18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਰੰਗ-ਬਿਰੰਗੀਆਂ ਲਾਈਟਾਂ ਨਾਲ ਰੁਸ਼ਨਾਇਆ ਦੋਮੋਰੀਆ ਪੁਲ ਦਾ ਇਲਾਕਾ

ਜਲੰਧਰ, 18 ਨਵੰਬਰ (ਸ਼ਿਵ)- ਨਗਰ ਨਿਗਮ ਵਲੋਂ ਦੋਮੋਰੀਆ ਫਲਾਈ ਓਵਰ ਦੇ ਕੋਲ ਰੰਗ ਬਿਰੰਗੀਆਂ ਲਾਈਟਾਂ ਦੇ ਨਾਲ ਇਲਾਕਾ ਰੁਸ਼ਨਾ ਗਿਆ ਹੈ। ਮੇਅਰ ਵਨੀਤ ਧੀਰ ਵਲੋਂ ਆਮ ਆਦਮੀ ਪਾਰਟੀ ਦੇ ਉਤਰੀ ਹਲਕੇ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਵੀ ਹਲਕੇ ਵਿਚ ਵਿਕਾਸ ਦੇ ਕੰਮ ਤੇਜੀ ਨਾਲ ਕਰਵਾਏ ਜਾ ਰਹੇ ਹਨ।

Ad Position 21
No active advertisement
ਦਮੋਰੀਆ ਫਲਾਈ ਓਵਰ ਦੇ ਕੋਲ ਲੱਗੀਆਂ ਰੰਗ-ਬਿਰੰਗੀਆਂ ਲਾਈਟਾਂ। ਤਸਵੀਰ. ਮੁਨੀਸ਼ 19-11-2026
ਜਲੰਧਰ, 18 ਨਵੰਬਰ (ਸ਼ਿਵ)- ਨਗਰ ਨਿਗਮ ਵਲੋਂ ਦੋਮੋਰੀਆ ਫਲਾਈ ਓਵਰ ਦੇ ਕੋਲ ਰੰਗ ਬਿਰੰਗੀਆਂ ਲਾਈਟਾਂ ਦੇ ਨਾਲ ਇਲਾਕਾ ਰੁਸ਼ਨਾ ਗਿਆ ਹੈ। ਮੇਅਰ ਵਨੀਤ ਧੀਰ ਵਲੋਂ ਆਮ ਆਦਮੀ ਪਾਰਟੀ ਦੇ ਉਤਰੀ ਹਲਕੇ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਵੀ ਹਲਕੇ ਵਿਚ ਵਿਕਾਸ ਦੇ ਕੰਮ ਤੇਜੀ ਨਾਲ ਕਰਵਾਏ ਜਾ ਰਹੇ ਹਨ। ਦੋਮੋਰੀਆ ਪੁਲ ਦੇ ਕੋਲ ਜਿਹੜੀਆਂ ਰੰਗੀ ਬਿਰੰਗੀਆਂ ਲਾਈਟਾਂ ਲਗਾਈਆਂ ਗਈਆਂ ਹਨ। ਉਹ ਕਾਫੀ ਆਕਰਸ਼ਕ ਲੱਗ ਰਹੀਆਂ ਹਨ ਸਗੋਂ ਇਸ ਪੁਲ ਦੇ ਕੋਲ ਕਈ ਬਾਰ ਲੁੱਟ ਖੋਹ ਦੀਆਂ ਘਟਨਾਵਾਂ ਹੋ ਚੁੱਕੀਆਂ ਹਨ ਤੇ ਇਸ ਕਰਕੇ ਵੀ ਇਸ ਦੇ ਕੋਲ ਹੀ ਐਲ. ਈ. ਡੀ. ਲਾਈਟਾਂ ਵੀ ਲਗਾਈਆਂ ਗਈਆਂ ਹਨ। ਇਸ ਪੁੱਲ ਦੇ ਕੁਝ ਦੂਰੀ ’ਤੇ ਇਕਹਿਰੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਬਣੀ ਹਨੇਰੇ ਦੀ ਸਮੱਸਿਆ ਨੂੰ ਦੂਰ ਕਰਨ ਲਈ ਹੁਣ ਇੱਥੇ ਲਾਈਟਾਂ ਲਗਾਈਆਂ ਗਈਆਂ ਹਨ। ਇਸ ਇਲਾਕੇ ਵਿਚ ਪਹਿਲਾਂ ਕਾਫ਼ੀ ਹਨੇਰਾ ਰਹਿੰਦਾ ਸੀ, ਜਿਸ ਕਾਰਨ ਰਾਤ ਸਮੇਂ ਲੋਕਾਂ ਨੇ ਇਸ ਰਸਤੇ ਤੋਂ ਆਉਣਾ-ਜਾਣਾ ਵੀ ਘੱਟ ਕਰ ਦਿੱਤਾ ਸੀ। ਹਨੇਰੇ ਕਾਰਨ ਰਾਹਗੀਰਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਲਾਈਟਾਂ ਲੱਗਣ ਨਾਲ ਲੋਕਾਂ ਨੂੰ ਕੁਝ ਰਾਹਤ ਮਿਲਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਦਿਨਾਂ ਵਿਚ ਮਾਤਾ ਵਰਿੰਦਾ ਦੇਵੀ ਮੰਦਰ ਵਿਖੇ ਵੀ ਧਾਰਮਿਕ ਸਮਾਗਮ ਚੱਲ ਰਹੇ ਹਨ, ਜਿਸ ਕਾਰਨ ਇੱਥੇ ਸ਼ਰਧਾਲੂਆਂ ਅਤੇ ਲੋਕਾਂ ਦੀ ਆਵਾਜਾਈ ਬਣੀ ਰਹਿੰਦੀ ਹੈ। ਅਜਿਹੇ ਵਿਚ ਰਸਤੇ ‘ਤੇ ਰੌਸ਼ਨੀ ਦਾ ਪ੍ਰਬੰਧ ਹੋਣਾ ਹੋਰ ਵੀ ਜ਼ਰੂਰੀ ਸੀ। ਇਸ ਦੇ ਨਾਲ ਹੀ ਇਕਹਿਰੀ ਪੁਲੀ ਵਿਚ ਪਾਣੀ ਭਰਨ ਦੀ ਸਮੱਸਿਆ ਵੀ ਲੋਕਾਂ ਲਈ ਲੰਮੇ ਸਮੇਂ ਤੋਂ ਪ੍ਰੇਸ਼ਾਨੀ ਦਾ ਕਾਰਨ ਬਣੀ ਹੋਈ ਸੀ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪੁਲੀ ਵਿਚ ਅਕਸਰ ਪਾਣੀ ਇਕੱਠਾ ਹੋ ਜਾਂਦਾ ਸੀ, ਜਿਸ ਕਾਰਨ ਆਉਣ-ਜਾਣ ਵਾਲਿਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹਾਲਾਂਕਿ, ਇਸ ਸਬੰਧੀ ਸ਼ਿਕਾਇਤਾਂ ਕੀਤੇ ਜਾਣ ਤੋਂ ਬਾਅਦ ਸਮੱਸਿਆ ਦਾ ਹੱਲ ਕਰ ਦਿੱਤਾ ਜਾਂਦਾ ਹੈ, ਪਰ ਲੋਕ ਚਾਹੁੰਦੇ ਹਨ ਕਿ ਇਸ ਦਾ ਪੱਕਾ ਹੱਲ ਕੀਤਾ ਜਾਵੇ ਤਾਂ ਜੋ ਵਾਰ-ਵਾਰ ਪਰੇਸ਼ਾਨੀ ਨਾ ਝੱਲਣੀ ਪਵੇ। ਦੂਜੇ ਪਾਸੇ ਇਲਾਕਾ ਵਾਸੀਆਂ ਅਤੇ ਰਾਹਗੀਰਾਂ ਦਾ ਕਹਿਣਾ ਹੈ ਕਿ ਸਿਰਫ਼ ਲਾਈਟਾਂ ਲਗਾਉਣ ਅਤੇ ਪਾਣੀ ਦੀ ਸਮੱਸਿਆ ਹੱਲ ਕਰਨ ਨਾਲ ਹੀ ਸਾਰੀਆਂ ਮੁਸ਼ਕਲਾਂ ਦੂਰ ਨਹੀਂ ਹੋਣਗੀਆਂ। ਇਕਹਿਰੀ ਪੁਲੀ ਦਾ ਰਸਤਾ ਕਾਫ਼ੀ ਤੰਗ ਹੋਣ ਕਾਰਨ ਇੱਥੋਂ ਲੰਘਣ ਵਾਲੇ ਲੋਕਾਂ ਨੂੰ ਕਈ ਵਾਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਨੇ ਮੇਅਰ ਵਨੀਤ ਧੀਰ ਨੂੰ ਅਪੀਲ ਕੀਤੀ ਹੈ ਕਿ ਉਹ ਰੇਲਵੇ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਇਸ ਪੁਲੀ ਨੂੰ ਚੌੜਾ ਕਰਵਾਉਣ ਲਈ ਯਤਨ ਕਰਨ। ਜੇਕਰ ਪੁਲੀ ਨੂੰ ਚੌੜਾ ਕਰ ਦਿੱਤਾ ਜਾਂਦਾ ਹੈ ਤਾਂ ਇੱਥੋਂ ਲੰਘਣ ਵਾਲੇ ਵਾਹਨ ਚਾਲਕਾਂ, ਪੈਦਲ ਰਾਹਗੀਰਾਂ ਅਤੇ ਮੰਦਰ ਵਿਚ ਆਉਣ ਵਾਲੇ ਸ਼ਰਧਾਲੂਆਂ ਨੂੰ ਵੱਡੀ ਰਾਹਤ ਮਿਲ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਪ੍ਰੀ-ਵੈਡਿੰਗ ਸ਼ੂਟ ਦੌਰਾਨ ਵਿਆਹ ਤੋਂ ਮੁਕਰਨ ਵਾਲੇ ਲਾੜੇ ਦੇ ਮਾਮਲੇ ’ਚ ਕੁੜੀ ਦੇ ਪਰਿਵਾਰ ਨੇ ਲਾਏ ਦੋਸ਼ ਅਗਲੀ ਖ਼ਬਰ ‘ ਮਿਸ਼ਨ ਰਫ਼ਤਾਰ’ ਤਹਿਤ ਡਿਜੀਟਲ ਇਨੋਵੇਸ਼ਨ ਮੇਲੇ ਦੌਰਾਨ ਵਿਦਿਆਰਥੀਆਂ ਨੇ ਪੇਸ਼ ਕੀਤੇ ਏ. ਆਈ. ਆਧਾਰਿਤ ਮਾਡਲ
Ad Position 24