19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਗੌਰਮਿੰਟ ਫਿਜ਼ੀਕਲ ਐਜੂਕੇਸ਼ਨ ਟੀਚਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਵਲੋਂ ਸਿੱਖਿਆ ਸਕੱਤਰ ਨਾਲ ਮੁਲਾਕਾਤ

ਜਲੰਧਰ, 18 ਨਵੰਬਰ (ਡਾ. ਜਤਿੰਦਰ ਸਾਬੀ)- ਗੌਰਮਿੰਟ ਫਿਜ਼ੀਕਲ ਐਜੂਕੇਸ਼ਨ ਟੀਚਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਵਲੋਂ ਮਾਣਯੋਗ ਸਿੱਖਿਆ ਸਕੱਤਰ ਸ੍ਰੀਮਤੀ ਸੋਨਾਲੀ ਗਿਰੀ ਨਾਲ ਮੁਲਾਕਾਤ ਕਰਕੇ ਸਰੀਰਕ ਸਿੱਖਿਆ ਵਿਸ਼ੇ, ਖੇਡਾਂ ਦੇ ਵਿਕਾਸ ਤੇ ਸਰੀਰਕ ਸਿੱਖਿਆ ਅਧਿਆਪਕਾਂ ਨਾਲ ਸਬੰਧਿਤ ਵੱਖ-ਵੱਖ ਅਹਿਮ ਮਸਲੇ ਵਿਸਥਾਰਪੂਰਵਕ ਢੰਗ ਨਾਲ ਉਠਾਏ ਗਏ।

Ad Position 21
No active advertisement
ਸਿੱਖਿਆ ਸਕੱਤਰ ਸ੍ਰੀਮਤੀ ਸੋਨਾਲੀ ਗਿਰੀ ਨਾਲ ਮੁਲਾਕਾਤ ਦੌਰਾਨ ਗੌਰਮਿੰਟ ਫਿਜ਼ੀਕਲ ਐਜੂਕੇਸ਼ਨ ਟੀਚਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਆਗੂ। ਤਸਵੀਰ-ਅਜੀਤ 19-11-2026
ਜਲੰਧਰ, 18 ਨਵੰਬਰ (ਡਾ. ਜਤਿੰਦਰ ਸਾਬੀ)- ਗੌਰਮਿੰਟ ਫਿਜ਼ੀਕਲ ਐਜੂਕੇਸ਼ਨ ਟੀਚਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਵਲੋਂ ਮਾਣਯੋਗ ਸਿੱਖਿਆ ਸਕੱਤਰ ਸ੍ਰੀਮਤੀ ਸੋਨਾਲੀ ਗਿਰੀ ਨਾਲ ਮੁਲਾਕਾਤ ਕਰਕੇ ਸਰੀਰਕ ਸਿੱਖਿਆ ਵਿਸ਼ੇ, ਖੇਡਾਂ ਦੇ ਵਿਕਾਸ ਤੇ ਸਰੀਰਕ ਸਿੱਖਿਆ ਅਧਿਆਪਕਾਂ ਨਾਲ ਸਬੰਧਿਤ ਵੱਖ-ਵੱਖ ਅਹਿਮ ਮਸਲੇ ਵਿਸਥਾਰਪੂਰਵਕ ਢੰਗ ਨਾਲ ਉਠਾਏ ਗਏ। ਇਸ ਮੌਕੇ ਉਪ ਸਿੱਖਿਆ ਸਕੱਤਰ ਹਰਪ੍ਰੀਤ ਸਿੰਘ ਵੀ ਮੌਜੂਦ ਸਨ। ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਸੂਬੇ ਦੇ ਸਕੂਲਾਂ ’ਚ ਸਰੀਰਕ ਸਿੱਖਿਆ ਤੇ ਖੇਡਾਂ ਦੇ ਵਿਸ਼ੇ ਨੂੰ ਲਾਜ਼ਮੀ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ, ਸਿਹਤਮੰਦ ਜੀਵਨ-ਸ਼ੈਲੀ ਤੇ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਸਰੀਰਕ ਸਿੱਖਿਆ ਨੂੰ ਸਕੂਲੀ ਸਿੱਖਿਆ ਦਾ ਅਹਿਮ ਹਿੱਸਾ ਬਣਾਉਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਐਨ.ਐਸ.ਕਿਊ.