18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪੁੱਤ ਨੂੰ ਬਿਜਲੀ ਦਾ ਕਰੰਟ ਲੱਗਣ ਕਾਰਨ ਪ੍ਰੇਸ਼ਾਨ ਰਹਿੰਦੇ ਪਿਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਸ਼ਾਹਕੋਟ, 18 ਨਵੰਬਰ (ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ਦੇ ਨਜ਼ਦੀਕੀ ਪਿੰਡ ਬਾਹਮਣੀਆਂ ਵਿਖੇ ਪੁੱਤਰ ਨੂੰ ਬਿਜਲੀ ਦਾ ਕਰੰਟ ਲੱਗਣ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦੇ ਪਿਤਾ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਗਈ ਹੈ। ਮ੍ਰਿਤਕ ਗੁਰਜਿੰਦਰ ਸਿੰਘ ਦੀ ਪਤਨੀ ਮਨਪ੍ਰੀਤ ਕੌਰ ਵਾਸੀ ਪਿੰਡ ਬਾਹਮਣੀਆਂ ਨੇ ਸ਼ਾਹਕੋਟ ਪੁਲਿਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਬੀਤੀ 16 ਨਵੰਬਰ ਨੂੰ ਉਸ ਦੇ 8 ਸਾਲਾ ਲੜਕੇ ਅਗਮਵੀਰ ਸਿੰਘ ਨੂੰ ਮੋਟਰ ਤੋਂ ਅਚਾਨਕ ਬਿਜਲੀ ਦਾ ਜ਼ੋਰਦਾਰ ਕਰੰਟ ਲੱਗ ਗਿਆ ਸੀ, ਜਿਸ ਕਾਰਨ ਉਸ ਨੂੰ ਇਲਾਜ ਲਈ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਹ ਜ਼ੇਰੇ ਇਲਾਜ ਹੈ।

Ad Position 21
No active advertisement
ਮ੍ਰਿਤਕ ਗੁਰਜਿੰਦਰ ਸਿੰਘ 19-11-2026
ਸ਼ਾਹਕੋਟ, 18 ਨਵੰਬਰ (ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ਦੇ ਨਜ਼ਦੀਕੀ ਪਿੰਡ ਬਾਹਮਣੀਆਂ ਵਿਖੇ ਪੁੱਤਰ ਨੂੰ ਬਿਜਲੀ ਦਾ ਕਰੰਟ ਲੱਗਣ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦੇ ਪਿਤਾ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਗਈ ਹੈ। ਮ੍ਰਿਤਕ ਗੁਰਜਿੰਦਰ ਸਿੰਘ ਦੀ ਪਤਨੀ ਮਨਪ੍ਰੀਤ ਕੌਰ ਵਾਸੀ ਪਿੰਡ ਬਾਹਮਣੀਆਂ ਨੇ ਸ਼ਾਹਕੋਟ ਪੁਲਿਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਬੀਤੀ 16 ਨਵੰਬਰ ਨੂੰ ਉਸ ਦੇ 8 ਸਾਲਾ ਲੜਕੇ ਅਗਮਵੀਰ ਸਿੰਘ ਨੂੰ ਮੋਟਰ ਤੋਂ ਅਚਾਨਕ ਬਿਜਲੀ ਦਾ ਜ਼ੋਰਦਾਰ ਕਰੰਟ ਲੱਗ ਗਿਆ ਸੀ, ਜਿਸ ਕਾਰਨ ਉਸ ਨੂੰ ਇਲਾਜ ਲਈ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਹ ਜ਼ੇਰੇ ਇਲਾਜ ਹੈ। ਉਨ੍ਹਾਂ ਦੱਸਿਆ ਕਿ ਉਸ ਦਾ ਪਤੀ ਗੁਰਜਿੰਦਰ ਸਿੰਘ ਆਪਣੇ ਪੁੱਤਰ ਨੂੰ ਬਹੁਤ ਪਿਆਰ ਕਰਦਾ ਸੀ ਤੇ ਉਸ ਨੂੰ ਕਰੰਟ ਲੱਗਣ ਤੋਂ ਬਾਅਦ ਉਹ ਕਾਫ਼ੀ ਸਦਮੇ ’ਚ ਆ ਗਿਆ ਸੀ। ਬੱਚੇ ਦੀ ਹਾਲਤ ਠੀਕ ਨਾ ਹੋਣ ਕਾਰਨ ਉਸ ਦਾ ਪਤੀ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ 3 ਤੋਂ 3:30 ਵਜੇ ਦੇ ਕਰੀਬ ਉਸ ਦਾ ਪਤੀ ਗੁਰਜਿੰਦਰ ਸਿੰਘ ਘਰੋਂ ਬਾਹਰ ਚਲਾ ਗਿਆ ਤੇ ਵਾਪਸ ਨਹੀਂ ਆਇਆ। ਜਦੋਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਕੀਤੀ ਤਾਂ ਉਹ ਆਪਣੀ ਹਵੇਲੀ ’ਚ ਬਣੇ ਕਮਰੇ ਅੰਦਰ ਗਾਰਡਰ ਨਾਲ ਪਰਨਾ ਬੰਨ੍ਹ ਕੇ ਫਾਹਾ ਲੈ ਕੇ ਲਟਕ ਰਿਹਾ ਸੀ। ਰੌਲਾ ਪਾਉਣ ’ਤੇ ਆਂਢ-ਗੁਆਂਢ ਦੇ ਲੋਕ ਇਕੱਠੇ ਹੋ ਗਏ, ਜਿਨ੍ਹਾਂ ਨੇ ਉਸ ਦੇ ਪਤੀ ਨੂੰ ਹੇਠਾਂ ਉਤਾਰ ਕੇ ਦੇਖਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਪਰਿਵਾਰਕ ਮੈਂਬਰਾਂ ਵਲੋਂ ਸੂਚਨਾ ਦੇਣ ’ਤੇ ਮੌਕੇ ’ਤੇ ਸਬ-ਇੰਸਪੈਕਟਰ ਵਰੁਣ ਪਟਿਆਲ ਪੁਲਿਸ ਪਾਰਟੀ ਸਮੇਤ ਪਹੁੰਚ ਗਏ। ਐੱਸ.ਐੱਚ.ਓ ਸ਼ਾਹਕੋਟ ਸੁਖਵਿੰਦਰ ਪਾਲ ਸੋਢੀ ਨੇ ਦੱਸਿਆ ਕਿ ਸ਼ਾਹਕੋਟ ਪੁਲਿਸ ਵਲੋਂ ਮ੍ਰਿਤਕ ਗੁਰਜਿੰਦਰ ਸਿੰਘ ਦੇ ਪਿਤਾ ਤਾਰਾ ਸਿੰਘ ਤੇ ਪਤਨੀ ਮਨਪ੍ਰੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਨਗਰ ਕੀਰਤਨ ਸੰਬੰਧੀ 21 ਨੂੰ ਸਰਕਾਰੀ ਤੇ ਗ਼ੈਰ-ਸਰਕਾਰੀ ਸਕੂਲਾਂ ’ਚ ਅੱਧੇ ਦਿਨ ਦੀ ਛੁੱਟੀ ਅਗਲੀ ਖ਼ਬਰ ਨਿਤਿਨ ਨਬੀਨ ਨੂੰ ਮਿਲੇ ਅਸ਼ੋਕ ਸਰੀਨ ਹਿੱਕੀ ਤੇ ਦਿਹਾਤੀ ਪ੍ਰਧਾਨ ਮਨਮੀਤ ਵਿੱਕੀ ਸੰਗਠਨਾਤਮਕ ਕੰਮਾਂ ਲਈ ਮਿਲੀ ਸ਼ਾਬਾਸ਼ੀ
Ad Position 24