18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

‘ ਮਿਸ਼ਨ ਰਫ਼ਤਾਰ’ ਤਹਿਤ ਡਿਜੀਟਲ ਇਨੋਵੇਸ਼ਨ ਮੇਲੇ ਦੌਰਾਨ ਵਿਦਿਆਰਥੀਆਂ ਨੇ ਪੇਸ਼ ਕੀਤੇ ਏ. ਆਈ. ਆਧਾਰਿਤ ਮਾਡਲ

ਜਲੰਧਰ, 18 ਨਵੰਬਰ (ਜਤਿੰਦਰ ਪੰਮੀ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ‘ਮਿਸ਼ਨ ਰਫ਼ਤਾਰ’ ਤਹਿਤ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਮੇਲਾ (ਜਲੰਧਰ ਟੈੱਕ ਫੇਅਰ 2026-27) ਕਰਵਾਇਆ ਗਿਆ। ਇਸ ’ਚ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 19-11-2026
ਜਲੰਧਰ, 18 ਨਵੰਬਰ (ਜਤਿੰਦਰ ਪੰਮੀ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ‘ਮਿਸ਼ਨ ਰਫ਼ਤਾਰ’ ਤਹਿਤ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਮੇਲਾ (ਜਲੰਧਰ ਟੈੱਕ ਫੇਅਰ 2026-27) ਕਰਵਾਇਆ ਗਿਆ। ਇਸ ’ਚ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਇਸ ਮੌਕੇ ਪ੍ਰਦਰਸ਼ਨੀ ਦਾ ਨਿਰੀਖਣ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੰਤਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਤੇ ਦੂਰਅੰਦੇਸ਼ੀ ਅਗਵਾਈ ’ਚ ਸੂਬਾ ਸਰਕਾਰ ਵਲੋਂ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਕ੍ਰਾਂਤੀਕਾਰੀ ਪਹਿਲਕਦਮੀਆਂ ਅਪਣਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕੋਈ ਵੀ ਸਮਾਜ ਮਿਆਰੀ ਸਕੂਲੀ ਸਿੱਖਿਆ ਤੋਂ ਬਗੈਰ ਪ੍ਰਗਤੀ ਨਹੀਂ ਕਰ ਸਕਦਾ। ਮੇਲੇ ਦੌਰਾਨ ਵਿਦਿਆਰਥੀਆਂ ਵਲੋਂ ਰੋਜ਼ਾਨਾ ਦੀਆਂ ਨਾਗਰਿਕ ਤੇ ਘਰੇਲੂ ਸਮੱਸਿਆਵਾਂ ਦੇ ਹੱਲ ਲਈ ਅਤਿ ਆਧੁਨਿਕ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਮਾਡਲ ਪ੍ਰਦਰਸ਼ਿਤ ਕੀਤੇ ਗਏ, ਜਿਸ ’ਚ ਸਮਾਰਟ ਸੁਰੱਖਿਆ ਵਿਵਸਥਾਵਾਂ, ਆਟੋਮੇਟਿਡ ਪਾਰਕਿੰਗ ਹੱਲ ਤੇ ਨਗਰ ਨਿਗਮਾਂ ਵਿੱਚ ਦੂਸ਼ਿਤ ਪਾਣੀ ਦਾ ਪਤਾ ਲਗਾਉਣ ਅਤੇ ਇਸ ਨੂੰ ਰੋਕਣਾ ਆਦਿ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਏ.ਆਈ.ਨੂੰ ਸਿੱਖਣ ਵੱਲ ਧਿਆਨ ਕੇਂਦਰਿਤ ਕਰਨ ਨਾਲ ਨੌਜਵਾਨਾਂ ਨੂੰ ਨੌਕਰੀਆਂ ਦੀ ਤਲਾਸ਼ ਕਰਨ ਦੀ ਬਜਾਏ ਆਪਣਾ ਕਾਰੋਬਾਰ ਸ਼ੁਰੂ ਕਰਨ ਦਾ ਇਕ ਪ੍ਰਭਾਵੀ ਬਦਲ ਮੁਹੱਈਆ ਕਰਵਾਏਗਾ। ਉਨ੍ਹਾਂ ਵਿਦਿਆਰਥੀਆਂ ਨੂੰ ਉਸਾਰੂ ਤੇ ਰਚਨਾਤਮਕ ਸੋਚ ਅਪਣਾਉਣ ਦਾ ਸੱਦਾ ਦਿੰਦਿਆਂ ਸਮਾਜ ਦੀ ਭਲਾਈ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਗੁਰਿੰਦਰਜੀਤ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫਸਰ ਰਾਜੀਵ ਜੋਸ਼ੀ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੰਗ-ਬਿਰੰਗੀਆਂ ਲਾਈਟਾਂ ਨਾਲ ਰੁਸ਼ਨਾਇਆ ਦੋਮੋਰੀਆ ਪੁਲ ਦਾ ਇਲਾਕਾ ਅਗਲੀ ਖ਼ਬਰ ਕੈਂਟ ਹਲਕੇ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਦੀਪਕ ਬਾਲੀ ਵਲੋਂ ਨਿਗਮ ਕਮਿਸ਼ਨਰ ਨਾਲ ਮੀਟਿੰਗ
Ad Position 24