ਐੱਫ. ਵਿਸ਼ੇ ਨੂੰ ਸਰੀਰਕ ਸਿੱਖਿਆ ਵਿਸ਼ੇ ਤੋਂ ਵੱਖ ਕਰਨ, ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਦੀਆਂ ਅਸਾਮੀਆਂ ’ਚ ਵਾਧਾ ਕਰਨ ਤੇ ਡਿਪਟੀ ਡਾਇਰੈਕਟਰ ਫਿਜ਼ੀਕਲ ਐਜੂਕੇਸ਼ਨ ਦੀ ਅਸਾਮੀ ’ਤੇ ਸਰੀਰਕ ਸਿੱਖਿਆ ਵਿਸ਼ੇ ਨਾਲ ਸਬੰਧਿਤ ਯੋਗ ਅਧਿਕਾਰੀ ਦੀ ਨਿਯੁਕਤੀ ਕਰਨ ਦੀ ਮੰਗ ਵੀ ਉਠਾਈ ਗਈ। ਐਸੋਸੀਏਸ਼ਨ ਵਲੋਂ ਸਟੇਟ ਆਰਗੇਨਾਈਜ਼ਰ ਦੀ ਅਸਾਮੀ ਮੁੜ ਬਹਾਲ ਕਰਨ ਦਾ ਮਸਲਾ ਵੀ ਸਿੱਖਿਆ ਸਕੱਤਰ ਦੇ ਧਿਆਨ ਵਿੱਚ ਲਿਆਂਦਾ ਗਿਆ। ਮੀਟਿੰਗ ਵਿੱਚ ਪੀ.ਟੀ.ਆਈ. ਦੀ ਅਸਾਮੀ ’ਤੇ ਜੁਆਇਨ ਕਰ ਚੁੱਕੇ ਡੀ.ਪੀ.ਈ. ਅਧਿਆਪਕਾਂ ਦੀਆਂ ਰੁਕੀਆਂ ਹੋਈਆਂ ਤਨਖ਼ਾਹਾਂ ਜਾਰੀ ਕਰਵਾਉਣ, ਕੌਮੀ ਪੱਧਰ ’ਤੇ ਮੁਕਾਬਲਿਆਂ ’ਚ ਭਾਗ ਲੈਣ ਵਾਲੀਆਂ ਪੰਜਾਬ ਦੀਆਂ ਖੇਡ ਟੀਮਾਂ ਨੂੰ ਸਪੋਰਟਸ ਕਿੱਟਾਂ ਮੁਹੱਈਆ ਕਰਵਾਉਣ ਤੇ ਸਟੇਟ ਕਮੇਟੀ ਸਪੋਰਟਸ ’ਚ ਲੋੜੀਂਦੀਆਂ ਤਬਦੀਲੀਆਂ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਐਸੋਸੀਏਸ਼ਨ ਦੇ ਵਫ਼ਦ ਵਲੋਂ ਡਿਪਟੀ ਡਾਇਰੈਕਟਰ ਫਿਜ਼ੀਕਲ ਐਜੂਕੇਸ਼ਨ ਜਸਜੀਤ ਸਿੰਘ ਨਾਲ ਵੀ ਮੁਲਾਕਾਤ ਕੀਤੀ ਗਈ। ਇਸ ਦੌਰਾਨ ਖਿਡਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਸਰੀਰਕ ਸਿੱਖਿਆ ਅਧਿਆਪਕਾਂ ਦੀਆਂ ਵਿਭਾਗੀ ਤੇ ਪ੍ਰਸ਼ਾਸਨਿਕ ਸਮੱਸਿਆਵਾਂ ਬਾਰੇ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਦੇ ਹੱਲ ਲਈ ਧਿਆਨ ਦੇਣ ਦੀ ਅਪੀਲ ਕੀਤੀ ਗਈ। ਇਸ ਮੌਕੇ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਗਦੀਸ਼ ਕੁਮਾਰ ਜੱਗੀ ਬਠਿੰਡਾ, ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਢਿੱਲੋਂ ਮੋਗਾ, ਗੁਰਪ੍ਰੀਤ ਸਿੰਘ ਸਿੱਧੂ ਬਠਿੰਡਾ, ਜਸਵਿੰਦਰ ਸਿੰਘ ਚੱਪੜ ਪਟਿਆਲਾ, ਕਸ਼ਮੀਰ ਸਿੰਘ ਬਠਿੰਡਾ ਅਤੇ ਜੁਗਰਾਜ ਸਿੰਘ ਸੋਨੀ ਮੋਗਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ੋਨ ਨੰਬਰ-2 ’ਚ ਬਕਾਇਆ ਪਾਣੀ ਤੇ ਸੀਵਰੇਜ ਬਿੱਲਾਂ ਦੇ ਵਸੂਲੇ 1.13 ਲੱਖ ਅਗਲੀ ਖ਼ਬਰ ਪੰਜਾਬ ਦੇ ਮੁਲਾਜ਼ਮ 2027 ’ਚ ‘ਆਪ’ ਨੂੰ ਸੱਤਾ ਤੋਂ ਲਾਂਭੇ ਕਰ ਦੇਣਗੇ–ਸੁਖਜੀਤ ਸਿੰਘ ਡਿੰਪੀ
Ad Position 24