18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਨਗਰ ਕੀਰਤਨ ਸੰਬੰਧੀ ਪ੍ਰਬੰਧਕਾਂ ਨੇ ਪ੍ਰਮੁੱਖ ਸ਼ਖਸੀਅਤਾਂ ਨੂੰ ਦਿੱਤੇ ਸੱਦਾ-ਪੱਤਰ

ਜਲੰਧਰ, 18 ਨਵੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 19-11-2026
ਜਲੰਧਰ, 18 ਨਵੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤ, ਸੇਵਾ ਸੁਸਾਇਟੀਆਂ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਨਗਰ ਕੀਰਤਨ 21 ਨਵੰਬਰ ਨੂੰ ਸਵੇਰੇ 10 ਵਜੇ ਪੁਰਾਤਨ ਮਾਰਗ ’ਤੇ ਸਜਾਇਆ ਜਾ ਰਿਹਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ, ਜਥੇਦਾਰ ਜਗਜੀਤ ਸਿੰਘ ਗਾਬਾ, ਪਰਮਿੰਦਰ ਸਿੰਘ (ਦਸਮੇਸ਼ ਨਗਰ), ਦਵਿੰਦਰ ਸਿੰਘ ਰਿਆਤ ਤੇ ਸਿੰਘ ਸਭਾਵਾਂ ਦੇ ਨੁਮਾਇੰਦਿਆਂ ਨੇ ਇਸ ਸੰਬੰਧੀ ਮੀਡੀਆ ਅਦਾਰਿਆਂ ਨੂੰ ਮੁੱਖ ਨਗਰ ਕੀਰਤਨ ਦਾ ਸੱਦਾ-ਪੱਤਰ ਦਿੱਤਾ। ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਕਿ ਸੰਨ 1928 ’ਚ ਨਿਰਮਲ ਕੁਟੀਆ ਜੌਹਲਾਂ ਦੇ ਬਾਬਾ ਬਸੰਤ ਸਿੰਘ ਵਲੋਂ ਅਰੰਭੇ ਸ਼ਹਿਰ ਦੇ ਇਸ ਮੁੱਖ ਨਗਰ ਕੀਰਤਨ ’ਚ ਵਰਤਮਾਨ ਸਮੇਂ ਮੌਜੂਦਾ ਮੁਖੀ ਬਾਬਾ ਜੀਤ ਸਿੰਘ ਪਾਲਕੀ ਸਾਹਿਬ ’ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਚਵਰ ਝੁਲਾਉਣ ਦੀ ਸੇਵਾ ਨਿਭਾਅ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ 98ਵਾਂ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਸਵੇਰੇ 10 ਵਜੇ ਅਰੰਭ ਹੋ ਕੇ ਪੁਰਾਤਨ ਮਾਰਗ ਤੋਂ ਹੁੰਦਾ ਹੋਇਆ ਰਾਤ ਸਮੇਂ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਸੰਪੂਰਨ ਹੋਵੇਗਾ। ਇਸ ਮੌਕੇ ਸਿੱਖ ਸੰਗਤ, ਦਲ ਪੰਥ, ਸਮਾਜਕ, ਵਪਾਰਕ, ਰਾਜਨੀਤਕ, ਧਾਰਮਕ ਜਥੇਬੰਦੀਆਂ, ਸੰਤ ਸਮਾਜ ਅਤੇ ਸੇਵਾ ਸੁਸਾਇਟੀਆਂ ਵੱਡੀ ਗਿਣਤੀ ’ਚ ਹਾਜ਼ਰੀ ਭਰਦੀਆਂ ਹਨ। ਇਸ ਮੌਕੇ ਸੁਰਿੰਦਰ ਸਿੰਘ ਵਿਰਦੀ, ਨਿਰਮਲ ਸਿੰਘ ਬੇਦੀ, ਕੁਲਜੀਤ ਸਿੰਘ ਚਾਵਲਾ, ਹਰਜੋਤ ਸਿੰਘ ਲੱਕੀ, ਸਤਪਾਲ ਸਿੰਘ ਸਿਦਕੀ, ਤੇਜਬੀਰ ਸਿੰਘ ਬਾਂਸਲ, ਸੁਖਵਿੰਦਰ ਸਿੰਘ ਮੱਕੜ, ਚਰਨਜੀਤ ਸਿੰਘ ਮਿੰਟਾ, ਗੁਰਜੀਤ ਸਿੰਘ ਪੋਪਲੀ, ਪਰਮਜੀਤ ਸਿੰਘ ਸੋਨੂੰ, ਦਵਿੰਦਰ ਸਿੰਘ (ਸੈਂਟਰਲ ਟਾਊਨ), ਦਿਲਬਾਗ ਸਿੰਘ, ਗੁਰਜੀਤ ਸਿੰਘ ਟੱਕਰ, ਸੁਖਵਿੰਦਰ ਸਿੰਘ, ਨਵਦੀਪ ਸਿੰਘ ਗੁਲਾਟੀ, ਕੁਲਵਿੰਦਰ ਸਿੰਘ, ਬਾਵਾ ਗਾਬਾ, ਜਸਕੀਰਤ ਸਿੰਘ ਜੱਸੀ, ਹਰਮਨਜੋਤ ਸਿੰਘ, ਅਨਮੋਲਪ੍ਰੀਤ ਸਿੰਘ, ਗੁਰਨੀਤ ਸਿੰਘ, ਪਰਮਿੰਦਰ ਸਿੰਘ, ਭਵਰਾਜ ਸਿੰਘ, ਭਵਜੋਤ ਸਿੰਘ, ਹਰਪ੍ਰੀਤ ਸਿੰਘ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਪ੍ਰਕਾਸ਼ ਦਿਹਾੜੇ ਸਬੰਧੀ ਕੱਢੀ ਸੰਧਿਆ ਫੇਰੀ ’ਚ ਸ਼ਾਮਿਲ ਸੰਗਤਾਂ ਦਾ ਗੁਰ:ਬੇਰ ਸਾਹਿਬ ਪਾਤਿਸ਼ਾਹੀ ਛੇਵੀ... ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਏ. ਸੀ. ਪੀ. ਜਲੰਧਰ ਛਾਉਣੀ ਦੇ ਦਫ਼ਤਰ ਦਾ ਘਿਰਾਓ
Ad Position 24