ਮੁੱਖ ਮੰਤਰੀ ਦੀ ‘ ਲੋਕ ਮਿਲਣੀ ’ ਨੂੰ ਲੈ ਕੇ ਸ਼ਾਹਕੋਟ ਹਲਕੇ ਦੇ ‘ ਆਪ ’ ਵਰਕਰਾਂ ’ ਚ ਭਾਰੀ ਉਤਸ਼ਾਹ - ਮਠਾੜੂ
ਮਲਸੀਆਂ, 17 ਨਵੰਬਰ (ਦਲਜੀਤ ਸਿੰਘ ਸਚਦੇਵਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 18 ਨਵੰਬਰ ਨੂੰ ਸ਼ਾਹਕੋਟ ਹਲਕੇ ’ਚ ਕੀਤੀ ਜਾਣ ਵਾਲੀ ਲੋਕ ਮਿਲਣੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਇਸ ਲੋਕ ਮਿਲਣੀ ਸਮਾਗਮ ਸੰਬੰਧੀ ਪਾਰਟੀ ਵਰਕਰਾਂ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਪ੍ਰਗਟਾਵਾ ਰਾਮਗੜ੍ਹੀਆ ਵੈੱਲਫੇਅਰ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਪ੍ਰੀਤ ਮਠਾੜੂ ਨੇ ਗੱਲਬਾਤ ਕਰਦਿਆਂ ਕੀਤਾ।
ਮਲਸੀਆਂ, 17 ਨਵੰਬਰ (ਦਲਜੀਤ ਸਿੰਘ ਸਚਦੇਵਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 18 ਨਵੰਬਰ ਨੂੰ ਸ਼ਾਹਕੋਟ ਹਲਕੇ ’ਚ ਕੀਤੀ ਜਾਣ ਵਾਲੀ ਲੋਕ ਮਿਲਣੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਇਸ ਲੋਕ ਮਿਲਣੀ ਸਮਾਗਮ ਸੰਬੰਧੀ ਪਾਰਟੀ ਵਰਕਰਾਂ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਪ੍ਰਗਟਾਵਾ ਰਾਮਗੜ੍ਹੀਆ ਵੈੱਲਫੇਅਰ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਪ੍ਰੀਤ ਮਠਾੜੂ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ ਪੱਖੀ ਸੋਚ ਤੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਕਾਰਨ ਲੋਕਾਂ ਵਿਚ ਪਾਰਟੀ ਪ੍ਰਤੀ ਭਰੋਸਾ ਹੋਰ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਲੋਕਾਂ ਨਾਲ ਸਿੱਧਾ ਸੰਵਾਦ ਕਰਨ ਦੀ ਕਾਰਜਸ਼ੈਲੀ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਮਠਾੜੂ ਨੇ ਕਿਹਾ ਕਿ 18 ਨਵੰਬਰ ਨੂੰ ਸ਼ਾਹਕੋਟ ਹਲਕੇ ਦੇ ਨਵਾਂ ਪਿੰਡ ਦੋਨੇਵਾਲ ’ਚ ਦੁਪਹਿਰ 12 ਵਜੇ ਹੋਣ ਵਾਲੀ ਲੋਕ ਮਿਲਣੀ ’ਚ ਪਾਰਟੀ ਆਗੂਆਂ, ਵਰਕਰਾਂ ਤੇ ਇਲਾਕੇ ਦੇ ਲੋਕਾਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਨੂੰ ਸਫ਼ਲ ਬਣਾਉਣ ਲਈ ਪਾਰਟੀ ਵਰਕਰਾਂ ਵਲੋਂ ਪੂਰੀ ਮਿਹਨਤ ਕੀਤੀ ਜਾ ਰਹੀ ਹੈ।