ਨਗਰ ਕੀਰਤਨ ਸੰਬੰਧੀ 21 ਨੂੰ ਸਰਕਾਰੀ ਤੇ ਗ਼ੈਰ-ਸਰਕਾਰੀ ਸਕੂਲਾਂ ’ਚ ਅੱਧੇ ਦਿਨ ਦੀ ਛੁੱਟੀ
ਜਲੰਧਰ, 18 ਨਵੰਬਰ (ਜਤਿੰਦਰ ਪੰਮੀ)–ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ’ਚ 21 ਨਵੰਬਰ ਨੂੰ ਸ਼ਹਿਰ ਵਿੱਚ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਸ ਦਿਨ ਨਿਗਮ ਦੀ ਹੱਦ ਅੰਦਰ ਪੈਂਦੇ ਸਰਕਾਰੀ ਤੇ ਗੈਰ-ਸਰਕਾਰੀ ਸਕੂਲਾਂ ’ਚ ਅੱਧੇ ਦਿਨ ਦੀ ਛੁੱਟੀ ਕੀਤੀ ਗਈ ਹੈ। ਇਸ ਸੰਬੰਧੀ ਜਾਰੀ ਆਦੇਸ਼ਾਂ ’ਚ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਸਨਿਚਰਵਾਰ ਨੂੰ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ ਅਤੇ ਸ਼ਹਿਰ ਦੇ ਟਰੈਫਿਕ ਦੇ ਕਈ ਰੂਟ ਬਦਲੇ ਕੀਤੇ ਗਏ ਹਨ।
ਜਲੰਧਰ, 18 ਨਵੰਬਰ (ਜਤਿੰਦਰ ਪੰਮੀ)–ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ’ਚ 21 ਨਵੰਬਰ ਨੂੰ ਸ਼ਹਿਰ ਵਿੱਚ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਸ ਦਿਨ ਨਿਗਮ ਦੀ ਹੱਦ ਅੰਦਰ ਪੈਂਦੇ ਸਰਕਾਰੀ ਤੇ ਗੈਰ-ਸਰਕਾਰੀ ਸਕੂਲਾਂ ’ਚ ਅੱਧੇ ਦਿਨ ਦੀ ਛੁੱਟੀ ਕੀਤੀ ਗਈ ਹੈ। ਇਸ ਸੰਬੰਧੀ ਜਾਰੀ ਆਦੇਸ਼ਾਂ ’ਚ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਸਨਿਚਰਵਾਰ ਨੂੰ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ ਅਤੇ ਸ਼ਹਿਰ ਦੇ ਟਰੈਫਿਕ ਦੇ ਕਈ ਰੂਟ ਬਦਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਦਿਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਤੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਤੇ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ, ਕਾਲਜਾਂ (ਸਮੇਤ ਸਟਾਫ਼) ’ਚ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਅੱਧੇ ਦਿਨ ਦੀ ਛੁੱਟੀ ਕੀਤੀ ਜਾਂਦੀ ਹੈ।