ਪੁਲਿਸ ਦੀ ਧੱਕੇਸ਼ਾਹੀ ਖ਼ਿਲਾਫ਼ ਬਸਪਾ ਵਲੋਂ ਕੱਲ੍ਹ ਥਾਣਾ ਨੂਰਮਹਿਲ ਦੇ ਘਿਰਾਓ ਦਾ ਐਲਾਨ
ਨੂਰਮਹਿਲ, 17 ਨਵੰਬਰ (ਤਜਿੰਦਰ ਕੁਮਾਰ)-ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਜਨਰਲ ਸਕੱਤਰ ਗੁਰਮੇਲ ਚੁੰਬਰ ਨੇ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਪੁਲਿਸ ਸੂਬੇ ਅੰਦਰ ਪੀੜਤ ਲੋਕਾਂ ਨੂੰ ਇਨਸਾਫ਼ ਦਿਵਾਉਣ ਦੀ ਬਜਾਏ ਸਰਕਾਰ ਦੀ ਸ਼ਹਿ ‘ਤੇ ਨਿਰਦੋਸ਼ ਲੋਕਾਂ ਖ਼ਿਲਾਫ਼ ਝੂਠੇ ਪਰਚੇ ਦਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਪਿੰਡ ਚੁਹੇਕੀ (ਤੋਤੇਆਣੀ) ਦੀ ਘਟਨਾ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਪਿੰਡ ਦੇ ਇੱਕ ਵਸਨੀਕ ਬਿਲਡਿੰਗ ਠੇਕੇਦਾਰ ਦੇ ਘਰ ਤੇ ਦੁਕਾਨ ‘ਤੇ ਕੁਝ ਦਿਨ ਪਹਿਲਾਂ ਸ਼ਰਾਰਤੀ ਅਨਸਰਾਂ ਵਲੋਂ ਹਮਲਾ ਕਰਕੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕੀਤੀ ਗਈ ਤੇ ਔਰਤਾਂ ਨਾਲ ਵੀ ਹੱਥੋਪਾਈ ਕੀਤੀ ਗਈ।
ਨੂਰਮਹਿਲ, 17 ਨਵੰਬਰ (ਤਜਿੰਦਰ ਕੁਮਾਰ)-ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੇ ਜਨਰਲ ਸਕੱਤਰ ਗੁਰਮੇਲ ਚੁੰਬਰ ਨੇ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਪੁਲਿਸ ਸੂਬੇ ਅੰਦਰ ਪੀੜਤ ਲੋਕਾਂ ਨੂੰ ਇਨਸਾਫ਼ ਦਿਵਾਉਣ ਦੀ ਬਜਾਏ ਸਰਕਾਰ ਦੀ ਸ਼ਹਿ ‘ਤੇ ਨਿਰਦੋਸ਼ ਲੋਕਾਂ ਖ਼ਿਲਾਫ਼ ਝੂਠੇ ਪਰਚੇ ਦਰਜ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਪਿੰਡ ਚੁਹੇਕੀ (ਤੋਤੇਆਣੀ) ਦੀ ਘਟਨਾ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਪਿੰਡ ਦੇ ਇੱਕ ਵਸਨੀਕ ਬਿਲਡਿੰਗ ਠੇਕੇਦਾਰ ਦੇ ਘਰ ਤੇ ਦੁਕਾਨ ‘ਤੇ ਕੁਝ ਦਿਨ ਪਹਿਲਾਂ ਸ਼ਰਾਰਤੀ ਅਨਸਰਾਂ ਵਲੋਂ ਹਮਲਾ ਕਰਕੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕੀਤੀ ਗਈ ਤੇ ਔਰਤਾਂ ਨਾਲ ਵੀ ਹੱਥੋਪਾਈ ਕੀਤੀ ਗਈ। ਇਸ ਸਬੰਧੀ ਦੋ ਐੱਮ.ਐੱਲ.ਆਰ. ਕੱਟੀਆਂ ਜਾਣ ਦੇ ਬਾਵਜੂਦ ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਉਲਟਾ ਪੀੜਤ ਪਰਿਵਾਰ ‘ਤੇ ਹੀ ਪਰਚੇ ਦਰਜ ਕਰ ਦਿੱਤੇ ਹਨ ਅਤੇ ਹੁਣ ਜ਼ਮਾਨਤਾਂ ਕਰਵਾਉਣ ਲਈ ਦਬਾਅ ਪਾਇਆ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਸਪਾ ਵਲੋਂ 19 ਨਵੰਬਰ ਵੀਰਵਾਰ ਨੂੰ ਥਾਣਾ ਨੂਰਮਹਿਲ ਦਾ ਘਿਰਾਓ ਕਰਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਲਈ ਸ਼ਾਸਨ ਤੇ ਪ੍ਰਸ਼ਾਸਨ ਜ਼ਿੰਮੇਵਾਰ ਹੋਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਵਰਕਰ ਅਤੇ ਪੀੜਤ ਪਰਿਵਾਰ ਦੇ ਮੈਂਬਰ ਹਾਜ਼ਰ ਸਨ।