18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸਰੂਪ ਪਬਲਿਕ ਸਕੂਲ ਵਿਖੇ ਬਾਲ ਦਿਵਸ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ

ਕਿਸ਼ਨਗੜ੍ਹ, 17 ਨਵੰਬਰ (ਹੁਸਨ ਲਾਲ)- ਸਰੂਪ ਪਬਲਿਕ ਸਕੂਲ ਸਰੂਪ ਨਗਰ ਰਾਊਵਾਲੀ ਵਿਖੇ ਬਾਲ ਦਿਵਸ ਸਕੂਲ ਦੇ ਚੇਅਰਮੈਨ ਸਰਫਰਾਜ ਸਿੰਘ ਢੇਸੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਪ ਚੇਅਰਪਰਸਨ ਉਪਿੰਦਰਜੀਤ ਕੌਰ ਢੇਸੀ ਦੀ ਸਰਪ੍ਰਸਤੀ ਹੇਠ ਪ੍ਰਿੰਸੀਪਲ ਨੀਰਜ ਕੇ ਸੰਧੂ ਦੀ ਦੇਖ ਰੇਖ ਹੇਠ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸਬੰਧੀ ਕਰਵਾਏ ਸਮਾਗਮ ਦੌਰਾਨ ਪ੍ਰਿੰਸੀਪਲ ਨੀਰਜ ਕੇ ਸੰਧੂ ਨੇ ਦੱਸਿਆ ਕਿ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 18-11-2026
ਕਿਸ਼ਨਗੜ੍ਹ, 17 ਨਵੰਬਰ (ਹੁਸਨ ਲਾਲ)- ਸਰੂਪ ਪਬਲਿਕ ਸਕੂਲ ਸਰੂਪ ਨਗਰ ਰਾਊਵਾਲੀ ਵਿਖੇ ਬਾਲ ਦਿਵਸ ਸਕੂਲ ਦੇ ਚੇਅਰਮੈਨ ਸਰਫਰਾਜ ਸਿੰਘ ਢੇਸੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਪ ਚੇਅਰਪਰਸਨ ਉਪਿੰਦਰਜੀਤ ਕੌਰ ਢੇਸੀ ਦੀ ਸਰਪ੍ਰਸਤੀ ਹੇਠ ਪ੍ਰਿੰਸੀਪਲ ਨੀਰਜ ਕੇ ਸੰਧੂ ਦੀ ਦੇਖ ਰੇਖ ਹੇਠ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸਬੰਧੀ ਕਰਵਾਏ ਸਮਾਗਮ ਦੌਰਾਨ ਪ੍ਰਿੰਸੀਪਲ ਨੀਰਜ ਕੇ ਸੰਧੂ ਨੇ ਦੱਸਿਆ ਕਿ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ। ਸਕੂਲ ਦਾ ਮਾਹੌਲ ਬੱਚਿਆਂ ਦੀਆਂ ਖੁਸ਼ੀਆਂ ਤੇ ਉਤਸ਼ਾਹ ਨਾਲ ਭਰਪੂਰ ਸੀ। ਸਭਾ ਦੀ ਸ਼ੁਰੂਆਤ ਬਾਲ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਭਰਪੂਰ ਭਾਸ਼ਣ ਨਾਲ ਕੀਤੀ ਗਈ। ਇਸ ਭਾਸ਼ਣ ਰਾਹੀਂ ਵਿਦਿਆਰਥੀਆਂ ਨੂੰ ਬਾਲ ਦਿਵਸ ਦੇ ਇਤਿਹਾਸ, ਇਸ ਦੀ ਮਹੱਤਤਾ ਤੇ ਬੱਚਿਆਂ ਦੇ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਗਿਆ। ਬੱਚਿਆਂ ਨੂੰ ਸਮਝਾਇਆ ਗਿਆ ਕਿ ਬੱਚੇ ਦੇਸ਼ ਦਾ ਭਵਿੱਖ ਹਨ ਤੇ ਉਨ੍ਹਾਂ ਦੀ ਸਿੱਖਿਆ, ਸਿਹਤ, ਸੁਰੱਖਿਆ ਤੇ ਸਰਵਪੱਖੀ ਵਿਕਾਸ ਬਹੁਤ ਮਹੱਤਵਪੂਰਨ ਹੈ। ਉਪਰੰਤ ਗੀਤਾ ਮੈਡਮ ਵਲੋਂ ਬਾਲ ਦਿਵਸ ਨੂੰ ਸਮਰਪਿਤ ਇੱਕ ਸੁੰਦਰ ਤੇ ਭਾਵਪੂਰਨ ਕਵਿਤਾ ਪੇਸ਼ ਕੀਤੀ ਗਈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਨੀਰਜ ਕੇ. ਸੰਧੂ ਨੇ ਕਿਹਾ ਕਿ ਬਚਪਨ ਜੀਵਨ ਦਾ ਸਭ ਤੋਂ ਸੁੰਦਰ ਤੇ ਅਨਮੋਲ ਸਮਾਂ ਹੁੰਦਾ ਹੈ। ਉਨ੍ਹਾਂ ਨੇ ਬੱਚਿਆਂ ਨੂੰ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਅੱਗੇ ਵਧਣ ਦੀ ਪ੍ਰੇਰਣਾ ਦਿੱਤੀ। ਬੱਚਿਆਂ ਦੇ ਇਸ ਖ਼ਾਸ ਦਿਨ ਨੂੰ ਹੋਰ ਵੀ ਯਾਦਗਾਰ ਬਣਾਉਣ ਲਈ ਸਕੂਲ ਵਲੋਂ ਸਾਰੇ ਵਿਦਿਆਰਥੀਆਂ ਨੂੰ ਪਿਆਰ ਦੇ ਪ੍ਰਤੀਕ ਵਜੋਂ ਵਿਸ਼ੇਸ਼ ਤੋਹਫ਼ੇ ਭੇਂਟ ਕੀਤੇ ਗਏ। ਇਸ ਪਿਆਰ ਭਰੇ ਉਪਰਾਲੇ ਨੇ ਬੱਚਿਆਂ ਦੇ ਚਿਹਰਿਆਂ ‘ਤੇ ਮੁਸਕਾਨ ਲਿਆ ਦਿੱਤੀ ਤੇ ਉਨ੍ਹਾਂ ਦੀ ਖੁਸ਼ੀ ਨੂੰ ਹੋਰ ਵੀ ਵਧਾ ਦਿੱਤਾ। ਵਿਦਿਆਰਥੀਆਂ ਨੇ ਇਸ ਤੋਹਫ਼ੇ ਨੂੰ ਬਹੁਤ ਖੁਸ਼ੀ ਨਾਲ ਸਵੀਕਾਰ ਕੀਤਾ। ਅੰਤ ’ਚ ਧੰਨਵਾਦ ਮਤਾ ਪੇਸ਼ ਕੀਤਾ ਗਿਆ ਤੇ ਇਸ ਵਿਸ਼ੇਸ਼ ਸਮਾਗਮ ਨੂੰ ਸਫਲ ਬਣਾਉਣ ਵਿੱਚ ਯੋਗਦਾਨ ਪਾਉਣ ਵਾਲੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਬਸਤੀ ਬਾਵਾ ਖੇਲ ਨਹਿਰ ਨੇੜੇ ਨਾਜਾਇਜ਼ ... ਅਗਲੀ ਖ਼ਬਰ ਲਾਲਾ ਲਾਜਪਤ ਰਾਏ ਦੀ 98 ਵੀਂ ਬਰਸੀ ਮੌਕੇ ਕਰਵਾਇਆ ਸ਼ਰਧਾਂਜਲੀ ਅਤੇ ਸੱਭਿਆਚਾਰਕ ਸਮਾਗਮ
Ad Position 24