰਲ ਤੋਂ ਚੋਣ ਲੜਨ ਦਾ ਮੌਕਾ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਉਮੀਦਾਂ ‘ਤੇ ਖਰਾ ਉਤਰਨ ਤੇ ਹਲਕੇ ’ਚ ‘ਆਪ’ ਦੀ ਫੈਸਲਾਕੁੰਨ ਜਿੱਤ ਯਕੀਨੀ ਬਣਾਉਣ ਲਈ ਪੂਰੀ ਲਗਨ ਨਾਲ ਕੰਮ ਕਰਨਗੇ।
ਮ
ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦੇ ਹੋਏ ‘ਆਪ’ ਦੇ ਜਲੰਧਰ ਸੈਂਟਰਲ ਹਲਕੇ ਤੋਂ ਉਮੀਦਵਾਰ ਨਿਤਿਨ ਕੋਹਲੀ। ਅਜੀਤ ਤਸਵੀਰ
18-11-2026
ਜਲੰਧਰ, 17 ਨਵੰਬਰ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਐਲਾਨੇ ਗਏ ਉਮੀਦਵਾਰ ਨਿਤਿਨ ਕੋਹਲੀ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਜਲੰਧਰ ਸੈਂਟਰਲ ਤੋਂ ਚੋਣ ਲੜਨ ਦਾ ਮੌਕਾ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਉਮੀਦਾਂ ‘ਤੇ ਖਰਾ ਉਤਰਨ ਤੇ ਹਲਕੇ ’ਚ ‘ਆਪ’ ਦੀ ਫੈਸਲਾਕੁੰਨ ਜਿੱਤ ਯਕੀਨੀ ਬਣਾਉਣ ਲਈ ਪੂਰੀ ਲਗਨ ਨਾਲ ਕੰਮ ਕਰਨਗੇ। ਇਸ ਮੌਕੇ ਨਿਤਿਨ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਫ਼ਤ ਬਿਜਲੀ ਸਕੀਮ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ ਦਾ ਵਿਸਥਾਰ, ਸਰਕਾਰੀ ਸਕੂਲਾਂ ਵਿੱਚ ਸੁਧਾਰ ਤੇ ਮਾਂਵਾਂ-ਧੀਆਂ ਸਤਿਕਾਰ ਯੋਜਨਾ ਸਮੇਤ ਹੋਰ ਲੋਕ-ਭਲਾਈ ਸਕੀਮਾਂ ਕਾਰਨ ਲੋਕਾਂ ਦਾ ‘ਆਪ’ ਸਰਕਾਰ ’ਚ ਵਿਸ਼ਵਾਸ ਹੋਰ ਵਧਿਆ ਹੈ ਤੇ ਲੋਕਾਂ ਅੰਦਰ ‘ਆਪ’ ਨੂੰ ਦੁਬਾਰਾ ਸੱਤਾ ਸੌਂਪਣ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਕੋਹਲੀ ਨੇ ਕਿਹਾ ਕਿ ਉਹ ਜਲੰਧਰ ਸੈਂਟਰਲ ਦੇ ਹਰ ਵਾਰਡ ਵਿੱਚ ਖ਼ੁਦ ਲੋਕਾਂ ਤੱਕ ਪਹੁੰਚ ਕਰਨਗੇ, ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦੇਣਗੇ ਅਤੇ ਲੋਕਾਂ ਦੀਆਂ ਚਿੰਤਾਵਾਂ ਤੇ ਉਮੀਦਾਂ ਨੂੰ ਸਮਝਣਗੇ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ‘ਤੇ ਪਾਰਟੀ ਨੂੰ ਮਜ਼ਬੂਤ ਕਰਨਾ ਅਤੇ ਸਮਾਜ ਦੇ ਹਰ ਵਰਗ ਨਾਲ ਜੁੜਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਉਨ੍ਹਾਂ ਨੇ ਭਰੋਸਾ ਜਤਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਪੂਰੇ ਜਲੰਧਰ ਜ਼ਿਲ੍ਹੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ ਤੇ ਪਾਰਟੀ ਵਰਕਰ ਇਕਜੁੱਟ ਹੋ ਕੇ ਚੋਣਾਂ ਲਈ ਕੰਮ ਕਰਨਗੇ।