ਕੁਲਵਿੰਦਰ ਸਿੰਘ ਕਿੰਦਾਂ ਨਾਗਰਾ ‘ਆਪ’ ਦੇ ਹਲਕਾ ਨਕੋਦਰ ਤੋਂ ਯੂਥ ਕੋਆਰਡੀਨੇਟਰ ਨਿਯੁਕਤ
ਬਿਲਗਾ, 18 ਨਵੰਬਰ (ਤਜਿੰਦਰ ਕੁਮਾਰ)- ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਤੇ ਨੌਜਵਾਨ ਵਰਗ ਨੂੰ ਪਾਰਟੀ ਨਾਲ ਜੋੜਨ ਦੇ ਮਕਸਦ ਤਹਿਤ ਕੁਲਵਿੰਦਰ ਸਿੰਘ ਕਿੰਦਾਂ ਨਾਗਰਾ ਨੂੰ ਹਲਕਾ ਨਕੋਦਰ ਦਾ ਯੂਥ ਹਲਕਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਹਲਕੇ ਦੇ ਨੌਜਵਾਨ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਬਿਲਗਾ, 18 ਨਵੰਬਰ (ਤਜਿੰਦਰ ਕੁਮਾਰ)- ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਤੇ ਨੌਜਵਾਨ ਵਰਗ ਨੂੰ ਪਾਰਟੀ ਨਾਲ ਜੋੜਨ ਦੇ ਮਕਸਦ ਤਹਿਤ ਕੁਲਵਿੰਦਰ ਸਿੰਘ ਕਿੰਦਾਂ ਨਾਗਰਾ ਨੂੰ ਹਲਕਾ ਨਕੋਦਰ ਦਾ ਯੂਥ ਹਲਕਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਹਲਕੇ ਦੇ ਨੌਜਵਾਨ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਆਪਣੀ ਨਿਯੁਕਤੀ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕੁਲਵਿੰਦਰ ਸਿੰਘ ਕਿੰਦਾਂ ਨਾਗਰਾ ਨੇ ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਹਾਈਕਮਾਂਡ ਤੇ ਹਲਕਾ ਨਕੋਦਰ ਦੀ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਲੋਂ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਨਾਲ ਜੋੜਨ ਲਈ ਦਿਨ-ਰਾਤ ਇੱਕ ਕਰਨਗੇ।